ਮੁੰਬਈ- ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਵੀਰਵਾਰ ਨੂੰ ਜ਼ਿਲ੍ਹਾ ਅਧਿਕਾਰੀਆਂ ਨਾਲ ਕੋਰੋਨਾ ਲਾਗ਼ ਦੀ ਤੀਜੀ ਲਹਿਰ ਦੇ ਖ਼ਦਸ਼ੇ ਨੂੰ ਧਿਆਨ 'ਚ ਰੱਖ ਕੇ ਨਵੇਂ ਆਕਸੀਜਨ ਪਲਾਂਟ ਅਤੇ ਦਵਾਈਆਂ ਨੂੰ ਸਟਾਕ ਰੱਖਣ ਲਈ ਯੋਜਨਾ ਬਣਾਉਣ ਲਈ ਕਿਹਾ। ਇਕ ਅਧਿਕਾਰਤ ਬਿਆਨ ਅਨੁਸਾਰ ਮੁੱਖ ਮੰਤਰੀ ਨੇ ਜ਼ਿਲ੍ਹਾ ਕਮਿਸ਼ਨਰਾਂ, ਡਵੀਜ਼ਨ ਕਮਿਸ਼ਨਰਾਂ ਅਤੇ ਨਗਰ ਕਮਿਸ਼ਨਰਾਂ ਨਾਲ ਵਰਚੁਅਲ ਬੈਠਕ 'ਚ ਕੋਰੋਨਾ ਲਾਗ਼ ਨਾਲ ਪੈਦਾ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ,''ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ 'ਚ ਤੇਜ਼ੀ ਲਿਆਉਣੀ ਹੋਵੇਗੀ। ਅਸੀਂ 18 ਤੋਂ 44 ਸਾਲ ਦੀ ਉਮਰ ਦੇ ਲੋਕਾਂ ਨੂੰ ਮੁਫ਼ਤ ਟੀਕੇ ਲਗਾਉਣ ਦਾ ਐਲਾਨ ਕੀਤਾ ਹੈ ਪਰ ਉਸ ਦੀ ਸਪਲਾਈ ਦੀ ਯੋਜਨਾ ਬਣਾਉਣੀ ਹੋਵੇਗੀ।''
ਇਹ ਵੀ ਪੜ੍ਹੋ : ਮਹਾਰਾਸ਼ਟਰ ਸਰਕਾਰ ਦਾ ਐਲਾਨ- ਸੂਬੇ 'ਚ 18 ਤੋਂ 44 ਸਾਲ ਦੇ ਸਾਰੇ ਲੋਕਾਂ ਨੂੰ ਮੁਫ਼ਤ ਲੱਗੇਗੀ ਵੈਕਸੀਨ
ਮਹਾਰਾਸ਼ਟਰ 'ਚ ਜੁਲਾਈ, ਅਗਸਤ 'ਚ ਕੋਰੋਨਾ ਲਾਗ਼ ਦੀ ਤੀਜੀ ਲਹਿਰ
ਉਨ੍ਹਾਂ ਕਿਹਾ ਕਿ ਆਕਸੀਜਨ ਪਲਾਂਟ ਸਥਾਪਤ ਕਰਨ ਲਈ ਮਨਜ਼ੂਰੀ ਦਿੱਤੀ ਜਾ ਚੁਕੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਯਕੀਨੀ ਕਰਨਾ ਹੋਵੇਗਾ ਕਿ ਭਵਿੱਖ ਲਈ ਆਕਸੀਜਨ ਦਾ ਸਟਾਕ ਰਹੇ। ਇਸ ਤੋਂ ਪਹਿਲਾਂ ਸੂਬੇ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਕਿਹਾ ਸੀ ਕਿ ਮਹਾਰਾਸ਼ਟਰ 'ਚ ਜੁਲਾਈ, ਅਗਸਤ 'ਚ ਕੋਰੋਨਾ ਲਾਗ਼ ਦੀ ਤੀਜੀ ਲਹਿਰ ਆ ਸਕਦੀ ਹੈ। ਮਹਾਰਾਸ਼ਟਰ 'ਚ ਵੀਰਵਾਰ ਨੂੰ ਕੋਰੋਨਾ ਇਨਫੈਕਸ਼ਨ ਦੇ 66159 ਨਵੇਂ ਮਾਮਲੇ ਦਰਜ ਕੀਤੇ ਗਏ ਅਤੇ 771 ਲੋਕਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਬੈਂਗਲੁਰੂ ’ਚ ਕੋਵਿਡ-19 ਤੋਂ ਪੀੜਤ 3000 ਲੋਕ ‘ਲਾਪਤਾ’, ਕਈਆਂ ਨੇ ਮੋਬਾਇਲ ਕੀਤੇ ਬੰਦ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਭਾਰਤ ਨੂੰ 2.4 ਮਿਲੀਅਨ ਡਾਲਰ ਦੀ ਮਦਦ ਦੇਵੇਗਾ ਨਾਰਵੇ
NEXT STORY