ਪੈਰਿਸ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਦੌਰੇ 'ਤੇ ਹਨ। ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਵੀਰਵਾਰ ਨੂੰ ਭਾਰਤੀ ਪ੍ਰਧਾਨ ਮੰਤਰੀ ਨੂੰ ਫਰਾਂਸ ਦੇ ਸਰਵਉੱਚ ਸਨਮਾਨ 'ਗ੍ਰੈਂਡ ਕਰਾਸ ਆਫ ਦਿ ਲੀਜਨ ਆਫ ਆਨਰ' ਨਾਲ ਸਨਮਾਨਿਤ ਕੀਤਾ। ਅੱਜ ਪ੍ਰਧਾਨ ਮੰਤਰੀ ਮੋਦੀ ਬੈਸਟੀਲ ਡੇਅ ਪਰੇਡ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਇਸ ਦੌਰਾਨ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਸ਼ੁੱਕਰਵਾਰ ਸਵੇਰੇ ਹਿੰਦੀ ਵਿੱਚ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ ਕਿ ਭਾਰਤ ਅਤੇ ਫਰਾਂਸ ਰਣਨੀਤਕ ਸਾਂਝੇਦਾਰੀ ਦੇ 25 ਸਾਲ ਅਤੇ ਭਰੋਸੇ ਅਤੇ ਦੋਸਤੀ ਦੇ ਇੱਕ ਮਜ਼ਬੂਤ ਬੰਧਨ ਦਾ ਜਸ਼ਨ ਮਨਾ ਰਹੇ ਹਨ। ਇਸ ਤੋਂ ਇਲਾਵਾ ਮੈਕਰੋਨ ਨੇ ਪੀ.ਐੱਮ ਮੋਦੀ ਨੂੰ ਗਲੇ ਲਗਾਉਂਦੇ ਹੋਏ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ।
ਪੜ੍ਹੋ ਇਹ ਅਹਿਮ ਖ਼ਬਰ-ਯੂਕੇ ਜਾਣ ਦੀ ਤਿਆਰੀ ਕਰ ਰਹੇ ਭਾਰਤੀਆਂ ਨੂੰ ਵੱਡਾ ਝਟਕਾ, PM ਸੁਨਕ ਨੇ ਕੀਤਾ ਇਹ ਐਲਾਨ
ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਭਾਰਤੀ ਪ੍ਰਧਾਨ ਮੰਤਰੀ ਨੂੰ ਇੱਕ ਤਸਵੀਰ ਗਿਫਟ ਕੀਤੀ ਹੈ। ਇਹ ਤਸਵੀਰ 14 ਜੁਲਾਈ, 1916 ਦੀ ਹੈ। ਇਸ ਵਿੱਚ ਪੈਰਿਸ ਦੇ ਇੱਕ ਵਿਅਕਤੀ ਨੂੰ ਸਿੱਖਾਂ ਨੂੰ ਫੁੱਲ ਭੇਟ ਕਰਦੇ ਦਿਖਾਇਆ ਗਿਆ ਹੈ। ਇਸ ਦੇ ਨਾਲ ਹੀ ਕਿਤਾਬ ਇਨ ਸਰਚ ਆਫ ਲੋਸਟ ਟਾਈਮ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕਈ ਹੋਰ ਤੋਹਫੇ ਵੀ ਦਿੱਤੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਹਿਮਾਚਲ ਪ੍ਰਦੇਸ਼ 'ਚ ਵਾਪਰਿਆ ਭਿਆਨਕ ਹਾਦਸਾ, 5 ਲੋਕਾਂ ਦੀ ਮੌਤ
NEXT STORY