ਗਵਾਲੀਅਰ— ਮੱਧ ਪ੍ਰਦੇਸ਼ ਦੇ ਗਵਾਲੀਅਰ 'ਚ ਵੀਰਵਾਰ ਰਾਤ ਨੂੰ ਸਿਲੰਡਰ ਫਟਣ ਨਾਲ ਧਮਾਕਾ ਹੋ ਗਿਆ। ਜਿਸ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ ਅਤੇ 6 ਜ਼ਖਮੀ ਹੋ ਗਏ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਚੀਨੋਰ ਥਾਣਾ ਖੇਤਰ ਦੇ ਨੋਨ ਦੀ ਸਰਾਏ ਪਿੰਡ ਦੀ ਹੈ। ਘਰ 'ਚ ਖਾਣਾ ਬਣਾਉਂਦੇ ਸਮੇਂ ਗੈਸ ਸਿਲੰਡਰ ਫਟਣ ਨਾਲ ਇਕ ਹੀ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ। ਪਰਿਵਾਰ ਦੇ ਕੁਝ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਗਵਾਲੀਅਰ ਦੇ ਇਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਵੀਰਵਾਰ ਦੀ ਰਾਤ ਕਰੀਬ 10.30 ਵਜੇ ਘਰ 'ਚ ਖਾਣਾ ਬਣਾਇਆ ਜਾ ਰਿਹਾ ਸੀ। ਉਦੋਂ ਅਚਾਨਕ ਸਿਲੰਡਰ ਫਟ ਗਿਆ ਅਤੇ ਘਰ 'ਚ ਧਮਾਕਾ ਹੋ ਗਿਆ। ਇਸ 'ਚ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਸ ਹਾਦਸੇ 'ਚ ਕਰੀਬ 6 ਲੋਕ ਜ਼ਖਮੀ ਹੋਏ ਹਨ। ਇਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਗਵਾਲੀਅਰ ਇਲਾਜ ਲਈ ਰੈਫਰ ਕੀਤਾ ਗਿਆ ਹੈ।
ਕਲਯੁੱਗੀ ਮਾਂ ਨੇ 8 ਸਾਲ ਦੇ ਬੇਟੇ ਦਾ ਗਲਾ ਘੁੱਟ ਕੇ ਕੀਤੀ ਹੱਤਿਆ
NEXT STORY