ਭੋਪਾਲ- ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਮੰਗਲਵਾਰ ਨੂੰ ਕਿਹਾ ਕਿ ਰਾਜ ਸਰਕਾਰ ਨੇ ਆਜ਼ਾਦੀ ਦਿਵਸ ਮੌਕੇ ਸੂਬੇ ਦੀਆਂ ਵੱਖ-ਵੱਖ ਜੇਲਾਂ ਤੋਂ 244 ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਲਿਆ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਰਾਜ ਸਰਕਾਰ ਹਰ ਸਾਲ ਚੰਗੇ ਸੁਭਾਅ ਅਤੇ ਹੋਰ ਮਾਪਦੰਡਾਂ ਨੂੰ ਧਿਆਨ 'ਚ ਰੱਖਦੇ ਹੋਏ 15 ਅਗਸਤ ਨੂੰ ਕੈਦੀਆਂ ਨੂੰ ਰਿਹਾਅ ਕਰਦੀ ਹੈ। ਗ੍ਰਹਿ ਮੰਤਰੀ ਮਿਸ਼ਰਾ ਨੇ ਕਿਹਾ,''ਪ੍ਰਦੇਸ਼ ਦੀਆਂ ਵੱਖ-ਵੱਖ ਜੇਲਾਂ ਤੋਂ 244 ਕੈਦੀ ਰਿਹਾਅ ਕੀਤੇ ਜਾਣਗੇ।''
ਇਸ ਵਿਚ ਪ੍ਰਦੇਸ਼ ਦੇ ਬੜਵਾਨੀ ਜ਼ਿਲ੍ਹੇ 'ਚ ਪੁਲਸ ਮੁਲਾਜ਼ਮਾਂ ਵਲੋਂ 2 ਸਿੱਖਾਂ 'ਤੇ ਹਮਲੇ ਦੇ ਸੰਬੰਧ 'ਚ ਪੁੱਛੇ ਗਏ ਸਵਾਲ 'ਤੇ ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰਦੇਸ਼ ਸਰਕਾਰ ਸਾਰੇ ਨਾਗਰਿਕਾਂ ਦੇ ਸਨਮਾਨ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਸਮਾਜ ਦੇ ਇਕ ਵਫ਼ਦ ਨੇ ਪਹਿਲਾਂ ਹੀ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਰਨ ਲਈ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਚੌਹਾਨ ਨੇ ਇਸ ਮਾਮਲੇ 'ਚ ਦੋਸ਼ੀ 2 ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਘਟਨਾ ਦਾ ਵੀਡੀਓ ਵੀ ਵਾਇਰਲ ਹੋ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਸੀ।
ਭਾਰਤੀ ਪ੍ਰਾਵਸੀਆਂ ਦੀ ਅਪੀਲ- 15 ਅਗਸਤ ਨੂੰ ਪਾਕਿ ਸਮਰਥਿਤ ਪ੍ਰਦਰਸ਼ਨਾਂ ਦੀ ਆਗਿਆ ਨਾ ਦੇਵੇ ਬੋਰਿਸ ਸਰਕਾਰ
NEXT STORY