ਮੁੰਬਈ— ਮਹਾਰਾਸ਼ਟਰ ਦੇ ਗੜਚਿਰੌਲੀ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ 2 ਮਾਓਵਾਦੀਆਂ ਦੇ ਮਾਰੇ ਜਾਣ ਦੀ ਸੂਚਨਾ ਹੈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਤੇ ਸਰਚ ਆਪਰੇਸ਼ਨ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਸੂਚਨਾ ਮਿਲੀ ਸੀ ਕਿ ਮਹਾਰਾਸ਼ਟਰ ਦੇ ਗੜਚਿਰੌਲੀ 'ਚ ਕੁਝ ਮਾਓਵਾਦੀ ਲੁਕੇ ਹੋਏ ਹਨ। ਸੁਰੱਖਿਆ ਬਲਾਂ ਨੇ ਇਲਾਕੇ 'ਚ ਸਰਚ ਆਪਰੇਸ਼ਨ ਸ਼ੁਰੂ ਕੀਤਾ, ਜਿਸ ਤੋਂ ਬਾਅਦ ਮਾਓਵਾਦੀਆਂ ਨੇ ਹਮਲਾ ਕਰ ਦਿੱਤਾ। ਜਵਾਬੀ ਕਾਰਵਾਈ 'ਚ ਸੁਰੱਖਿਆ ਬਲਾਂ ਨੂੰ ਵੀ ਗੋਲੀਆਂ ਚਲਾਉਣੀਆਂ ਪਈਆਂ। ਕਾਫੀ ਦੇਰ ਤਕ ਗੋਲੀਬਾਰੀ ਹੋਣ ਮਗਰੋਂ 2 ਮਾਓਵਾਦੀ ਮਾਰੇ ਗਏ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੁਰੱਖਿਆ ਬਲਾਂ ਨੇ ਹਾਲੇ ਵੀ ਪੂਰੇ ਇਲਾਕੇ ਨੂੰ ਘੇਰ ਰੱਖਿਆ ਹੈ ਤੇ ਸਰਚ ਆਪਰੇਸ਼ਨ ਜਾਰੀ ਹੈ।
ਅਸਥਾਨਾ ਖਿਲਾਫ ਮੁਢਲੀ ਜਾਂਚ ਕਰ ਰਹੇ ਸੀ. ਬੀ. ਆਈ. ਅਧਿਕਾਰੀ ਪਹੁੰਚੇ ਅਦਾਲਤ
NEXT STORY