ਨੈਸ਼ਨਲ ਡੈਸਕ- ਮਹਾਰਾਸ਼ਟਰ 'ਚ ਮੁੰਬਈ ਕਾਂਗਰਸ ਦੇ ਜਨਰਲ ਸਕੱਤਰ ਵਿਸ਼ਵਬੰਧੂ ਰਾਏ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੇ ਨਾਂ ਇਕ ਚਿੱਠੀ ਲਿਖੀ ਹੈ। ਮੁੰਬਈ ਕਾਂਗਰਸ ਦੇ ਜਨਰਲ ਸਕੱਤਰ ਅਤੇ ਸਾਬਕਾ ਸੰਸਦ ਮੈਂਬਰ ਸੰਜੇ ਨਿਰੂਪਮ ਦੇ ਬੇਹੱਦ ਕਰੀਬੀ ਮੰਨੇ ਜਾਣ ਵਾਲੇ ਵਿਸ਼ਵਬੰਧੂ ਦੀ ਇਹ ਚਿੱਠੀ ਮਹਾਰਾਸ਼ਟਰ ਦੀ ਰਾਜਨੀਤੀ 'ਚ ਵੱਡਾ ਤੂਫਾਨ ਲਿਆ ਸਕਦੀ ਹੈ। ਦਰਅਸਲ ਰਾਏ ਦਾ ਦੋਸ਼ ਹੈ ਕਿ ਸ਼ਿਵ ਸੈਨਾ ਅਤੇ ਐੱਨ.ਸੀ.ਪੀ. ਮਿਲ ਕੇ ਕਾਂਗਰਸ ਨੂੰ ਖ਼ਤਮ ਕਰਨ ਦੀ ਸਾਜਿਸ਼ ਰਹੇ ਹਨ। ਸੋਨੀਆ ਨੂੰ ਭੇਜੀ ਗਈ ਚਿੱਠੀ 'ਚ ਲਿਖਿਆ ਗਿਆ ਹੈ ਕਿ ਮਹਾ ਵਿਕਾਸ ਅਘਾੜੀ ਸਰਕਾਰ 'ਚ ਸਾਡੇ ਸਹਿਯੋਗੀ ਦਲ ਸੋਚੀ ਸਮਝੀ ਰਣਨੀਤੀ ਬਣਾ ਕੇ ਕਾਂਗਰਸ ਨੂੰ ਨੁਕਸਾਨ ਪਹੁੰਚਾ ਰਹੇ ਹਨ ਅਤੇ ਆਪਣੀ ਪਾਰਟੀ ਨੂੰ ਅੱਗੇ ਵਧਾਉਣ 'ਚ ਲੱਗੇ ਹੋਏ ਹਨ। ਦੋਸ਼ ਹੈ ਕਿ ਐੱਨ.ਸੀ.ਪੀ. ਦੀਮਕ ਦੀ ਤਰ੍ਹਾਂ ਕਾਂਗਰਸ ਪਾਰਟੀ ਨੂੰ ਕਮਜ਼ੋਰ ਕਰ ਰਹੀ ਹੈ। ਵਿਸ਼ਵਬੰਧੂ ਦਾ ਕਹਿਣਾ ਹੈ ਕਿ ਕਾਂਗਰਸ ਨੂੰ ਲਗਾਤਾਰ ਦਬਾਉਣ ਦੀ ਕੋਸ਼ਿਸ਼ ਸ਼ਿਵ ਸੈਨਾ ਅਤੇ ਐੱਨ.ਸੀ.ਪੀ. ਦੇ ਨੇਤਾ ਕਰ ਰਹੇ ਹਨ। ਅਜਿਹੇ 'ਚ ਇਹ ਗਠਜੋੜ ਪਾਰਟੀ ਲਈ ਭਵਿੱਖ 'ਚ ਨੁਕਸਾਨਦੇਹ ਸਾਬਤ ਹੋ ਸਕਦਾ ਹੈ।
ਇਹ ਵੀ ਪੜ੍ਹੋ : ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਹੋਵੇਗੀ ਗੱਲਬਾਤ, ਕਿਸਾਨ ਆਗੂ ਬੋਲੇ- ਸੋਧ ਮਨਜ਼ੂਰ ਨਹੀਂ
