ਹਮੀਰਪੁਰ- ਹਿਮਾਚਲ ਪ੍ਰਦੇਸ਼ ’ਚ ਮਹਾਮਾਰੀ ਦੇ ਰੂਪ ’ਚ ਫੈਲੇ ਲੰਪੀ ਸਕਿਨ ਰੋਗ ਦੇ ਲਾਗ ਨਾਲ ਹੁਣ ਤੱਕ 650 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਇਸ ਦਰਮਿਆਨ ਲੰਪੀ ਵਾਇਰਸ ਨਾਲ ਪ੍ਰਭਾਵਿਤ ਜਾਨਵਰਾਂ ਦੀ ਗਿਣਤੀ 26,950 ਹੋ ਗਈ ਹੈ। ਇੰਨੀ ਵੱਡੀ ਗਿਣਤੀ ’ਚ ਪਸ਼ੂਆਂ ਦੀ ਮੌਤ ਨਾਲ ਪਸ਼ੂ ਮਾਲਕਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਉਹ ਦੁੱਧ ਵੇਚਣ ਅਤੇ ਪੈਸਾ ਕਮਾਉਣ ’ਚ ਅਸਮਰੱਥ ਹਨ। ਸੂਬਾ ਸਰਕਾਰ ਨੇ ਪਹਿਲਾਂ ਹੀ ਇਸ ਵਾਇਰਸ ਨੂੰ ਮਹਾਮਾਰੀ ਐਲਾਨ ਕਰ ਦਿੱਤਾ ਸੀ ਅਤੇ ਹਰੇਕ ਮ੍ਰਿਤਕ ਪਸ਼ੂ ਦੇ ਮਾਲਕ ਨੂੰ 30 ਹਜ਼ਾਰ ਰੁਪਏ ਦੀ ਰਾਹਤ ਦੇਣ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ- ‘ਲੰਪੀ ਸਕਿਨ ਰੋਗ’ ਨੇ ਖੋਹ ਲਈ ਹਜ਼ਾਰਾਂ ਬੇਜ਼ੁਬਾਨ ਪਸ਼ੂਆਂ ਦੀ ਜ਼ਿੰਦਗੀ, ਇੰਝ ਕਰੋ ਬਚਾਅ
ਦਿਲਚਸਪ ਤੱਥ ਇਹ ਵੀ ਹੈ ਕਿ ਪਸ਼ੂ ਪਾਲਣ ਵਿਭਾਗ ਨੇ ਆਪਣੇ ਪੱਧਰ ’ਤੇ ਲੰਪੀ ਵਾਇਰਸ ਨੂੰ ਮਹਾਮਾਰੀ ਐਲਾਨ ਕਰ ਦਿੱਤਾ ਹੈ ਪਰ ਆਫ਼ਤ ਪ੍ਰਬੰਧਨ ਵਲੋਂ ਇਸ ਸਬੰਧ ’ਚ ਕੋਈ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤੀ ਗਈ ਹੈ। ਅਜਿਹਾ ਨਾ ਕੀਤੇ ਜਾਣ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਨਾ ਦਿੱਤੇ ਜਾਣ ਦੀ ਸਥਿਤੀ ’ਚ ਕਿਸੇ ਨੂੰ ਮੁਆਵਜ਼ਾ ਨਹੀਂ ਮਿਲ ਸਕਦਾ।
ਇਹ ਵੀ ਪੜ੍ਹੋ- ਪੰਜਾਬ ’ਚ ਵਧ ਰਹੀ ‘ਲੰਪੀ ਸਕਿਨ’ ਦੀ ਬੀਮਾਰੀ ਨੂੰ ਲੈ ਕੇ ਹਾਈਕੋਰਟ ਦੀ ਸਖ਼ਤੀ, ਦਿੱਤੇ ਇਹ ਹੁਕਮ
ਅਧਿਕਾਰਤ ਬੁਲਾਰੇ ਮੁਤਾਬਕ ਆਫ਼ਤ ਪ੍ਰਬੰਧਨ ਵਿਭਾਗ ਨੇ ਇਸ ’ਤੇ ਪਹਿਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ’ਚ ਪਸ਼ੂ ਪਾਲਣ ਵਿਭਾਗ ਤੋਂ ਵੀ ਫਾਇਲ ਮੰਗਵਾਈ ਗਈ ਹੈ। ਪਸ਼ੂ ਪਾਲਣ ਸਕੱਤਰ ਡਾ. ਅਜੇ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ 59, 094 ਪਸ਼ੂਆਂ ਨੂੰ ਟੀਕੇ ਲਾਏ ਜਾ ਚੁੱਕੇ ਹਨ ਅਤੇ ਸੂਬੇ ’ਚ ਵੈਕਸੀਨ ਪੂਰੀ ਤਰ੍ਹਾਂ ਉਪਲੱਬਧ ਹੈ। ਵੈਕਸੀਨ ਜ਼ਿਲ੍ਹਿਆਂ ’ਚ ਮੰਗ ’ਤੇ ਸਪਲਾਈ ਕੀਤੀ ਜਾ ਰਹੀ ਹੈ।
PM ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ
NEXT STORY