ਨਵੀਂ ਦਿੱਲੀ (ਭਾਸ਼ਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਮਨੀ ਲਾਂਡਰਿੰਗ ਜਾਂਚ ਤਹਿਤ ਨਾਜਾਇਜ਼ ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਦੇ ਮੁੱਖ ਪ੍ਰਮੋਟਰਾਂ ਵਿਚੋਂ ਇਕ ਸੌਰਭ ਚੰਦਰਾਕਰ ਨਾਲ ਜੁੜੇ ਸੰਗਠਨਾਂ ਦੀ ਦੁਬਈ ’ਚ ਸਥਿਤ ਲੱਗਭਗ 1700 ਕਰੋੜ ਰੁਪਏ ਦੀ ਅਚੱਲ ਜਾਇਦਾਦ ਜ਼ਬਤ ਕੀਤੀ। ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰੀ ਜਾਂਚ ਏਜੰਸੀ ਨੇ ਪਹਿਲਾਂ ਦੱਸਿਆ ਸੀ ਕਿ ਇਸ ਮਾਮਲੇ ’ਚ ਛੱਤੀਸਗੜ੍ਹ ਦੇ ਕਈ ਉੱਚ ਅਹੁਦਿਆਂ ’ਤੇ ਤਾਇਨਾਤ ਸਿਆਸਤਦਾਨ ਅਤੇ ਅਧਿਕਾਰੀ ਸ਼ਾਮਲ ਹਨ।
ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ
ਸੂਤਰਾਂ ਨੇ ਦੱਸਿਆ ਕਿ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਸਥਿਤ ਈ. ਡੀ. ਦੇ ਖੇਤਰੀ ਦਫ਼ਤਰ ਨੇ ਮਨੀ ਲਾਂਡਰਿੰਗ ਰੋਕੂ ਐਕਟ (ਪੀ. ਐੱਮ. ਐੱਲ. ਏ.) ਤਹਿਤ ਇਕ ਅੰਤਰਿਮ ਹੁਕਮ ਜਾਰੀ ਕਰ ਕੇ ਦੁਬਈ ’ਚ ਦੁਨੀਆ ਦੀ ਸਭ ਤੋਂ ਉੱਚੀ ਇਮਾਰਤ ਬੁਰਜ ਖਲੀਫ਼ਾ ’ਚ ਕੁਝ ਜਾਇਦਾਦਾਂ ਸਮੇਤ ਕਈ ਵਿਲੇ ਅਤੇ ਮਹਿੰਗੇ ਘਰਾਂ ਨੂੰ ਕੁਰਕ ਕਰਨ ਦਾ ਹੁਕਮ ਦਿੱਤਾ ਹੈ। ਸੂਤਰਾਂ ਮੁਤਾਬਕ ਕੁਰਕ ਕੀਤੀਆਂ ਗਈਆਂ ਜਾਇਦਾਦਾਂ ਚੰਦਰਾਕਰ, ਉਨ੍ਹਾਂ ਨਾਲ ਜੁੜੀਆਂ ਕੰਪਨੀਆਂ ਅਤੇ ਸਹਿਯੋਗੀਆਂ ਨਾਲ ਸਬੰਧਤ ਦੱਸੀਆਂ ਜਾ ਰਹੀਆਂ ਹਨ। ਸੂਤਰਾਂ ਨੇ ਦੱਸਿਆ ਕਿ ਤਾਜ਼ਾ ਹੁਕਮ ਤਹਿਤ ਕੁਰਕ ਕੀਤੀਆਂ ਗਈਆਂ ਕੁਝ ਜਾਇਦਾਦਾਂ ਭਾਰਤ ’ਚ ਹਨ।
ਇਹ ਵੀ ਪੜ੍ਹੋ - ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ 'ਜ਼ਹਿਰੀਲੇ' ਅੰਗੂਰ? ਵੀਡੀਓ ਦੇਖ ਉੱਡ ਜਾਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਰਕਾਰੀ ਪ੍ਰੋਗਰਾਮਾਂ ’ਚ ‘ਵੰਦੇ ਮਾਤਰਮ’ ਲਾਜ਼ਮੀ ਨਹੀਂ, ਸੁਪਰੀਮ ਕੋਰਟ ਦਾ ਵੱਡਾ ਬਿਆਨ
NEXT STORY