ਇੰਦੌਰ— ਮੱਧ ਪ੍ਰਦੇਸ਼ ਦੇ ਇੰਦੌਰ 'ਚ ਭਿਆਨਕ ਸੜਕ ਹਾਦਸੇ ਦੌਰਾਨ ਮੰਗਲਵਾਰ ਸਵੇਰੇ ਇੱਥੇ 2 ਕਾਰਾਂ ਦੀ ਟੱਕਰ 'ਚ ਦੁੱਧਮੂੰਹੇ ਬੱਚੇ ਸਮੇਤ 6 ਲੋਕਾਂ ਦੀ ਮੌਤ ਹੋ ਗਈ ਅਤੇ 5 ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਤੇਜਾਜੀ ਨਗਰ ਪੁਲਸ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਰਾਲਾਮੰਡਲ ਚੌਰਾਹੇ ਕੋਲ ਤੇਜ਼ ਰਫ਼ਤਾਰ ਨਾਲ ਜਾ ਰਹੀ ਇਕ ਕਾਰ ਬੇਕਾਬੂ ਹੋ ਕੇ ਸਾਹਮਣੇ ਤੋਂ ਆ ਰਹੀ ਦੂਜੀ ਕਾਰ ਨਾਲ ਟਕਰਾ ਗਈ।
ਟੱਕਰ ਇੰਨੀ ਭਿਆਨਕ ਸੀ ਕਿ ਹਾਦਸੇ 'ਚ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਉਨ੍ਹਾਂ ਨੇ ਦੱਸਿਆ ਕਿ ਹਾਦਸੇ 'ਚ ਮਰਨ ਵਾਲਿਆਂ 'ਚ ਚਾਰ ਮਹੀਨੇ ਦਾ ਮੁੰਡਾ ਅਤੇ 35 ਸਾਲਾ ਔਰਤ ਸ਼ਾਮਲ ਹੈ। ਹਾਦਸੇ 'ਚ 30 ਤੋਂ 60 ਸਲ ਦੇ ਚਾਰ ਪੁਰਸ਼ਾਂ ਦੀ ਵੀ ਮੌਤ ਹੋ ਗਈ। ਲੋਕਾਂ ਨੂੰ ਮਲਬੇ 'ਚੋਂ ਕੱਢਣ 'ਚ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਮੌਕੇ 'ਤੇ ਪੁੱਜੀ ਪੁਲਸ ਨੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ।
ਭਾਈ ਦੂਜ 'ਤੇ ਕੇਜਰੀਵਾਲ ਸਰਕਾਰ ਦਾ ਔਰਤਾਂ ਨੂੰ ਤੋਹਫਾ
NEXT STORY