ਮੁੰਬਈ- ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਰਾਸ਼ਟਰੀ ਸਵੈ-ਸੇਵਕ ਸੰਘ ਮੁਖੀ ਮੋਹਨ ਭਾਗਵਤ ਸੂਬਾ ਵਿਧਾਨ ਸਭਾ ਚੋਣਾਂ ਲਈ ਬੁੱਧਵਾਰ ਨੂੰ ਪੈ ਰਹੀਆਂ ਵੋਟਾਂ 'ਚ ਸਭ ਤੋਂ ਪਹਿਲਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲਿਆਂ ਵਿਚ ਸ਼ਾਮਲ ਸਨ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ. ਸੀ. ਪੀ) ਦੇ ਨੇਤਾ ਅਜੀਤ ਪਵਾਰ ਅਤੇ ਉਨ੍ਹਾਂ ਦੀ ਪਤਨੀ ਸੁਨੇਤਰਾ ਪਵਾਰ ਨੇ ਪੁਣੇ ਜ਼ਿਲ੍ਹੇ ਦੇ ਬਾਰਾਮਤੀ ਖੇਤਰ ਦੇ ਕਾਟੇਵਾੜੀ 'ਚ ਆਪਣੀ ਵੋਟ ਪਾਈ। ਯੁਗੇਂਦਰ ਪਵਾਰ ਨੇ ਵੀ ਆਪਣੇ ਮਾਤਾ-ਪਿਤਾ ਨਾਲ ਬਾਰਾਮਤੀ 'ਚ ਵੋਟ ਪਾਈ। ਅਜੀਤ ਪਵਾਰ ਨੇ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਬਾਰਾਮਤੀ ਦੇ ਲੋਕ ਮੇਰੇ ਨਾਲ ਖੜ੍ਹੇ ਹੋਣਗੇ ਅਤੇ ਮੈਂ ਇਸ ਸੀਟ ਨੂੰ ਵੱਡੀ ਲੀਡ ਨਾਲ ਜਿੱਤਾਂਗਾ।
ਕਾਂਗਰਸ ਮਹਾਰਾਸ਼ਟਰ ਇਕਾਈ ਦੇ ਪ੍ਰਧਾਨ ਨਾਨਾ ਪਟੋਲੇ ਅਤੇ ਐਨ. ਸੀ. ਪੀ. ਦੀ ਨੇਤਾ ਸੁਪ੍ਰਿਆ ਸੁਲੇ ਦੇ ਵਾਇਸ ਨੋਟਸ 'ਚ ਦੋਸ਼ ਲਾਇਆ ਗਿਆ ਹੈ ਕਿ ਰਾਜ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਬਿਟਕੁਆਇਨ ਨੂੰ ਕੈਸ਼ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਭਾਜਪਾ ਨੇ ਦਾਅਵਾ ਕੀਤਾ ਕਿ ਇਸ ਨਾਲ ਚੋਣਾਂ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਕਰਵਾਉਣ 'ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਇਸ ਬਾਰੇ ਪੁੱਛੇ ਜਾਣ 'ਤੇ ਅਜੀਤ ਪਵਾਰ ਨੇ ਕਿਹਾ ਕਿ ਦੋਸ਼ਾਂ ਦੀ ਸੱਚਾਈ ਜਾਣਨ ਲਈ ਜਾਂਚ ਹੋਣੀ ਚਾਹੀਦੀ ਹੈ। ਮੈਂ ਖਬਰਾਂ ਦੇਖ ਰਿਹਾ ਸੀ। ਮੈਂ ਪਟੋਲੇ ਨੂੰ ਕਈ ਸਾਲਾਂ ਤੋਂ ਜਾਣਦਾ ਹਾਂ। ਮੈਂ ਉਸ ਦੀ ਆਵਾਜ਼ ਨੂੰ ਪਛਾਣ ਸਕਦਾ ਹਾਂ। ਫਿਰ ਵੀ ਮੈਂ ਆਵਾਜ਼ ਬਾਰੇ ਸਹੀ ਢੰਗ ਨਾਲ ਨਹੀਂ ਦੱਸ ਸਕਦਾ, ਕਿਉਂਕਿ ਅਜਿਹੇ ਲੋਕ ਹਨ ਜੋ ਦੂਜਿਆਂ ਦੀ ਆਵਾਜ਼ ਦੀ ਨਕਲ ਕਰ ਸਕਦੇ ਹਨ।
ਆਪਣੀ ਵੋਟ ਪਾਉਣ ਤੋਂ ਬਾਅਦ, ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਲੋਕਤੰਤਰ ਵਿਚ ਵੋਟ ਪਾਉਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਅਤੇ ਵੋਟਰਾਂ ਨੂੰ ਮੁੱਦਿਆਂ 'ਤੇ ਵੋਟ ਪਾਉਣ ਅਤੇ 100 ਫ਼ੀਸਦੀ ਵੋਟਿੰਗ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਵੀ ਚੋਣਾਂ ਹੁੰਦੀਆਂ ਹਨ, ਮੈਂ ਸਭ ਤੋਂ ਪਹਿਲਾਂ ਸਵੇਰੇ ਵੋਟ ਪਾਉਂਦਾ ਹਾਂ ਅਤੇ ਫਿਰ ਹੋਰ ਕੰਮ ਕਰਦਾ ਹਾਂ।
ਲਾਗੂ ਹੋਇਆ Work From Home, 50 ਫ਼ੀਸਦੀ ਕਰਮਚਾਰੀ ਘਰੋਂ ਕਰਨਗੇ ਕੰਮ
NEXT STORY