ਠਾਣੇ (ਭਾਸ਼ਾ)- ਮਹਾਰਾਸ਼ਟਰ 'ਚ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ ਕਸਬੇ ਦੇ ਇਕ ਨਿੱਜੀ ਸਕੂਲ ਦੇ ਅਧਿਆਪਕ ਨੂੰ 7 ਸਾਲਾ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਲਹਾਸਨਗਰ ਦੇ ਹਿਲ ਲਾਈਨ ਪੁਲਸ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਅਧਿਆਪਕ ਨੂੰ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਉਨ੍ਹਾਂ ਕਿਹਾ,''ਅਧਿਆਪਕ ਨੇ ਸਕੂਲ ਕੰਪਲੈਕਸ 'ਚ ਵਿਦਿਆਰਥਣ ਨਾਲ ਛੇੜਛਾੜ ਕੀਤੀ ਸੀ, ਜਿਸ ਤੋਂ ਬਾਅਦ ਬੱਚੀ ਨੇ ਆਪਣੇ ਮਾਤਾ-ਪਿਤਾ ਨੂੰ ਇਸ ਬਾਰੇ ਦੱਸਿਆ। ਬੱਚੀ ਦੇ ਮਾਤਾ-ਪਿਤਾ ਨੇ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ ਅਤੇ ਵੀਰਵਾਰ ਨੂੰ ਸ਼ਿਕਾਇਤ ਦਰਜ ਕਰਵਾਈ।'' ਅਧਿਕਾਰੀ ਨੇ ਦੱਸਿਆ ਕਿ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕਰ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਘਰ ਆਇਆ 'ਨੰਨ੍ਹਾ ਮਹਿਮਾਨ', ਜਾਣੋ ਕਿਉਂ ਖਾਸ ਹੈ ਇਹ ਗਾਂ, ਕੀਮਤ ਜਾਣ ਉੱਡ ਜਾਣਗੇ ਹੋਸ਼
NEXT STORY