ਲਖਨਊ— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੇ ਸਮਰਥਨ ਵਿਚ ਕਈ ਸਿਆਸੀ ਦਲ ਵੀ ਆ ਗਏ ਹਨ। ਸੋਮਵਾਰ ਯਾਨੀ ਕਿ ਅੱਜ ਸਮਾਜਵਾਦੀ ਪਾਰਟੀ (ਸਪਾ) ਨੇ ਕਿਸਾਨਾਂ ਦੇ ਸਮਰਥਨ 'ਚ ਕੰਨੌਜ 'ਚ 'ਕਿਸਾਨ ਯਾਤਰਾ' ਕੱਢਣ ਦੀ ਗੱਲ ਆਖੀ ਸੀ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੂੰ ਅੱਜ ਆਪਣੀ ਕਿਸਾਨ ਯਾਤਰਾ ਦੌਰਾਨ ਕੰਨੌਜ 'ਚ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਯਾਦਵ ਵਲੋਂ ਹਰ ਜ਼ਿਲ੍ਹੇ 'ਚ ਕਿਸਾਨਾਂ ਦੇ ਸਮਰਥਨ 'ਚ ਯਾਤਰਾ ਆਯੋਜਿਤ ਕਰਨ ਦੀ ਅਪੀਲ ਤੋਂ ਬਾਅਦ ਲਖਨਊ 'ਚ ਸੋਮਵਾਰ ਸਵੇਰ ਪਾਰਟੀ ਦਫ਼ਤਰ ਤੋਂ ਲੈ ਕੇ ਅਖਿਲੇਸ਼ ਯਾਦਵ ਦੇ ਘਰ ਤੱਕ ਪੂਰੇ ਇਲਾਕੇ ਨੂੰ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ। ਪਾਰਟੀ ਵਰਕਰ ਸਵੇਰੇ ਅਖਿਲੇਸ਼ ਯਾਦਵ ਦੇ ਘਰ ਵੱਲ ਵਧੇ ਤਾਂ ਪੁਲਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਓਧਰ ਜ਼ਿਲ੍ਹਾ ਅਧਿਕਾਰੀ ਰਾਕੇਸ਼ ਕੁਮਾਰ ਮਿਸ਼ਰਾ ਨੇ ਕਿਹਾ ਕਿ ਅਜੇ ਕੋਰੋਨਾ ਵਾਇਰਸ ਖਤਮ ਨਹੀਂ ਹੋਇਆ ਹੈ, ਲਿਹਾਜ਼ਾ ਭੀੜ ਇਕੱਠੀ ਕਰਨ ਦੀ ਆਗਿਆ ਕਿਸੇ ਵੀ ਸਥਿਤੀ ਵਿਚ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਨੇ ਕਿਹਾ ਕਿ ਅਖਿਲੇਸ਼ ਯਾਦਵ ਨੂੰ ਚਿੱਠੀ ਭੇਜ ਕੇ ਜਾਣੂ ਕਰਵਾ ਦਿੱਤਾ ਗਿਆ ਕਿ ਉਨ੍ਹਾਂ ਨੂੰ ਯਾਤਰਾ ਦੀ ਇਜਾਜ਼ਤ ਨਹੀਂ ਹੈ।
ਧਰਨੇ 'ਤੇ ਬੈਠੇ ਅਖਿਲੇਸ਼—
ਕੰਨੌਜ ਜਾਣ ਤੋਂ ਰੋਕਣ 'ਤੇ ਅਖਿਲੇਸ਼ ਯਾਦਵ ਲਖਨਊ 'ਚ ਧਰਨੇ 'ਤੇ ਬੈਠ ਗਏ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹਾਂ। ਨਵੇਂ ਕਾਨੂੰਨ ਤੋਂ ਕਿਸਾਨ ਬਰਬਾਦ ਹੋ ਜਾਣਗੇ, ਅਸੀਂ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹਾਂ।
ਤਾਜ ਮਹਿਲ ਦੇ ਦੀਦਾਰ ਹੋਣਗੇ ਸੌਖੇ, PM ਨੇ ਮੈਟਰੋ ਪ੍ਰਾਜੈਕਟ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ
NEXT STORY