ਮੁੰਬਈ- ਮੁੰਬਈ ਸਾਈਬਰ ਸੈਲ ਦੇ ਵਿਸ਼ੇਸ਼ ਜਾਂਚ ਟੀਮ ਨੇ ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ਵਿਚ ਅਭਿਨੇਤਾ ਸਾਹਿਲ ਖਾਨ ਨੂੰ ਛੱਤੀਸਗੜ੍ਹ ਤੋਂ ਹਿਰਾਸਤ 'ਚ ਲਿਆ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਬੰਬਈ ਹਾਈ ਕੋਰਟ ਨੇ ਉਨ੍ਹਾਂ ਦੀ ਮੋਹਰੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਛੱਤੀਸਗੜ੍ਹ ਦੇ ਜਗਦਲਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਵਿਸ਼ੇਸ਼ ਜਾਂਚ ਟੀਮ (SIT) ਨੇ ਹਾਲ ਹੀ ਵਿਚ ਖਾਨ ਤੋਂ ਇਸ ਮਾਮਲੇ ਵਿਚ ਪੁੱਛਗਿੱਛ ਕੀਤੀ ਸੀ।
ਇਹ ਵੀ ਪੜ੍ਹੋ- ਸਕਰੈਪ ਮਾਫੀਆ ਰਵੀ ਅਤੇ ਉਸ ਦੀ ਪ੍ਰੇਮਿਕਾ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ, ਥਾਈਲੈਂਡ ਨੇ ਕੀਤਾ ਸੀ ਡਿਪੋਰਟ
SIT ਵਿਵਾਦਪੂਰਨ ਮਹਾਦੇਵ ਸੱਟੇਬਾਜ਼ੀ ਐਪ ਦੇ ਪ੍ਰਮੋਟਰਾਂ ਅਤੇ ਸੂਬੇ ਵਿਚ ਕੁਝ ਵਿੱਤੀ ਅਤੇ ਰਿਅਲ ਅਸਟੇਟ ਕੰਪਨੀਆਂ ਵਿਚਾਲੇ ਗੈਰ-ਕਾਨੂੰਨੀ ਲੈਣ-ਦੇਣ ਦੇ ਸਬੰਧ ਵਿਚ ਜਾਂਚ ਕਰ ਰਹੀ ਹੈ। ਪੁਲਸ ਵਲੋਂ ਇਸ ਮਾਮਲੇ ਵਿਚ ਦਰਜ FIR ਮੁਤਾਬਕ ਇਹ ਘਪਲਾ ਕਰੀਬ 15,000 ਕਰੋੜ ਰੁਪਏ ਦਾ ਹੈ। ਪੁਲਸ ਨੇ ਦੱਸਿਆ ਕਿ ਖਾਨ ਅਤੇ 31 ਹੋਰ ਵਿਅਕਤੀਆਂ ਖਿਲਾਫ਼ ਜਾਂਚ ਜਾਰੀ ਹੈ, ਜਿਸ ਦੇ ਤਹਿਤ ਉਨ੍ਹਾਂ ਦੇ ਬੈਂਕ ਖਾਤਿਆਂ, ਮੋਬਾਇਲ ਫੋਨ, ਲੈਪਟਾਪ ਅਤੇ ਹੋਰ ਤਕਨੀਕੀ ਯੰਤਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਹੁਣ ਤੱਕ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਜਾਂਚ ਜਾਰੀ ਹੈ। 'ਸਟਾਈਲ' ਅਤੇ 'ਐਕਸਕਯੂਜ ਮੀ' ਵਰਗੀਆਂ ਫਿਲਮਾਂ ਵਿਚ ਕੰਮ ਕਰ ਚੁੱਕੇ ਸਾਹਿਲ ਖਾਨ ਇਕ ਫਿਟਨੈੱਸ ਮਾਹਰ ਹਨ।
ਇਹ ਵੀ ਪੜ੍ਹੋ- 'ਜੇਲ੍ਹ ਦਾ ਜਵਾਬ ਵੋਟ ਤੋਂ' CM ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਵਰਕਰਾਂ ਨੇ ਕੀਤਾ ਪ੍ਰਦਰਸ਼ਨ
ਪੰਜਾਬ ਨਾਲ ਜੁੜੀਆਂ ਮਹਾਦੇਵ ਸੱਟੇਬਾਜ਼ੀ ਐਪ ਦੀਆਂ ਤਾਰਾਂ
ਜ਼ਿਕਰਯੋਗ ਹੈ ਕਿ ਮਹਾਦੇਵ ਸੱਟੇਬਾਜ਼ੀ ਐਪ 'ਤੇ ਮੁੰਬਈ ਦੀ ਮਾਟੁੰਗਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਦਰਜ ਕੀਤੀ ਗਈ ਇਸ FIR 'ਚ ਅਣਪਛਾਤੇ ਲੋਕਾਂ ਸਮੇਤ 32 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜੋ ਇਸ ਘਪਲੇ ਵਿਚ ਸ਼ਾਮਲ ਹਨ। FIR ਵਿਚ ਪੰਜਾਬ ਦੇ ਲੁਧਿਆਣਾ ਅਤੇ ਜਲੰਧਰ ਨਾਲ ਜੁੜੇ ਕੁਝ ਲੋਕਾਂ ਦੇ ਨਾਂ ਵੀ ਹਨ। ਇਸ ਮਾਮਲੇ 'ਚ ਬਣਾਈ ਗਈ SIT ਜਿਸ ਤਰ੍ਹਾਂ ਅਦਾਕਾਰ ਸਾਹਿਲ ਖਾਨ ਤੱਕ ਪਹੁੰਚੀ ਹੈ, ਉਸ ਨੂੰ ਦੇਖ ਕੇ ਲੱਗਦਾ ਹੈ ਕਿ ਇਸ ਮਾਮਲੇ 'ਚ ਹੋਰ ਦੋਸ਼ੀ ਵੀ ਬਚਣ ਵਾਲੇ ਨਹੀਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤੀ ਰੇਲਵੇ ਦਾ ਅਹਿਮ ਉਪਰਾਲਾ, ਜਲੰਧਰ ਸਣੇ ਇਨ੍ਹਾਂ ਸਟੇਸ਼ਨਾਂ 'ਤੇ ਮਿਲੇਗਾ ਸਿਰਫ਼ 15 ਰੁਪਏ 'ਚ ਭਰ ਪੇਟ ਖਾਣਾ
NEXT STORY