ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਮਹਾਕੁੰਭ ਨਾਲ ਰਾਜ ਦੀ ਅਰਥਵਿਵਸਥਾ 3 ਲੱਖ ਕਰੋੜ ਰੁਪਏ ਤੋਂ ਵੱਧ ਵਧੇਗੀ। ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪ੍ਰਸ਼ਨਕਾਲ ਦੌਰਾਨ ਬੋਲਦੇ ਹੋਏ ਆਦਿਤਿਆਨਾਥ ਨੇ ਕਿਹਾ ਕਿ ਰਾਜ 1 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਦੇ ਟੀਚੇ ਵੱਲ ਵਧ ਰਿਹਾ ਹੈ। ਸਮਾਜਵਾਦੀ ਪਾਰਟੀ ਦੀ ਵਿਧਾਇਕ ਰਾਗਿਨੀ ਸੋਨਕਰ ਦੇ ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ,''ਅੱਜ ਦੁਨੀਆ ਜਿਸ ਉੱਤਰ ਪ੍ਰਦੇਸ਼ ਦੀ ਸਮਰੱਥਾ ਨੂੰ ਦੇਖ ਰਹੀ ਹੈ, ਉਸ ਨੂੰ ਮਹਾਕੁੰਭ ਮੇਲੇ ਨਾਲ ਜੋੜਿਆ ਜਾ ਸਕਦਾ ਹੈ। ਇਕੱਲੇ ਮਹਾਕੁੰਭ ਨਾਲ ਉੱਤਰ ਪ੍ਰਦੇਸ਼ ਦੀ ਅਰਥਵਿਵਸਥਾ 3 ਲੱਖ ਕਰੋੜ ਰੁਪਏ ਤੋਂ ਵੱਧ ਵਧੇਗੀ।'' ਸਪਾ ਵਿਧਾਇਕ 'ਤੇ ਤੰਜ਼ ਕੱਸਦੇ ਹੋਏ ਉਨ੍ਹਾਂ ਕਿਹਾ,''ਮੈਂ ਤੁਹਾਡਾ ਦਰਦ ਸਮਝ ਸਕਦਾ ਹਾਂ, ਕਿਉਂਕਿ ਜਦੋਂ ਤੁਹਾਡੇ ਨੇਤਾ ਕਹਿੰਦੇ ਹਨ ਕਿ ਭਾਰਤ ਕਦੇ ਵਿਕਸਿਤ ਦੇਸ਼ ਨਹੀਂ ਬਣ ਸਕਦਾ ਤਾਂ ਤੁਹਾਨੂੰ ਉਨ੍ਹਾਂ ਦਾ ਸਮਰਥਨ ਕਰਨਾ ਹੋਵੇਗਾ।''
ਇਹ ਵੀ ਪੜ੍ਹੋ : Birth Certificate ਨੂੰ ਲੈ ਕੇ ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
ਉਨ੍ਹਾਂ ਕਿਹਾ,''ਅੱਜ ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ ਅਤੇ 2027 'ਚ ਭਾਰਤ 5 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣ ਜਾਵੇਗਾ। ਇਸ 'ਚ ਕੋਈ ਸ਼ੱਕ ਨਹੀਂ ਹੈ।'' ਯੋਗੀ ਨੇ ਕਿਹਾ ਕਿ ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧਦੀ ਵੱਡੀ ਅਰਥਵਿਵਸਥਾ ਦੇ ਰੂਪ 'ਚ ਅੱਗੇ ਵਧ ਰਿਹਾ ਹੈ ਅਤੇ 140 ਕਰੋੜ ਭਾਰਤੀਆਂ ਨੂੰ ਇਸ 'ਤੇ ਮਾਣ ਹੋਣਾ ਚਾਹੀਦਾ। ਉਨ੍ਹਾਂ ਕਿਹਾ,''ਹੋ ਸਕਦਾ ਹੈ ਕਿ ਕੁਝ ਲੋਕਾਂ ਨੂੰ ਇਹ ਪਸੰਦ ਨਾ ਆਏ, ਕਿਉਂਕਿ ਜਿਨ੍ਹਾਂ ਦਾ ਆਪਣਾ ਨਿੱਜੀ ਏਜੰਡਾ ਹੈ, ਉਹ ਦੇਸ਼ ਦੇ ਵਿਕਾਸ ਨੂੰ ਠੀਕ ਤਰ੍ਹਾਂ ਸਵੀਕਾਰ ਨਹੀਂ ਕਰਨਗੇ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੌਂ ਰਹੇ ਮਜ਼ਦੂਰਾਂ ਦੇ ਸ਼ੈੱਡ 'ਤੇ ਟਰੱਕ ਨਾਲ ਸੁੱਟੀ ਰੇਤ, 5 ਦੀ ਮੌਤ
NEXT STORY