ਭੋਪਾਲ - ਮੱਧ ਪ੍ਰਦੇਸ਼ ਵਿੱਚ ਇਸ ਸਾਲ ਦੀ ਸ਼ੁਰੂਆਤ ਵਿੱਚ ਲਵ ਜਿਹਾਦ ਖ਼ਿਲਾਫ਼ ਕਾਨੂੰਨ ਪਾਸ ਕੀਤਾ ਗਿਆ ਸੀ। ਹੁਣ ਵਿਧਾਨਸਭਾ ਵਿੱਚ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਸਰਕਾਰ ਨੇ ਦੱਸਿਆ ਹੈ ਕਿ ਮਾਰਚ 2021 ਤੋਂ ਲੈ ਕੇ ਅਗਸਤ 2021 ਤੱਕ ਰਾਜ ਵਿੱਚ ਲਵ ਜਿਹਾਦ ਦੇ 28 ਮਾਮਲੇ ਸਾਹਮਣੇ ਆਏ ਹਨ।
ਭੋਪਾਲ ਦੀ ਗੋਵਿੰਦਪੁਰਾ ਵਿਧਾਨ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਵਿਧਾਇਕ ਕ੍ਰਿਸ਼ਣਾ ਗੌਰ ਨੇ ਸਵਾਲ ਪੁੱਛਿਆ ਸੀ ਕਿ ਮੱਧ ਪ੍ਰਦੇਸ਼ ਵਿੱਚ ਮਾਰਚ 2021 ਤੋਂ ਸਵਾਲ ਪੁੱਛੇ ਜਾਣ ਤੱਕ ਲਵ ਜਿਹਾਦ ਅਤੇ ਜ਼ਬਰਦਸਤੀ ਧਰਮ ਤਬਦੀਲੀ ਕਿੰਨੇ ਮਾਮਲੇ ਦਰਜ ਕੀਤੇ ਗਏ?
ਇਹ ਵੀ ਪੜ੍ਹੋ - ਮੱਧ ਪ੍ਰਦੇਸ਼ 'ਚ ਚਾਰ ਸਾਲ 'ਚ ਰੇਪ ਦੇ 26,708 ਮਾਮਲੇ ਹੋਏ ਦਰਜ
ਵਿਧਾਇਕ ਨੇ ਇਹ ਵੀ ਸਵਾਲ ਕੀਤਾ ਕਿ ਲਵ ਜਿਹਾਦ ਦੇ ਮਾਮਲਿਆਂ ਦੀ ਜ਼ਿਲ੍ਹਾਵਾਰ, ਮਾਮਲੇ ਦੀ ਜਾਣਕਾਰੀ ਦਿੱਤੀ ਜਾਵੇ ਅਤੇ ਇਹ ਵੀ ਦੱਸਿਆ ਜਾਵੇ ਕਿ ਇਨ੍ਹਾਂ ਮਾਮਲਿਆਂ ਵਿੱਚੋਂ ਕਿੰਨੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀਆਂ ਵਿੱਚੋਂ ਕਿੰਨੇ ਜ਼ਮਾਨਤ 'ਤੇ ਰਿਹਾਅ ਹੋਏ ਹਨ ਅਤੇ ਕਿੰਨੇ ਅਜੇ ਤੱਕ ਜੇਲ੍ਹ ਵਿੱਚ ਬੰਦ ਹਨ।
31 ਦੋਸ਼ੀ ਜੇਲ੍ਹ ਵਿੱਚ, 6 ਜ਼ਮਾਨਤ 'ਤੇ ਰਿਹਾਅ
ਲਵ ਜਿਹਾਦ 'ਤੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਰਾਜ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਕਿਹਾ, ਮਧੱ ਪ੍ਰਦੇਸ਼ ਵਿੱਚ ਮਾਰਚ 2021 ਤੋਂ ਸਵਾਲ ਪੁੱਛੇ ਜਾਣ ਤੱਕ ਲਵ ਜਿਹਾਦ ਅਤੇ ਜ਼ਬਰੀ ਧਰਮ ਤਬਦੀਲੀ ਦੇ ਕੁਲ 28 ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਵਿੱਚ ਕੁਲ 37 ਦੋਸ਼ੀਆ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਨ੍ਹਾਂ ਵਿਚੋਂ 6 ਦੋਸ਼ੀ ਜ਼ਮਾਨਤ 'ਤੇ ਰਿਹਾਅ ਹਨ ਅਤੇ 31 ਦੋਸ਼ੀ ਫਿਲਹਾਲ ਜੇਲ੍ਹ ਵਿੱਚ ਬੰਦ ਹਨ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਕੋਰੋਨਾ ਦੀ ਤੀਸਰੀ ਲਹਿਰ ਦੀ ਭਵਿੱਖਬਾਣੀ ਕਰਨ ਵਾਲੇ ਵਿਗਿਆਨੀ ਬੋਲੇ-ਦੇਸ਼ 'ਚ ਗੰਭੀਰ ਹੁੰਦੇ ਜਾ ਰਹੇ ਹਨ ਹਾਲਾਤ
NEXT STORY