ਮੁੰਬਈ- ਮਹਾਰਾਸ਼ਟਰ ਦੇ ਸਿਆਸੀ ਗਲਿਆਰਿਆਂ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸੂਬੇ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ (66) ਦਾ ਅੱਜ ਸਵੇਰੇ ਇਕ ਚਾਰਟਰ ਜਹਾਜ਼ ਹਾਦਸੇ 'ਚ ਦਿਹਾਂਤ ਹੋ ਗਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਮੁੰਬਈ ਤੋਂ ਬਾਰਾਮਤੀ ਜਾ ਰਹੇ ਸਨ। ਜ਼ਿਕਰਯੋਗ ਹੈ ਕਿ ਉਹ 27 ਜਨਵਰੀ ਨੂੰ ਮੁੰਬਈ 'ਚ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਕਮੇਟੀ ਦੀ ਮੀਟਿੰਗ 'ਚ ਸ਼ਾਮਲ ਹੋਏ ਸਨ।
ਸੂਬੇ 'ਚ ਸੋਗ ਦੀ ਲਹਿਰ ਅਤੇ ਸਰਕਾਰੀ ਐਲਾਨ
ਇਸ ਦੁਖਦ ਘਟਨਾ ਤੋਂ ਬਾਅਦ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ 'ਚ ਇਕ ਦਿਨ ਦੀ ਸਰਕਾਰੀ ਛੁੱਟੀ ਅਤੇ ਤਿੰਨ ਦਿਨਾਂ ਦੇ ਰਾਜ ਵਿਆਪੀ ਸੋਗ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਮੁੰਬਈ 'ਚ ਇਕ ਪ੍ਰੈਸ ਕਾਨਫਰੰਸ ਦੌਰਾਨ ਇਸ ਨੂੰ ਸੂਬੇ ਲਈ ਇਕ "ਨਾ ਪੂਰਾ ਹੋਣ ਵਾਲਾ ਘਾਟਾ" ਦੱਸਿਆ। ਉਨ੍ਹਾਂ ਅਜੀਤ ਪਵਾਰ ਨੂੰ ਇਕ ਬਹੁਤ ਹੀ ਮਿਹਨਤੀ ਆਗੂ ਵਜੋਂ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮਹਾਰਾਸ਼ਟਰ ਦੇ ਵਿਕਾਸ 'ਚ ਅਹਿਮ ਯੋਗਦਾਨ ਪਾਇਆ ਹੈ। ਫੜਨਵੀਸ ਨੇ ਇਸ ਘਟਨਾ ਨੂੰ ਆਪਣਾ ਨਿੱਜੀ ਘਾਟਾ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਆਪਣਾ ਇਕ ਨਜ਼ਦੀਕੀ ਦੋਸਤ ਗੁਆ ਦਿੱਤਾ ਹੈ।

ਦਿੱਗਜ ਨੇਤਾਵਾਂ ਵੱਲੋਂ ਦੁੱਖ ਦਾ ਪ੍ਰਗਟਾਵਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਇਸ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਜੀਤ ਪਵਾਰ ਦੀ ਮ੍ਰਿਤਕ ਦੇਹ ਨੂੰ ਬਾਰਾਮਤੀ ਦੇ ਹਸਪਤਾਲ ਵਿੱਚ ਲਿਆਂਦਾ ਗਿਆ ਹੈ, ਜਿੱਥੇ ਉਨ੍ਹਾਂ ਦੇ ਸਮਰਥਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ ਹੈ। ਉਨ੍ਹਾਂ ਦੀ ਪਤਨੀ ਸੁਨੇਤਰਾ ਪਵਾਰ, ਪੁੱਤਰ ਪਾਰਥ ਪਵਾਰ, ਚਚੇਰੀ ਭੈਣ ਸੁਪ੍ਰਿਆ ਸੁਲੇ ਅਤੇ ਐਨਸੀਪੀ ਦੇ ਕਾਰਜਕਾਰੀ ਪ੍ਰਧਾਨ ਪ੍ਰਫੁੱਲ ਪਟੇਲ ਨਵੀਂ ਦਿੱਲੀ ਤੋਂ ਬਾਰਾਮਤੀ ਲਈ ਰਵਾਨਾ ਹੋ ਗਏ ਹਨ। ਮੁੱਖ ਮੰਤਰੀ ਫੜਨਵੀਸ ਅਤੇ ਏਕਨਾਥ ਸ਼ਿੰਦੇ ਵੀ ਜਲਦ ਹੀ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਬਾਰਾਮਤੀ ਪਹੁੰਚ ਰਹੇ ਹਨ।
ਸ਼ਾਨਦਾਰ ਸਿਆਸੀ ਸਫ਼ਰ
ਅਜੀਤ ਪਵਾਰ ਐਨਸੀਪੀ (NCP) ਦੇ ਸੰਸਥਾਪਕ ਸ਼ਰਦ ਪਵਾਰ ਦੇ ਭਤੀਜੇ ਸਨ। ਉਹ ਮਹਾਰਾਸ਼ਟਰ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਉਪ ਮੁੱਖ ਮੰਤਰੀ ਸਨ। ਉਨ੍ਹਾਂ ਨੇ ਵੱਖ-ਵੱਖ ਸਰਕਾਰਾਂ ਦੌਰਾਨ ਛੇ ਵਾਰ ਇਸ ਅਹੁਦੇ ਦੀ ਜ਼ਿੰਮੇਵਾਰੀ ਸੰਭਾਲੀ, ਜਿਸ ਵਿੱਚ ਪ੍ਰਿਥਵੀਰਾਜ ਚਵਾਨ, ਦੇਵੇਂਦਰ ਫੜਨਵੀਸ, ਉਧਵ ਠਾਕਰੇ ਅਤੇ ਏਕਨਾਥ ਸ਼ਿੰਦੇ ਦੀਆਂ ਕੈਬਨਿਟਾਂ ਸ਼ਾਮਲ ਸਨ। ਉਹ ਆਪਣੇ ਪਿੱਛੇ ਪਤਨੀ ਸੁਨੇਤਰਾ ਪਵਾਰ ਅਤੇ ਦੋ ਪੁੱਤਰਾਂ, ਜੈ ਅਤੇ ਪਾਰਥ ਪਵਾਰ ਨੂੰ ਛੱਡ ਗਏ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Ajay Devgan ਨੇ ਡਿਪਟੀ ਸੀ.ਐੱਮ. ਅਜੀਤ ਪਵਾਰ ਦੇ ਦੇਹਾਂਤ 'ਤੇ ਪ੍ਰਗਟਾਇਆ ਸੋਗ, ਬੋਲੇ - "ਹੈਰਾਨ ਅਤੇ ਦੁਖੀ..."
NEXT STORY