ਮੁੰਬਈ (ਭਾਸ਼ਾ)– ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਲਈ ਸ਼ੁੱਕਰਵਾਰ ਨੂੰ 11 ਕਰੋੜ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ।

ਇਹ ਐਲਾਨ ਉਨ੍ਹਾਂ ਨੇ ਵਿਧਾਨ ਭਵਨ ਵਿਚ ਕੀਤਾ, ਜਿੱਥੇ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ, ਸੂਰਯਕੁਮਾਰ ਯਾਦਵ, ਯਸ਼ਸਵੀ ਜਾਇਸਵਾਲ ਤੇ ਸ਼ਿਵਮ ਦੂਬੇ ਨੂੰ ਸਨਮਾਨਿਤ ਕੀਤਾ ਗਿਆ।

ਛਿੰਦੇ ਨੇ ਆਪਣੇ ਭਾਸ਼ਣ ਵਿਚ ਵਿਸ਼ਵ ਕੱਪ ਵਿਚ ਟੀਮ ਦੀ ਪੁਰਾਣੇ ਵਿਰੋਧੀ ਪਾਕਿਸਤਾਨ ’ਤੇ ਮਿਲੀ ਜਿੱਤ ਤੋਂ ਇਲਾਵਾ ਸੂਰਯਕੁਮਾਰ ਦੇ ਦੱਖਣੀ ਅਫਰੀਕਾ ਵਿਰੁੱਧ ਫਾਈਨਲ ਮੈਚ ਵਿਚ ਕੀਤੇ ਗਏ ਸ਼ਾਨਦਾਰ ਕੈਚ ਦੀ ਸ਼ਲਾਘਾ ਵੀ ਕੀਤੀ।

ਜ਼ਿਕਰਯੋਗ ਹੈ ਕਿ ਬੀਤੀ 29 ਜੂਨ ਨੂੰ ਭਾਰਤੀ ਟੀਮ ਨੇ ਟੀ-20 ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ 'ਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਖ਼ਿਤਾਬ 'ਤੇ ਕਬਜ਼ਾ ਕੀਤਾ ਸੀ। ਇਸ ਜਿੱਤ ਤੋਂ ਬਾਅਦ ਬੀ.ਸੀ.ਸੀ.ਆਈ. ਨੇ ਭਾਰਤੀ ਟੀਮ ਨੂੰ 125 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਾਥਰਸ ਕਾਂਡ : 122 ਲੋਕਾਂ ਦੀ ਮੌਤ ਦਾ ਮੁੱਖ ਦੋਸ਼ੀ ਗ੍ਰਿਫਤਾਰ, ਇੰਝ ਚੜ੍ਹਿਆ ਪੁਲਸ ਦੇ ਹੱਥੇ
NEXT STORY