ਕਾਂਗਰਸ ਨੇਤਾ ਨੇ ਕਿਹਾ ਕਿ ਮਹਾਰਾਸ਼ਟਰ ਅਘਾੜੀ ਸਰਕਾਰ ਨੂੰ ਲਗਭਗ ਇਕ ਸਾਲ ਪੂਰਾ ਹੋ ਗਿਆ ਹੈ। ਇਸ ਦੌਰਾਨ ਕਾਂਗਰਸ ਪਾਰਟੀ ਸਿਰਫ਼ ਇਕ ਸਹਿਯੋਗੀ ਦੇ ਤੌਰ 'ਤੇ ਹੀ ਨਜ਼ਰ ਆ ਰਹੀ ਹੈ। ਸਰਕਾਰ ਚਲਾਉਣ ਦੀ ਭੂਮਿਕਾ 'ਚ ਸ਼ਿਵ ਸੈਨਾ ਅਤੇ ਐੱਨ.ਸੀ.ਪੀ. ਹੀ ਨਜ਼ਰ ਆ ਰਹੇ ਹਨ। ਕਾਂਗਰਸ ਨੂੰ ਉੱਚਿਤ ਸਨਮਾਨ ਅਤੇ ਮਹੱਤਵ ਨਹੀਂ ਦਿੱਤਾ ਜਾ ਰਿਹਾ ਹੈ। ਰਾਏ ਦਾ ਦੋਸ਼ ਹੈ ਕਿ ਪਾਰਟੀ ਦੇ ਮੰਤਰੀਆਂ ਨੂੰ ਮਹਾਰਾਸ਼ਟਰ ਸਰਕਾਰ 'ਚ ਵੱਡੀ ਗਿਣਤੀ 'ਚ ਜ਼ਮੀਨੀ ਪੱਧਰ 'ਤੇ ਸੰਗਠਨ ਦਾ ਕੋਈ ਕੰਮ ਨਹੀਂ ਮਿਲ ਰਿਹਾ ਹੈ। ਵਿਸ਼ਵਬੰਧੂ ਨੇ ਚਿੱਠੀ 'ਚ ਕਿਹਾ ਕਿ ਸਾਲ 2019 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਨਤਾ ਨਾਲ ਜੋ ਵੀ ਵਾਅਦੇ ਕੀਤੇ ਗਏ ਸਨ। ਉਨ੍ਹਾਂ ਨੇ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਕਾਂਗਰਸ ਦੀ ਸਥਿਤੀ ਮਹਾਵਿਕਾਸ ਅਘਾੜੀ ਸਰਕਾਰ 'ਚ ਬੇਹੱਦ ਤਰਸਯੋਗ ਹੈ। ਕਾਂਗਰਸ ਦਾ ਐੱਨ.ਸੀ.ਪੀ. ਅਤੇ ਸ਼ਿਵ ਸੈਨਾ ਨਾਲ ਗਠਜੋੜ ਆਤਮਘਾਤੀ ਸਾਬਤ ਹੋਵੇਗਾ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਸਿੰਘੂ ਬਾਰਡਰ 'ਤੇ ਹੋਰ ਵੱਡਾ ਬਣਿਆ ਮੰਚ, ਲੰਬੀ ਲੜਾਈ ਦੀ ਤਿਆਰੀ
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕਿਸਾਨ ਅਤੇ ਕੇਂਦਰ ਵਿਚਾਲੇ 6ਵੇਂ ਦੌਰ ਦੀ ਬੈਠਕ ਸ਼ੁਰੂ, ‘4 ਸੂਤਰੀ ਏਜੰਡੇ’ ’ਤੇ ਹੋਵੇਗੀ ਗੱਲਬਾਤ
NEXT STORY