ਅਮਰਾਵਤੀ- ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ’ਚ ਮੰਗਲਵਾਰ ਸਵੇਰੇ ਕਰੀਬ 10 ਵਜੇ ਇਕ ਕਿਸ਼ਤੀ ਡੁੱਬਣ ਨਾਲ 3 ਲੋਕਾਂ ਦੀ ਮੌਤ ਹੋ ਗਈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਕ ਕਿਸ਼ਤੀ ’ਚ 11 ਲੋਕ ਸਵਾਰ ਸਨ। ਫਿਲਹਾਲ ਸਾਰੇ ਲੋਕਾਂ ਦੇ ਡੁੱਬਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਇਹ ਘਟਨਾ ਅਮਰਾਵਤੀ ਜ਼ਿਲ੍ਹੇ ਦੇ ਬਨੋਡਾ ਸ਼ਹੀਦ ਪੁਲਸ ਸਟੇਸ਼ਨ ਦੇ ਅਧੀਨ ਆਉਣ ਵਾਲੇ ਸ਼੍ਰੀ ਖੇਤਰ ਝੁੰਜ ਇਲਾਕੇ ਦੀ ਹੈ। ਨਦੀ ’ਚ ਡੁੱਬਣ ਵਾਲੇ ਲੋਕ ਇਕ ਰਿਸ਼ਤੇਦਾਰ ਦਾ ਅੰਤਿਮ ਸੰਸਕਾਰ ਕਰ ਕੇ ਕਿਸ਼ਤੀ ’ਤੇ ਵਰਧਾ ਨਦੀ ਵੱਲ ਘੁੰਮਣ ਗਏ ਸਨ।
ਇਹ ਵੀ ਪੜ੍ਹੋ : ਪੱਛਮੀ ਬੰਗਾਲ: ਤੇਜ਼ ਬੁਖ਼ਾਰ ਅਤੇ ਦਸਤ ਦੀ ਸਮੱਸਿਆ ਕਾਰਨ ਵਿਗੜੀ 130 ਬੱਚਿਆਂ ਦੀ ਹਾਲਤ
ਮਹਾਰਾਸ਼ਟਰ ’ਚ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸ ਕਾਰਨ ਸੂਬੇ ਦੀਆਂ ਕਈ ਨਦੀਆਂ ’ਚ ਪਾਣੀ ਦਾ ਪੱਧਰ ਵੱਧ ਗਿਆ ਹੈ। ਫਿਲਹਾਲ ਕਿਸ਼ਤੀ ਡੁੱਬਣ ਦਾ ਅਸਲ ਕਾਰਨ ਨਹੀਂ ਚੱਲ ਸਕਿਆ ਹੈ। ਹਾਲਾਂਕਿ ਕਿਸ਼ਤੀ ’ਚ ਸਮਰੱਥਾ ਤੋਂ ਜ਼ਿਆਦਾ ਲੋਕਾਂ ਦੇ ਸਵਾਰ ਹੋਣ ਨੂੰ ਹਾਦਸੇ ਦਾ ਕਾਰਨ ਮੰਨਿਆ ਜਾ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਭ ਤੋਂ ਪਹਿਲਾਂ ਸਥਾਨਕ ਲੋਕਾਂ ਨੇ ਬਚਾਅ ਕੰਮ ਸ਼ੁਰੂ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਕੁਝ ਲੋਕਾਂ ਨੂੰ ਬਾਹਰ ਵੀ ਕੱਢਿਆ।
ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ : ਮਕਾਨ ’ਚ ਅੱਗ ਲੱਗਣ ਨਾਲ ਤਿੰਨ ਬੱਚਿਆਂ ਸਮੇਤ 4 ਲੋਕਾਂ ਦੀ ਸੜ ਕੇ ਮੌਤ
ਓਡੀਸ਼ਾ ’ਚ ਪਟੜੀ ਤੋਂ ਉਤਰੀ ਮਾਲਗੱਡੀ ਦੇ 6 ਡੱਬੇ ਨਦੀ ’ਚ ਡਿੱਗਣ ਕਾਰਨ ਕਈ ਟਨ ਕਣਕ ਹੋਈ ਖ਼ਰਾਬ (ਤਸਵੀਰਾਂ)
NEXT STORY