ਮੁੰਬਈ - ਦੇਸ਼ਭਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਰਤ 'ਚ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬਾ ਮਹਾਰਾਸ਼ਟਰ ਹੈ। ਪਿਛਲੇ 24 ਘੰਟੇ 'ਚ ਮਹਾਰਾਸ਼ਟਰ 'ਚ ਕੋਰੋਨਾ ਦੇ 2436 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਕੋਰੋਨਾ ਨਾਲ 139 ਲੋਕਾਂ ਦੀ ਮੌਤ ਵੀ ਹੋਈ ਹੈ। ਮਹਾਰਾਸ਼ਟਰ 'ਚ ਕੋਰੋਨਾ ਨਾਲ ਇੱਕ ਦਿਨ 'ਚ ਮਰਨ ਵਾਲਿਆਂ ਦੀ ਇਹ ਸਭ ਤੋਂ ਜ਼ਿਆਦਾ ਗਿਣਤੀ ਹੈ। ਮਰਨ ਵਾਲੇ 139 ਲੋਕਾਂ 'ਚੋਂ 75 ਪੁਰਸ਼ ਅਤੇ 64 ਔਰਤਾਂ ਹਨ। ਇਸ ਦੇ ਨਾਲ ਹੁਣ ਤੱਕ 2849 ਲੋਕਾਂ ਦੀ ਮੌਤ ਕੋਰੋਨਾ ਨਾਲ ਹੋ ਚੁੱਕੀ ਹੈ।
ਮਹਾਰਾਸ਼ਟਰ 'ਚ ਕੁਲ ਮਰੀਜ਼ਾਂ ਦੀ ਗਿਣਤੀ 80,229 ਹੋ ਗਈ ਹੈ। ਸੂਬੇ 'ਚ ਐਕਟਿਵ ਮਰੀਜ਼ਾਂ ਦੀ ਗਿਣਤੀ ਫਿਲਹਾਲ 42,215 ਹੈ। ਸੂਬੇ 'ਚ ਹੁਣ ਤੱਕ 35,156 ਮਰੀਜ਼ ਡਿਸਚਾਰਜ ਹੋ ਚੁੱਕੇ ਹਨ। ਅੱਜ 1,475 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਹੈ। ਮਹਾਰਾਸ਼ਟਰ 'ਚ ਸਭ ਤੋਂ ਜ਼ਿਆਦਾ ਮਰੀਜ਼ ਮੁੰਬਈ ਤੋਂ ਸਾਹਮਣੇ ਆਏ ਹਨ। ਤਾਜ਼ਾ ਅੰਕੜਿਆਂ ਤੋਂ ਬਾਅਦ ਮੁੰਬਈ 'ਚ ਹੁਣ ਕੋਰੋਨਾ ਪੀੜਤ 46,080 ਹੋ ਗਏ ਹਨ।
ਮੁੰਬਈ 'ਚ ਕੋਰੋਨਾ ਕਾਰਣ ਮਰਨ ਵਾਲਿਆਂ ਦੀ ਗਿਣਤੀ 1,519 ਹੈ। ਮੁੰਬਈ 'ਚ ਪਿਛਲੇ 24 ਘੰਟੇ 'ਚ 1,149 ਨਵੇਂ ਮਰੀਜ਼ ਸਾਹਮਣੇ ਆਏ ਹਨ ਅਤੇ 54 ਲੋਕਾਂ ਦੀ ਮੌਤ ਹੋਈ ਹੈ। ਮਹਾਰਾਸ਼ਟਰ 'ਚ ਹੁਣ ਤੱਕ 5,22,946 ਸੈਂਪਲ ਦੇ ਟੈਸਟ ਕੀਤੇ ਜਾ ਚੁੱਕੇ ਹਨ। ਸੂਬੇ 'ਚ ਕੋਰੋਨਾ ਦਾ ਰਿਕਵਰੀ ਰੇਟ 43.81 ਫੀਸਦੀ ਹੈ ਅਤੇ ਮੌਤ ਦਰ 3.55 ਫੀਸਦੀ ਹੈ।
ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕੀਤਾ ਹਿੰਦੂ ਲੜਕੀ ਦਾ ਅੰਤਿਮ ਸੰਸਕਾਰ
NEXT STORY