ਸਾਗਰ- ਦੇਸ਼ 'ਚ ਇਕ ਦਿਨ 'ਚ ਟਰੱਕ ਹਾਦਸੇ ਦੀ ਤੀਜੀ ਘਟਨਾ ਸਾਹਮਣੇ ਆਈ ਹੈ। ਇਸ ਵਾਰ ਹਾਦਸਾ ਮੱਧ ਪ੍ਰਦੇਸ਼ ਦੇ ਸਾਗਰ 'ਚ ਹੋਇਆ ਹੈ। ਮੱਧ ਪ੍ਰਦੇਸ਼ ਦੇ ਸਾਗਰ ਦੇ ਦਲਬਤਪੁਰ 'ਚ ਮਜ਼ਦੂਰਾਂ ਨੂੰ ਲੈ ਕੇ ਜਾ ਰਿਹਾ ਇਕ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ 'ਚ 5 ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 20 ਮਜ਼ਦੂਰ ਜ਼ਖਮੀ ਹੋ ਗਏ ਹਨ। ਪ੍ਰਸ਼ਾਸਨਿਕ ਅਧਿਕਾਰੀ ਹਾਦਸੇ ਵਾਲੀ ਜਗ੍ਹਾ 'ਤੇ ਪਹੁੰਚ ਗਏ ਹਨ ਅਤੇ ਰਾਹਤ ਤੇ ਬਚਾਅ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਰਿਪੋਰਟ ਅਨੁਸਾਰ ਇਹ ਹਾਦਸਾ ਸਾਗਰ ਤੋਂ ਛਤਰਪੁਰ ਵੱਲ ਜਾ ਰਹੇ ਟਰੱਕ ਦੇ ਪਲਟਣ ਨਾਲ ਹੋਈ ਹੈ। ਇਸ 'ਚ ਹਾਦਸੇ 'ਚ 20 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਸਥਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਾਗਰ ਅਤੇ ਛਤਰਪੁਰ ਦੋਹਾਂ ਜ਼ਿਲਿਆਂ ਦੀ ਪੁਲਸ ਫੋਰਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਰੈਸਕਿਊ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।
ਹਨ੍ਹੇਰੀ-ਬਾਰਿਸ਼ ਤੋਂ ਬਾਅਦ ਦਿੱਲੀ ਵਾਲਿਆਂ ਨੂੰ ਹੁਣ ਸਤਾਏਗੀ ਗਰਮੀ
NEXT STORY