ਮੁੰਬਈ - ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਲਾਗੂ ਚੋਣ ਜ਼ਾਬਤੇ ਦੌਰਾਨ ਕੁੱਲ 660.16 ਕਰੋੜ ਰੁਪਏ ਦੀ ਨਕਦੀ, ਸ਼ਰਾਬ ਤੇ ਹੋਰ ਸਾਮਾਨ ਜ਼ਬਤ ਕੀਤਾ ਗਿਆ ਹੈ। ‘ਸੀ-ਵਿਜਿਲ ਐਪ’ ਰਾਹੀਂ ਦਰਜ 8,678 ਸ਼ਿਕਾਇਤਾਂ ’ਚੋਂ 8,668 ਦਾ ਨਿਪਟਾਰਾ ਕੀਤਾ ਗਿਆ।
ਸੂਬੇ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ 15 ਅਕਤੂਬਰ ਤੋਂ 18 ਨਵੰਬਰ ਤੱਕ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੱਕ ਚੋਣ ਕਮਿਸ਼ਨ ਦੇ ‘ਸੀ-ਵਿਜਿਲ ਐਪ' ਰਾਹੀਂ ਪੂਰੇ ਮਹਾਰਾਸ਼ਟਰ ’ਚ 8,678 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ। ਇਨ੍ਹਾਂ ’ਚੋਂ 8,668 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ।
ਜ਼ਬਤ ਕੀਤੇ ਗਏ ਸਾਮਾਨ ’ਚ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ ਤੇ ਕੀਮਤੀ ਧਾਤਾਂ ਸ਼ਾਮਲ ਹਨ। ਚੋਣ ਪ੍ਰਕਿਰਿਆ ਨੂੰ ਨਿਰਪੱਖ ਤੇ ਪਾਰਦਰਸ਼ੀ ਬਣਾਉਣ ਲਈ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਸੂਬੇ ਦੀਆਂ 288 ਵਿਧਾਨ ਸਭਾ ਸੀਟਾਂ ਲਈ ਕੁੱਲ 4,136 ਉਮੀਦਵਾਰ ਮੈਦਾਨ ’ਚ ਹਨ।
ਸਿਲੰਡਰ 'ਚ ਹੋਇਆ ਵੱਡਾ ਧਮਾਕਾ, 3 ਬੱਚਿਆਂ ਸਣੇ ਪਰਿਵਾਰ ਦੇ 4 ਜੀਅ ਝੁਲਸੇ
NEXT STORY