ਕੌਸ਼ਾਂਬੀ- ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ 'ਚ ਬੁੱਧਵਾਰ ਨੂੰ ਮਹਾਕੁੰਭ ਜਾ ਰਹੇ ਸ਼ਰਧਾਲੂਆਂ ਦੀ ਇਕ ਬੱਸ ਅਤੇ ਵਾਹਨ ਵਿਚਾਲੇ ਹੋਈ ਟੱਕਰ ਹੋ ਗਈ, ਜਿਸ ਵਿਚ ਬੱਸ ਡਰਾਈਵਰ ਸਮੇਤ 8 ਲੋਕ ਜ਼ਖਮੀ ਹੋ ਗਏ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲਸ ਖੇਤਰ ਅਧਿਕਾਰੀ ਅਵਧੇਸ਼ ਕੁਮਾਰ ਵਿਸ਼ਵਕਰਮਾ ਨੇ ਦੱਸਿਆ ਕਿ ਇਹ ਘਟਨਾ ਸੈਣੀ ਖੇਤਰ ਦੇ ਕੌਮੀ ਹਾਈਵੇਅ-2 'ਤੇ ਨਰਸਿੰਘਪੁਰ ਕਛੂਆ ਚੌਰਾਹੇ 'ਤੇ ਉਸ ਸਮੇਂ ਵਾਪਰੀ ਜਦੋਂ ਬਾਗਪਤ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਗਈ।
ਉਨ੍ਹਾਂ ਦੱਸਿਆ ਕਿ ਬੱਸ ਵਿਚ ਕੁੱਲ 55 ਸ਼ਰਧਾਲੂ ਸਵਾਰ ਸਨ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਬੱਸ ਡਰਾਈਵਰ ਸਮੇਤ ਅੱਠ ਸ਼ਰਧਾਲੂ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਪੁਲਸ ਵੱਲੋਂ ਟਰਾਮਾ ਸੈਂਟਰ 'ਚ ਦਾਖ਼ਲ ਕਰਵਾਇਆ ਗਿਆ ਹੈ। ਵਿਸ਼ਵਕਰਮਾ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਬੱਸ ਦਾ ਡਰਾਈਵਰ ਸਟੇਅਰਿੰਗ 'ਚ ਫਸ ਗਿਆ, ਜਿਸ ਨੂੰ ਬਹੁਤ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ ਅਤੇ ਸਿਰਥੂ ਕਮਿਊਨਿਟੀ ਹੈਲਥ ਸੈਂਟਰ 'ਚ ਦਾਖਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਸ਼ਾਇਦ ਬੱਸ ਡਰਾਈਵਰ ਨੂੰ ਨੀਂਦ ਆ ਗਈ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।
ਵਿਆਹ, ਪਾਰਟੀ ਦੌਰਾਨ ਨਿਕਲਣ ਵਾਲਾ ਵਾਧੂ ਕੂੜੇ ਨੂੰ ਚੁੱਕੇਗਾ ਨਿਗਮ, ਦੇਣੀ ਪਵੇਗੀ ਫੀਸ
NEXT STORY