ਠਾਣੇ- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ 'ਚ ਆਪਣੀ ਧੀ ਦੇ ਅੰਤਰ-ਧਾਰਮਿਕ ਵਿਆਹ ਦੇ ਪ੍ਰਸਤਾਵ ਦਾ ਵਿਰੋਧ ਕਰ ਰਹੇ ਇਕ 46 ਸਾਲਾ ਵਿਅਕਤੀ ਦਾ ਤਿੰਨ ਲੋਕਾਂ ਨੇ ਕਤਲ ਕਰ ਦਿੱਤਾ। ਇਕ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਦੋਸ਼ੀ ਅਵਿਨਾਸ਼ ਖੈਰਾਤ ਪੀੜਤਾ ਜ਼ਾਕਿਰ ਮੀਆਂ ਸ਼ੇਖ ਦੀ ਧੀ ਨਾਲ ਇਕਤਰਫਾ ਪਿਆਰ ਕਰਦਾ ਸੀ ਅਤੇ ਉਸ ਦੇ ਪਿਤਾ ਵਲੋਂ ਵਿਆਹ ਦਾ ਪ੍ਰਸਤਾਵ ਠੁਕਰਾਏ ਜਾਣ ਤੋਂ ਬਾਅਦ ਵੀ ਉਹ ਲਗਾਤਾਰ ਵਿਆਹ ਕਰਨ ਦੀ ਮੰਗ ਕਰ ਰਿਹਾ ਸੀ।
ਇਹ ਵੀ ਪੜ੍ਹੋ- ਆਈਸਕ੍ਰੀਮ 'ਚੋਂ ਵੱਢੀ ਹੋਈ ਉਂਗਲ ਤੋਂ ਬਾਅਦ ਹੁਣ ਆਲੂ ਦੇ ਚਿਪਸ ਦੇ ਪੈਕੇਟ ’ਚ ਮਿਲਿਆ ਮਰਿਆ ਡੱਡੂ
ਅਧਿਕਾਰੀ ਨੇ ਦੱਸਿਆ ਕਿ ਈਦ ਦੇ ਤਿਉਹਾਰ ਦੇ ਦਿਨ ਅਨਿਵਾਸ਼ ਦੋ ਹੋਰ ਲੋਕਾਂ ਨਾਲ ਮਿਲ ਕੇ ਕਲਿਆਣ ਤਾਲੁਕਾ ਸਥਿਤ ਸ਼ੇਖ ਦੇ ਘਰ ਪਹੁੰਚਿਆ ਅਤੇ ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਉਸ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਉਨ੍ਹਾਂ ਨੇ ਉੱਥੇ ਮੌਜੂਦ ਔਰਤਾਂ ਸਣੇ ਹੋਰ ਲੋਕਾਂ 'ਤੇ ਵੀ ਹਮਲਾ ਕੀਤਾ। ਅਧਿਕਾਰੀ ਨੇ ਦੱਸਿਆ ਕਿ ਤਿੰਨ ਲੋਕਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਭਾਲ ਜਾਰੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੋਕ ਸਭਾ ਚੋਣਾਂ ਤੋਂ ਬਾਅਦ ਸੜਕਾਂ ’ਤੇ ਮਿਲੇ ਸੈਂਕੜੇ ਵੋਟਰ ID ਕਾਰਡ, ਪਈਆਂ ਭਾਜੜਾਂ
NEXT STORY