ਮੁੰਬਈ- ਮਹਾਰਾਸ਼ਟਰ ਦੇ ਨੰਦੂਰਬਾਰ ਜ਼ਿਲ੍ਹੇ 'ਚ ਬੁੱਧਵਾਰ ਤੜਕੇ ਇਕ ਬੱਸ ਦੇ ਖੱਡ 'ਚ ਡਿੱਗਣ ਨਾਲ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 34 ਹੋਰ ਜ਼ਖਮੀ ਹੋ ਗਏ। ਪੁਲਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹੇ ਦੇ ਕੋਂਡਈਬਾਰੀ ਘਾਟ 'ਚ ਤੜਕੇ ਸਵਾ 3 ਵਜੇ ਉਸ ਸਮੇਂ ਹੋਇਆ, ਜਦੋਂ ਇਹ ਬੱਸ ਮਲਕਾਪੁਰ ਤੋਂ ਸੂਰਤ ਜਾ ਰਹੀ ਸੀ। ਸ਼ੁਰੂਆਤੀ ਖਬਰਾਂ ਅਨੁਸਾਰ ਚਾਲਕ ਨੇ ਬੱਸ 'ਤੇ ਕੰਟਰੋਲ ਗਵਾ ਦਿੱਤਾ, ਜਿਸ ਤੋਂ ਬਾਅਦ ਇਹ 30 ਫੁੱਟ ਡੂੰਘੀ ਖੱਡ 'ਚ ਡਿੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਅਤੇ ਸਥਾਨਕ ਲੋਕ ਬਚਾਅ ਲਈ ਮੌਕੇ 'ਤੇ ਪਹੁੰਚੇ।
ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 34 ਹੋਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਮਰਨ ਵਾਲਿਆਂ 'ਚ ਡਰਾਈਵਰ, ਕਲੀਨਰ ਅਤੇ ਤਿੰਨ ਯਾਤਰੀ ਸ਼ਾਮਲ ਹਨ, ਜਿਨ੍ਹਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਕਰੇਨ ਦੀ ਮਦਦ ਨਾਲ ਬੱਸ ਨੂੰ ਖੱਡ 'ਚੋਂ ਕੱਢਿਆ ਗਿਆ ਅਤੇ ਜ਼ਖਮੀਆਂ ਨੂੰ ਕੱਢਣ ਦਾ ਕੰਮ ਕੀਤਾ ਗਿਆ।
ਹਾਥਰਸ ਕਾਂਡ ਤੋਂ ਦੁਖੀ ਵਾਲਮੀਕਿ ਸਮਾਜ ਦੇ 50 ਪਰਿਵਾਰਾਂ ਨੇ ਅਪਣਾਇਆ ਬੌਧ ਧਰਮ
NEXT STORY