ਨਰਮਦਾਪੁਰਮ- ਮੱਧ ਪ੍ਰਦੇਸ਼ ਦੇ ਨਰਮਦਾਪੁਰਮ ਜ਼ਿਲ੍ਹੇ 'ਚ ਸ਼ੁੱਕਰਵਾਰ ਦੇਰ ਰਾਤ ਤੇਜ਼ ਰਫ਼ਤਾਰ ਇਕ ਕਾਰ ਪੁਲ ਦੀ ਰੇਲਿੰਗ ਤੋੜਦੇ ਹੋਏ ਨਹਿਰ 'ਚ ਜਾ ਡਿੱਗੀ, ਜਿਸ ਨਾਲ ਵਾਹਨ 'ਚ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਾਦਸਾ ਇਟਾਰਸੀ-ਪਥਰੋਟਾ ਮਾਰਗ ਸਥਿਤ ਪਥਰੋਟਾ ਨਹਿਰ ਪੁਲ 'ਤੇ ਰਾਤ ਕਰੀਬ 12 ਵਜੇ ਹੋਇਆ। ਇਟਾਰਸੀ ਦੇ ਸਬ-ਡਿਵੀਜ਼ਨਲ ਪੁਲਸ ਅਧਿਕਾਰੀ ਵੀਰੇਂਦਰ ਕੁਮਾਰ ਮਿਸ਼ਰਾ ਨੇ ਦੱਸਿਆ ਕਿ ਕਾਰ ਡਰਾਈਵਰ ਲੱਕੀ ਪਟੇਲ (30), ਸ਼ਿਵਮ ਤਿਵਾੜੀ (26) ਅਤੇ ਅਭੈ ਉਰਫ਼ ਅਭੀ ਚੌਹਾਨ (19) ਦੀ ਨਹਿਰ 'ਚ ਡੁੱਬਣ ਨਾਲ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਵਾਹਨ ਸਮੇਤ ਤਿੰਨ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਚਸ਼ਮਦੀਦਾਂ ਨੇ ਦੱਸਿਆ ਕਿ ਇਟਾਰਸੀ ਵਲੋਂ ਆ ਰਹੀ ਕਾਰ ਬੇਕਾਬੂ ਹੋ ਕੇ ਪੁਲ ਦੀ ਰੇਲਿੰਗ ਤੋੜਦੇ ਹੋਏ ਸਿੱਧੇ ਨਹਿਰ 'ਚ ਜਾ ਡਿੱਗੀ। ਉਨ੍ਹਾਂ ਦੱਸਿਆ ਕਿ ਵਾਹਨ ਸਵਾਰਾਂ ਨੇ ਸ਼ੀਸ਼ੇ ਖੋਲ੍ਹ ਕੇ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਅਤੇ ਮਦਦ ਲਈ ਰੌਲਾ ਪਾਇਆ ਪਰ ਕਾਰ ਦੇ ਦਰਵਾਜ਼ੇ ਲੌਕ ਹੋ ਗਏ ਅਤੇ ਵਾਹਨ ਨਹਿਰ 'ਚ ਡੁੱਬ ਗਿਆ। ਅਧਿਕਾਰੀ ਨੇ ਦੱਸਿਆ ਕਿ ਤਿੰਨਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹੈਂ..! ਚੋਰੀ ਕਰਨ ਆਏ ਦਾ ਘਰ ਵਾਲਿਆਂ ਨੇ ਚਾੜ੍ਹਿਆ ਕੁਟਾਪਾ, ਫ਼ਿਰ ਆਪੇ ਥਾਣੇ ਪਹੁੰਚ ਗਿਆ ਚੋਰ
NEXT STORY