ਛਿੰਦਵਾੜਾ- ਮੱਧ ਪ੍ਰਦੇਸ਼ ਦੇ ਛਿੰਦਵਾੜਾ ਜ਼ਿਲ੍ਹੇ ਵਿਚ ਇਕ ਟਰੱਕ ਦੀ ਲਪੇਟ 'ਚ ਆਉਣ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਦੇਰ ਰਾਤ ਛਿੰਦਵਾੜਾ ਸ਼ਹਿਰ ਨੇੜੇ ਚੰਦਨਗਾਂਵ 'ਚ ਵਾਪਰਿਆ ਅਤੇ ਜ਼ਖ਼ਮੀਆਂ 'ਚੋਂ ਇਕ ਦੀ ਹਾਲਤ ਗੰਭੀਰ ਹੈ।
ਵਧੀਕ ਪੁਲਸ ਸੁਪਰਡੈਂਟ ਸੰਜੀਵ ਉਈਕੇ ਨੇ ਦੱਸਿਆ ਕਿ ਟਰੱਕ ਨੇ ਦੋ ਮੋਟਰਸਾਈਕਲ ਅਤੇ ਇਕ ਪੈਦਲ ਯਾਤਰੀ ਨੂੰ ਟੱਕਰ ਮਾਰ ਦਿੱਤੀ ਅਤੇ ਫਿਰ ਸੜਕ ਦੇ ਡਿਵਾਈਡਰ ਨਾਲ ਟਕਰਾ ਗਿਆ। ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਵਿਅਕਤੀ ਨੇ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ।
ਪੁਲਸ ਅਧਿਕਾਰੀ ਮੁਤਾਬਕ 2 ਜ਼ਖ਼ਮੀਆਂ ਦਾ ਇਲਾਜ ਜਾਰੀ ਹੈ ਅਤੇ ਇਨ੍ਹਾਂ 'ਚ ਇਕ ਦੀ ਹਾਲਤ ਗੰਭੀਰ ਹੈ। ਏ. ਐੱਸ. ਪੀ. ਨੇ ਦੱਸਿਆ ਕਿ ਸਾਰੇ ਪੀੜਤ ਛਿੰਦਵਾੜਾ ਦੇ ਰਹਿਣ ਵਾਲੇ ਸਨ ਅਤੇ ਉਨ੍ਹਾਂ ਦੀ ਉਮਰ 20 ਤੋਂ 35 ਸਾਲ ਦੇ ਦਰਮਿਆਨ ਸੀ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਈਕੇ ਨੇ ਕਿਹਾ ਕਿ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਦੇ ਖ਼ਿਲਾਫ਼ ਲਾਪ੍ਰਵਾਹੀ ਨਾਲ ਵਾਹਨ ਚਲਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਟਰੱਕ ਨੂੰ ਜ਼ਬਤ ਕਰ ਲਿਆ ਗਿਆ ਹੈ।
ਨਾਗਰਿਕਾਂ ਦੀਆਂ ਆਜ਼ਾਦੀਆਂ ਦੇ ਰਖਵਾਲੇ ਵਜੋਂ ਸੁਪਰੀਮ ਕੋਰਟ ’ਤੇ ਵਿਸ਼ਵਾਸ ਕਰੋ : ਚੀਫ਼ ਜਸਟਿਸ ਚੰਦਰਚੂੜ
NEXT STORY