ਨਵੀਂ ਦਿੱਲੀ (ਭਾਸ਼ਾ)- ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਸ਼ੁੱਕਰਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ), ਸ਼ਿਵ ਸੈਨਾ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਗਠਜੋੜ ਮਹਾਯੁਤੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਦੋਵਾਂ ਨੇਤਾਵਾਂ ਦੀ ਇਹ ਪਹਿਲੀ ਰਸਮੀ ਮੁਲਾਕਾਤ ਸੀ। ਪਵਾਰ ਨੇ ਆਪਣੀ ਪਤਨੀ ਅਤੇ ਰਾਜ ਸਭਾ ਮੈਂਬਰ ਸੁਨੇਤਰਾ ਅਤੇ ਬੇਟੇ ਪਾਰਥ ਨਾਲ ਮੋਦੀ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ: 'ਪਾਰਟ ਟਾਈਮ' ਨੌਕਰੀ ਦੇ ਬਹਾਨੇ ਟੈਕਸੀ ਡਰਾਈਵਰ ਤੋਂ 2 ਲੱਖ 10 ਹਜ਼ਾਰ ਰੁਪਏ ਦੀ ਠੱਗੀ
ਪਵਾਰ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 'ਚ ਮਹਾਯੁਤੀ ਦੀ ਵੱਡੀ ਜਿੱਤ ਲਈ ਪ੍ਰਧਾਨ ਮੰਤਰੀ ਨੂੰ ਵਧਾਈ ਦਿੱਤੀ ਅਤੇ ਵੱਖ-ਵੱਖ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ। ਪਵਾਰ ਨੇ ਵੀਰਵਾਰ ਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਸ਼ਾਹ ਨਾਲ ਮੁਲਾਕਾਤ ਦੌਰਾਨ NCP ਨੇਤਾ ਪ੍ਰਫੁੱਲ ਪਟੇਲ ਅਤੇ ਸੁਨੀਲ ਤਤਕਰੇ ਵੀ ਮੌਜੂਦ ਸਨ। 288 ਮੈਂਬਰੀ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 'ਚ ਮਹਾਯੁਤੀ ਨੇ 235 ਸੀਟਾਂ ਜਿੱਤੀਆਂ, ਜਦਕਿ ਵਿਰੋਧੀ ਮਹਾ ਵਿਕਾਸ ਅਗਾੜੀ 46 ਸੀਟਾਂ 'ਤੇ ਸਿਮਟ ਗਈ ਸੀ।
ਇਹ ਵੀ ਪੜ੍ਹੋ: ਵ੍ਹਾਈਟ ਹਾਊਸ ਨੇ 'ਇਸਲਾਮੋਫੋਬੀਆ' ਨਾਲ ਨਜਿੱਠਣ ਲਈ ਰਾਸ਼ਟਰੀ ਰਣਨੀਤੀ ਕੀਤੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜੌਰੀ ਜ਼ਿਲ੍ਹੇ 'ਚ ਦਹਿਸ਼ਤ ਦਾ ਮਾਹੌਲ, 5 ਦਿਨਾਂ ਅੰਦਰ 2 ਪਰਿਵਾਰਾਂ 'ਚ ਹੋਈਆਂ 7 ਸ਼ੱਕੀ ਮੌਤਾਂ
NEXT STORY