ਲਖਨਊ : ਲਖਨਊ ਦੇ ਥਾਣਾ ਨਾਗਰਾਮ ਪੁਲਸ ਸਟੇਸ਼ਨ ਖੇਤਰ ਵਿੱਚ ਬੁੱਧਵਾਰ ਨੂੰ ਇੱਕ ਪਟਾਕਿਆਂ ਦੀ ਫੈਕਟਰੀ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਇਕ ਤੋਂ ਬਾਅਦ ਇਕ ਹੋਏ ਧਮਾਕਿਆਂ ਦੀ ਲੜੀ ਨੇ ਆਲੇ ਦੁਆਲੇ ਦੇ ਖੇਤਰ ਨੂੰ ਹਿਲਾ ਕੇ ਰੱਖ ਦਿੱਤਾ। ਨਾਗਰਾਮ ਦੇ ਛੱਤੌਨੀ ਰੋਡ 'ਤੇ ਖੇਤਾਂ ਵਿੱਚ ਸਥਿਤ ਇਸ ਫੈਕਟਰੀ ਵਿੱਚ ਲੱਗੀ ਅੱਗ ਨੇ ਤੇਜ਼ੀ ਨਾਲ ਭਿਆਨਕ ਰੂਪ ਧਾਰਨ ਕਰ ਲਿਆ। ਘਟਨਾ ਦੀ ਸੂਚਨਾ ਮਿਲਣ 'ਤੇ ਨਗਰਾਮ ਪੁਲਸ ਸਟੇਸ਼ਨ ਤੋਂ ਇੱਕ ਪੁਲਸ ਟੀਮ, ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਅਤੇ ਅਧਿਕਾਰੀ ਮੌਕੇ 'ਤੇ ਪਹੁੰਚੇ, ਜਿਹਨਾਂ ਵਲੋਂ ਰਾਹਤ ਅਤੇ ਬਚਾਅ ਕਾਰਜ ਕੀਤੇ ਗਏ।
ਪੜ੍ਹੋ ਇਹ ਵੀ : Delhi Blast : ਦੀਵਾਲੀ ਤੇ 26 ਜਨਵਰੀ ਨੂੰ ਬੰਬ ਧਮਾਕਾ ਕਰਨ ਦੀ ਸੀ ਸਾਜ਼ਿਸ਼, ਜਾਂਚ 'ਚ ਸਨਸਨੀਖੇਜ਼ ਖੁਲਾਸਾ
ਰਿਪੋਰਟਾਂ ਅਨੁਸਾਰ ਇਹ ਘਟਨਾ ਇਸ਼ਰਤ ਅਲੀ ਦੀ ਲਾਇਸੈਂਸਸ਼ੁਦਾ ਪਟਾਕਾ ਫੈਕਟਰੀ ਵਿੱਚ ਵਾਪਰੀ ਹੈ, ਜਿਸ ਕੋਲ 2027 ਤੱਕ ਸਟੋਰੇਜ ਅਤੇ ਨਿਰਮਾਣ ਦਾ ਲਾਇਸੈਂਸ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੈਕਟਰੀ ਦੇ ਆਲੇ-ਦੁਆਲੇ ਦੇ ਖੇਤਾਂ ਵਿੱਚ ਪਰਾਲੀ ਸਾੜਨ ਤੋਂ ਨਿਕਲਦੀਆਂ ਚੰਗਿਆੜੀਆਂ ਸਟੋਰੇਜ ਵਾਲੀ ਥਾਂ ਤੱਕ ਪਹੁੰਚੀਆਂ, ਜਿਸ ਨਾਲ ਉੱਥੇ ਸਟੋਰ ਕੀਤੇ ਪਟਾਕਿਆਂ ਨੂੰ ਅੱਗ ਲੱਗ ਗਈ, ਜਿਸ ਨਾਲ ਧਮਾਕਾ ਹੋਇਆ। ਦੇਖਦੇ ਹੀ ਦੇਖਦੇ ਅੱਗ ਦੀ ਲਪਟਾਂ ਦੂਰ ਤੱਕ ਫੈਲ ਗਈਆਂ, ਜਿਸ ਨਾਲ ਨੇੜਲੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗ ਗਈ।
ਪੜ੍ਹੋ ਇਹ ਵੀ : ਵਾਹਨ ਚਲਾਉਣ ਵਾਲੇ ਲੋਕਾਂ ਲਈ ਵੱਡੀ ਖ਼ਬਰ: 1 ਦਸੰਬਰ ਤੋਂ ਬਦਲ ਜਾਣਗੇ ਟ੍ਰੈਫਿਕ ਦੇ ਨਿਯਮ!
ਸ਼ੁਰੂ ਵਿੱਚ ਇਸ ਘਟਨਾ ਦੌਰਾਨ ਇੱਕ ਨੌਜਵਾਨ ਔਰਤ ਅਤੇ ਇੱਕ ਬੱਚੇ ਦੇ ਜ਼ਖਮੀ ਹੋਣ ਦੀ ਖ਼ਬਰ ਆਈ ਸੀ ਪਰ ਪੁਲਸ ਨੇ ਇਸ ਤੋਂ ਇਨਕਾਰ ਕੀਤਾ। ਪੁਲਸ ਨੇ ਦੱਸਿਆ ਕਿ ਅੱਗ ਫੈਲਣ ਦੀ ਸਥਿਤੀ ਨੂੰ ਸਮੇਂ ਸਿਰ ਕਾਬੂ ਕਰ ਲਿਆ। ਸਥਾਨਕ ਪਿੰਡ ਵਾਸੀਆਂ ਅਤੇ ਪੁਲਸ ਨੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਵਿਚ ਮਦਦ ਕੀਤੀ। ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਡਿਪਟੀ ਕਮਿਸ਼ਨਰ ਆਫ਼ ਪੁਲਸ (ਦੱਖਣੀ) ਲਖਨਊ ਨੇ ਨਿੱਜੀ ਤੌਰ 'ਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਪੜ੍ਹੋ ਇਹ ਵੀ : ਰਾਤੋ-ਰਾਤ ਚਮਕੀ ਕਿਸਾਨਾਂ ਦੀ ਕਿਸਮਤ, ਖੇਤਾਂ 'ਚੋਂ ਮਿਲੇ 5 ਕੀਮਤੀ ਹੀਰੇ, ਬਣੇ ਲੱਖਪਤੀ
ਅੱਤਵਾਦੀ ਮਾਡਿਊਲ ਦੇ ਖੁਲਾਸੇ ਤੇ ਦਿੱਲੀ ਧਮਾਕੇ ਤੋਂ ਬਾਅਦ ਅਲ-ਫਲਾਹ ਯੂਨੀਵਰਸਿਟੀ ਜਾਂਚ ਦੇ ਘੇਰੇ 'ਚ
NEXT STORY