ਮੁੰਬਈ (ਭਾਸ਼ਾ)- ਮਹਾਰਾਸ਼ਟਰ ਵਿਧਾਨ ਸਭਾ ਦੀਆਂ ਚੋਣਾਂ ਲਈ ਵਿਰੋਧੀ ਗੱਠਜੋੜ ਮਹਾ ਵਿਕਾਸ ਆਘਾੜੀ (ਐੱਮ. ਵੀ. ਏ.) ਨੇ ਐਤਵਾਰ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਜਿਸ ’ਚ 9 ਤੋਂ 16 ਸਾਲ ਦੀ ਉਮਰ ਦੀਆਂ ਕੁੜੀਆਂ ਨੂੰ ਹੋਣ ਵਾਲੇ ਸਰਵਾਈਕਲ ਕੈਂਸਰ ਲਈ ਮੁਫਤ ਟੀਕਾ ਤੇ ਮਾਹਵਾਰੀ ਦੌਰਾਨ ਮਹਿਲਾ ਕਰਮਚਾਰੀਆਂ ਨੂੰ 2 ਰਾਖਵੀਆਂ ਛੁੱਟੀਆਂ ਦੇਣ ਦਾ ਵਾਅਦਾ ਕੀਤਾ ਗਿਆ ਹੈ। ‘ਮਹਾਰਾਸ਼ਟਰ ਨਾਮਾ’ ਸਿਰਲੇਖ ਵਾਲੇ ਮੈਨੀਫੈਸਟੋ ’ਚ ਜਾਤੀ ਆਧਾਰਿਤ ਮਰਦਮਸ਼ੁਮਾਰੀ, ਸਵੈ-ਸਹਾਇਤਾ ਗਰੁੱਪਾਂ ਦੇ ਸਸ਼ਕਤੀਕਰਨ ਲਈ ਵੱਖਰੇ ਵਿਭਾਗ ਦੀ ਸਥਾਪਨਾ, ਬਾਲ ਭਲਾਈ ਲਈ ਮੰਤਰਾਲੇ ਦਾ ਗਠਨ ਤੇ ਔਰਤਾਂ ਨੂੰ ਹਰ ਸਾਲ 500 ਰੁਪਏ ਦੀ ਦਰ ’ਤੇ 6 ਐੱਲ. ਪੀ. ਜੀ. ਸਿਲੰਡਰ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਗਿਆ ਹੈ।
ਗੱਠਜੋੜ ਨੇ ਨਿਰਭਯਾ ਮਹਾਰਾਸ਼ਟਰ ਨੀਤੀ ਬਣਾਉਣ ਤੇ ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਲਈ ਸ਼ਕਤੀ ਕਾਨੂੰਨ ਲਾਗੂ ਕਰਨ ਦਾ ਵੀ ਵਾਅਦਾ ਕੀਤਾ ਹੈ। ਐੱਮ. ਵੀ. ਏ. ਨੇ ਹਰ ਕੁੜੀ ਨੂੰ 18 ਸਾਲ ਦੀ ਹੋਣ ’ਤੇ 1 ਲੱਖ ਰੁਪਏ ਦੇਣ ਦਾ ਭਰੋਸਾ ਵੀ ਦਿੱਤਾ ਹੈ। ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ 20 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਐੱਮ. ਵੀ. ਏ. ਦਾ ਮੈਨੀਫੈਸਟੋ ਮੁੰਬਈ ’ਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਜਾਰੀ ਕੀਤਾ, ਜਿੱਥੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦ ਚੰਦਰ ਪਵਾਰ) ਦੀ ਕਾਰਜਕਾਰੀ ਪ੍ਰਧਾਨ ਸੁਪ੍ਰਿਆ ਸੁਲੇ ਤੇ ਸ਼ਿਵ ਸੈਨਾ (ਊਧਵ ਬਾਲਾ ਸਾਹਿਬ ਠਾਕਰੇ) ਦੇ ਸੰਸਦ ਮੈਂਬਰ ਸੰਜੇ ਰਾਊਤ ਵੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Rain Alert: ਜ਼ਬਰਦਸਤ ਠੰਡ ਸ਼ੁਰੂ, 6 ਸੂਬਿਆਂ 'ਚ ਭਾਰੀ ਬਾਰਿਸ਼ ਦੀ ਚੇਤਾਵਨੀ
NEXT STORY