ਔਰੰਗਾਬਾਦ- ਮਹਾਰਾਸ਼ਟਰ ਦੇ ਬੀਡ ਜ਼ਿਲ੍ਹੇ 'ਚ ਇਕ ਨੌਜਵਾਨ ਨੇ ਆਪਣੀ ਪ੍ਰੇਮਿਕਾ 'ਤੇ ਤੇਜ਼ਾਬ ਸੁੱਟਿਆ ਅਤੇ ਉਸ ਨੂੰ ਸਾੜਨ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਇਕ ਪੁਲਸ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਨੇ ਟਵੀਟ ਕੀਤਾ,''ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਸੁਣਵਾਈ ਫਾਸਟ ਟਰੈਕ ਕੋਰਟ 'ਚ ਕਰਨ ਲਈ ਨਿਰਦੇਸ਼ ਦੇ ਦਿੱਤੇ ਗਏ ਹਨ।'' ਪੁਲਸ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਦੋਸ਼ੀ ਦੀ ਪਛਾਣ ਅਵਿਨਾਸ਼ ਰਾਜੁਰੇ (25) ਦੇ ਰੂਪ 'ਚ ਕੀਤੀ ਗਈ ਹੈ ਅਤੇ ਉਸ ਨੂੰ ਨਾਂਦੇੜ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਘਟਨਾ ਸ਼ਨੀਵਾਰ ਦੀ ਹੈ। ਉਨ੍ਹਾਂ ਨੇ ਦੱਸਿਆ ਕਿ ਹਾਲਾਂਕਿ ਹਾਲੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲਾ ਕਿਉਂ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਜਨਾਨੀ ਪ੍ਰਦੇਸ਼ ਦੇ ਨਾਂਦੇੜ ਜ਼ਿਲ੍ਹੇ ਦੇ ਸ਼ੇਲਗਾਂਵ ਦੀ ਰਹਿਣ ਵਾਲੀ ਸੀ ਅਤੇ ਉਹ ਪੁਣੇ ਤੋਂ ਦੋਸ਼ੀ ਨਾਲ ਆਪਣੇ ਸ਼ਹਿਰ ਜਾ ਰਹੀ ਸੀ।
ਇਹ ਵੀ ਪੜ੍ਹੋ : ਨੂੰਹ-ਸਹੁਰੇ ਦੇ ਨਾਜਾਇਜ਼ ਸਬੰਧਾਂ ਦੇ ਸ਼ੱਕ ਨੇ ਉਜਾੜਿਆ ਖ਼ੁਸ਼ਹਾਲ ਪਰਿਵਾਰ, ਪੁੱਤ ਨੇ ਪਿਓ ਨੂੰ ਦਿੱਤੀ ਦਰਦਨਾਕ ਮੌਤ
ਬੀਡ ਜ਼ਿਲ੍ਹੇ ਦੇ ਨੇਕਨੁਰ ਥਾਣੇ ਦੇ ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਯਾਤਰਾ ਦੌਰਾਨ ਦੋਵੇਂ ਜ਼ਿਲ੍ਹੇ ਦੇ ਯਲੰਬ ਘਾਟ ਸਥਿਤ ਇਕ ਸੁੰਨਸਾਨ ਜਗ੍ਹਾ ਰੁਕੇ, ਜਿੱਥੇ ਦੋਸ਼ੀ ਨੇ ਜਨਾਨੀ 'ਤੇ ਤੇਜ਼ਾਬ ਸੁੱਟਿਆ ਅਤੇ ਬਾਅਦ 'ਚ ਪੈਟਰੋਲ ਸੁੱਟ ਕੇ ਉਸ ਨੂੰ ਸਾੜਨ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਦੱਸਿਆ ਕਿ ਇਸ ਤੋਂ ਬਾਅਦ ਦੋਸ਼ੀ ਮੌਕੇ 'ਤੇ ਫਰਾਰ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਜਨਾਨੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਨੇ ਮਰਨ ਵਾਲੀ ਜਨਾਨੀ ਦੀ ਉਮਰ ਬਾਰੇ ਨਹੀਂ ਦੱਸਿਆ। ਅਧਿਕਾਰੀ ਨੇ ਦੱਸਿਆ ਕਿ ਘਟਨਾ ਸ਼ੁੱਕਰਵਾਰ ਦੇਰ ਰਾਤ 3 ਵਜੇ ਦੀ ਹੈ ਅਤੇ ਪੁਲਸ ਨੂੰ ਅਗਲੇ ਦਿਨ ਦੁਪਹਿਰ ਘਟਨਾ ਦੀ ਜਾਣਕਾਰੀ ਮਿਲੀ। ਉਸ ਨੂੰ ਦੁਪਹਿਰ ਕਰੀਬ 2 ਵਜੇ ਹਸਪਤਾਲ ਲਿਜਾਇਆ ਗਿਆ। ਅਧਿਕਾਰੀ ਨੇ ਕਿਹਾ,''ਅਸੀਂ ਸ਼ਨੀਵਾਰ ਨੂੰ ਜਨਾਨੀ ਦਾ ਬਿਆਨ ਦਰਜ ਕੀਤਾ ਪਰ ਉਸ ਨੇ ਇਸ ਬਾਰੇ ਕੁਝ ਨਹੀਂ ਦੱਸਿਆ ਕਿ ਉਸ 'ਤੇ ਹਮਲਾ ਕਿਉਂ ਕੀਤਾ ਗਿਆ। ਬਾਅਦ 'ਚ ਉਸ ਦੀ ਮੌਤ ਹੋ ਗਈ।'' ਅਧਿਕਾਰੀਆਂ ਨੇ ਦੱਸਿਆ ਕਿ ਆਈ.ਪੀ.ਸੀ. ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਉੱਤਰ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ
ਪੂਜਾ ਮਗਰੋਂ ਬੰਦ ਹੋਏ ਬਾਬਾ ਕੇਦਾਰਨਾਥ ਦੇ ਕਿਵਾੜ, ਬਰਫ਼ ਦੀ ਸਫੈਦ ਚਾਦਰ ਨਾਲ ਢਕਿਆ ਮੰਦਰ
NEXT STORY