ਮੱਧ ਪ੍ਰਦੇਸ਼— ਰਾਜਸਥਾਨ ਤੇ ਛੱਤੀਸਗੜ੍ਹ ਦੇ ਨਾਲ-ਨਾਲ ਮੱਧ ਪ੍ਰਦੇਸ਼ 'ਚ ਵੀ 'ਪੰਜੇ ਦਾ ਜਾਦੂ' ਚੱਲਿਆ ਹੈ। ਕਾਂਗਰਸ, ਭਾਜਪਾ ਨੂੰ ਸੱਤਾ ਤੋਂ ਬਾਹਰ ਕਰ ਕੇ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ ਹੈ। ਸਮਾਜਵਾਦੀ ਪਾਰਟੀ ਦੇ ਅਖਿਲੇਸ਼ ਯਾਦਵ ਨੇ ਵੀ ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਮੱਧ ਪ੍ਰਦੇਸ਼ 'ਚ 230 ਸੀਟਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਕਾਂਗਰਸ ਨੂੰ 114 ਸੀਟਾਂ 'ਤੇ ਜਿੱਤ ਹਾਸਲ ਹੋਈ ਅਤੇ ਉੱਥੇ ਹੀ ਭਾਜਪਾ 109 ਸੀਟਾਂ 'ਤੇ ਸਿਮਟ ਕੇ ਰਹਿ ਗਈ। ਅਖਿਲੇਸ਼ ਯਾਦਵ ਨੇ ਕਿਹਾ ਕਿ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਰਾਜਾਂ ਦੇ ਵਿਧਾਨ ਸਭਾ ਚੋਣ ਨਤੀਜਿਆਂ ਨੇ ਇਹ ਸਾਫ ਕਰ ਦਿੱਤਾ ਹੈ ਕਿ ਜਨਤਾ ਬਦਲਾਅ ਚਾਹੁੰਦੀ ਹੈ। ਉਹ ਭਾਜਪਾ ਦੇ ਝੂਠ ਵਾਅਦਿਆਂ ਤੇ ਜਾਤੀਵਾਦ ਦੀ ਸਿਆਸਤ ਤੋਂ ਅੱਕ ਚੁੱਕੀ ਹੈ। ਕਾਂਗਰਸ ਨੂੰ ਤਿੰਨੋਂ ਰਾਜਾਂ 'ਚ ਜਿੱਤ ਦਾ ਸਿਹਰਾ ਉਨ੍ਹਾਂ ਰਾਹੁਲ ਗਾਂਧੀ ਨੂੰ ਦਿੱਤਾ ਹੈ।
ਕਾਂਗਰਸ ਨੂੰ ਮੱਧ ਪ੍ਰਦੇਸ਼ 'ਚ ਸਰਕਾਰ ਬਣਾਉਣ ਲਈ 116 ਦੇ ਜਾਦੂਈ ਅੰਕੜੇ ਲਈ 2 ਸੀਟਾਂ ਦੀ ਲੋੜ ਸੀ। ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਮੱਧ ਪ੍ਰਦੇਸ਼ 'ਚ ਸਮਰਥਨ ਦੇਣ ਦਾ ਐਲਾਨ ਕੀਤਾ ਹੈ ਅਤੇ ਇਸ ਮਗਰੋਂ ਹੁਣ ਸਮਾਜਵਾਦੀ ਪਾਰਟੀ (ਸਪਾ) ਵੀ ਕਾਂਗਰਸ ਦਾ ਸਾਥ ਦੇਣ ਲਈ ਤਿਆਰ ਹੋ ਗਈ ਹੈ। ਇੱਥੇ ਦੱਸ ਦਈਏ ਕਿ ਬਹੁਜਨ ਸਮਾਜ ਪਾਰਟੀ ਨੇ 2 ਅਤੇ ਸਮਾਜਵਾਦੀ ਪਾਰਟੀ ਨੇ ਇਕ ਸੀਟ 'ਤੇ ਜਿੱਤ ਹਾਸਲ ਕੀਤੀ ਹੈ, ਉੱਥੇ ਹੀ 4 ਆਜ਼ਾਦ ਉਮੀਦਵਾਰਾਂ ਨੇ ਵੀ ਇੱਥੇ ਜਿੱਤ ਹਾਸਲ ਕੀਤੀ।
ਸ਼ਿਵਰਾਜ ਸਿੰਘ ਚੌਹਾਨ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ
NEXT STORY