ਮੁੰਬਈ- ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ 'ਚ ਸਭ ਤੋਂ ਜ਼ਿਆਦਾ ਕੇਸ ਮਹਾਰਾਸ਼ਟਰ ਤੋਂ ਸਾਹਮਣੇ ਆਏ ਹਨ। ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ 'ਚ 2786 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਤੇ ਪਿਛਲੇ 24 ਘੰਟਿਆਂ 'ਚ ਕੋਰੋਨਾ ਨਾਲ 178 ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਇਹ ਮਹਾਰਾਸ਼ਟਰ 'ਚ ਇਕ ਦਿਨ 'ਚ ਸਭ ਤੋਂ ਜ਼ਿਆਦਾ ਮੌਤਾਂ ਦੀ ਗਿਣਤੀ ਹੈ। ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 4 ਹਜ਼ਾਰ ਦਾ ਅੰਕੜਾ ਪਾਰ ਕਰ ਗਈ ਹੈ। ਮਹਾਰਾਸ਼ਟਰ 'ਚ ਕੋਰੋਨਾ ਨਾਲ ਹੁਣ ਤੱਕ ਕੁੱਲ 4128 ਲੋਕਾਂ ਦੀ ਮੌਤ ਹੋਈ ਹੈ। ਸੂਬੇ 'ਚ ਕੁੱਲ 1,10,744 ਕੋਰੋਨਾ ਦੇ ਕੇਸ ਸਾਹਮਣੇ ਆਏ ਹਨ। ਮਹਾਰਾਸ਼ਟਰ 'ਚ ਹੁਣ 50,554 ਐਕਟਿਵ ਕੇਸ ਹੈ। ਮਹਾਰਾਸ਼ਟਰ 'ਚ 56,049 ਲੋਕ ਕੋਰੋਨਾ ਨਾਲ ਠੀਕ ਹੋ ਕੇ ਡਿਸਚਾਰਜ ਵੀ ਹੋ ਚੁੱਕੇ ਹਨ।
ਮਹਾਰਾਸ਼ਟਰ 'ਚ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਰਾਜਧਾਨੀ ਮੁੰਬਈ ਹੈ। ਤਾਜ਼ਾ ਅੰਕੜਿਆਂ ਤੋਂ ਬਾਅਦ ਮੰਬਈ ਦੇ ਕੁੱਲ ਮਰੀਜ਼ਾਂ ਦੀ ਗਿਣਤੀ 59,293 ਪਹੁੰਚ ਗਈ ਹੈ ਤੇ ਕੁੱਲ 2,250 ਲੋਕਾਂ ਦੀ ਮੌਤ ਹੋਈ ਹੈ। ਮੁੰਬਈ 'ਚ 26910 ਐਕਟਿਵ ਕੇਸ ਹਨ ਤੇ ਪਿਛਲੇ 24 ਘੰਟਿਆਂ 'ਚ 1067 ਨਵੇਂ ਮਰੀਜ਼ ਸਾਹਮਣੇ ਆਏ ਹਨ ਤੇ 68 ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਮੁੰਬਈ 'ਚ ਰਿਕਵਰੀ ਰੇਟ 60.80 ਫੀਸਦੀ ਹੈ ਤੇ ਮਹਾਰਾਸ਼ਟਰ 'ਚ ਰਿਕਵਰੀ ਰੇਟ 50.61 ਪ੍ਰਤੀਸ਼ਤ ਹੈ।
70 ਲੱਖ ਪ੍ਰਵਾਸੀ ਮਜ਼ਦੂਰਾਂ ਨੇ ਨਹੀਂ ਫੈਲਾਇਆ ਕੋਰੋਨਾ, ਗ੍ਰਹਿ ਰਾਜਾਂ 'ਚ ਨਹੀਂ ਵਧੇ ਨਵੇਂ ਮਾਮਲੇ
NEXT STORY