ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਇਹ ਭਰੋਸਾ ਦੁਹਰਾਇਆ ਕਿ ਪਹਿਲਗਾਮ ਅੱਤਵਾਦੀ ਹਮਲੇ ਲਈ ਜ਼ਿੰਮੇਵਾਰ ਅੱਤਵਾਦੀਆਂ ਅਤੇ ਇਸ ਦੀ ਸਾਜ਼ਿਸ਼ ਵਿਚ ਸ਼ਾਮਲ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਅਤੇ ਕਿਹਾ ਕਿ ਪੀੜਤਾਂ ਨੂੰ ਇਨਸਾਫ਼ ਮਿਲੇਗਾ। ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਕਿਹਾ ਕਿ ਅੱਤਵਾਦ ਵਿਰੁੱਧ ਲੜਾਈ 'ਚ ਭਾਰਤੀਆਂ ਦੀ ਏਕਤਾ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਉਹ ਇਸ ਅੱਤਵਾਦੀ ਹਮਲੇ ਤੋਂ ਬਹੁਤ ਦੁਖੀ ਹਨ ਅਤੇ ਹਰ ਭਾਰਤੀ ਗੁੱਸੇ ਨਾਲ ਭਰਿਆ ਹੈ। ਇਸ ਹਮਲੇ ਵਿਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ 'ਚੋਂ ਜ਼ਿਆਦਾਤਰ ਸੈਲਾਨੀ ਸਨ।
ਇਹ ਵੀ ਪੜ੍ਹੋ- ਪਹਿਲਗਾਮ ਹਮਲੇ ਮਗਰੋਂ ਪੁਲਸ ਦਾ ਵੱਡਾ ਐਕਸ਼ਨ, ਹਿਰਾਸਤ 'ਚ ਲਏ ਗਏ 450 ਗੈਰ-ਕਾਨੂੰਨੀ ਪ੍ਰਵਾਸੀ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਘਟਨਾ ਅੱਤਵਾਦੀਆਂ ਅਤੇ ਉਨ੍ਹਾਂ ਦੇ ਆਕਾਵਾਂ ਦੀ ਨਿਰਾਸ਼ਾ ਅਤੇ ਕਾਇਰਤਾ ਨੂੰ ਦਰਸਾਉਂਦੀ ਹੈ, ਜਦੋਂ ਕਸ਼ਮੀਰ ਵਿਚ ਸ਼ਾਂਤੀ ਵਾਪਸ ਆ ਰਹੀ ਹੈ, ਸੈਰ-ਸਪਾਟੇ 'ਚ ਰਿਕਾਰਡ ਵਾਧਾ ਹੋ ਰਿਹਾ ਹੈ, ਲੋਕਤੰਤਰ ਮਜ਼ਬੂਤ ਹੋ ਰਿਹਾ ਹੈ ਅਤੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਕਸ਼ਮੀਰ ਦੇ ਦੁਸ਼ਮਣਾਂ ਨੂੰ ਇਹ ਪਸੰਦ ਨਹੀਂ ਹੈ ਅਤੇ ਉਹ ਚਾਹੁੰਦੇ ਹਨ ਕਿ ਘਾਟੀ ਮੁੜ ਤੋਂ ਤਬਾਹ ਹੋ ਜਾਵੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ 140 ਕਰੋੜ ਭਾਰਤੀਆਂ ਦੀ ਏਕਤਾ ਅੱਤਵਾਦ ਵਿਰੁੱਧ ਜੰਗ ਵਿਚ ਸਾਡੀ ਸਭ ਤੋਂ ਵੱਡੀ ਤਾਕਤ ਹੈ।
ਇਹ ਵੀ ਪੜ੍ਹੋ- ਜਾਰੀ ਹੈ ਪਹਿਲਗਾਮ ਦਾ ਬਦਲਾ ! ਬੰਬਾਂ ਨਾਲ ਉਡਾ ਢਹਿ-ਢੇਰੀ ਕਰ 'ਤੇ ਅੱਤਵਾਦੀਆਂ ਦੇ ਘਰ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੁਨੀਆ ਦੇਖ ਰਹੀ ਹੈ ਕਿ ਭਾਰਤ ਇਸ ਹਮਲੇ ਵਿਰੁੱਧ ਇਕ ਆਵਾਜ਼ ਵਿਚ ਬੋਲ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਏਕਤਾ ਅੱਤਵਾਦ ਵਿਰੁੱਧ ਫੈਸਲਾਕੁੰਨ ਲੜਾਈ ਦਾ ਸਭ ਤੋਂ ਵੱਡਾ ਆਧਾਰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਚਾਹੇ ਕੋਈ ਵੀ ਕਿਸੇ ਵੀ ਸੂਬੇ 'ਚ ਰਹਿੰਦਾ ਹੈ ਜਾਂ ਕੋਈ ਵੀ ਭਾਸ਼ਾ ਬੋਲਦਾ ਹੋਵੇ, ਹਰ ਕਿਸੇ ਨੂੰ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਹੈ। ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਪਹਿਲਗਾਮ ਦੇ ਉੱਪਰਲੇ ਹਿੱਸੇ 'ਤੇ ਸਥਿਤ ਇਕ ਪ੍ਰਸਿੱਧ ਸੈਰ-ਸਪਾਟਾ ਸਥਾਨ ਬੈਸਰਨ ਵਿਖੇ ਮੰਗਲਵਾਰ 22 ਅਪ੍ਰੈਲ ਨੂੰ ਇਕ ਅੱਤਵਾਦੀ ਹਮਲੇ 'ਚ ਘੱਟੋ-ਘੱਟ 26 ਲੋਕ ਮਾਰੇ ਗਏ।
ਇਹ ਵੀ ਪੜ੍ਹੋ- ਪਾਕਿਸਤਾਨੋਂ ਲਾੜੀ ਲਿਆਉਣ ਦਾ ਸੁਪਨਾ, ਸੁਪਨਾ ਹੀ ਰਹਿ ਗਿਆ; ਧਰੇ-ਧਰਾਏ ਰਹਿ ਗਏ ਨੌਜਵਾਨ ਦੇ ਸਾਰੇ ਚਾਅ
ਅੱਤਵਾਦ ਖਿਲਾਫ਼ ਐਕਸ਼ਨ ਜਾਰੀ! ਕਸ਼ਮੀਰ 'ਚ 3 ਹੋਰ ਅੱਤਵਾਦੀਆਂ ਦੇ ਘਰ ਢਾਹੇ
NEXT STORY