ਮੁੰਬਈ-ਮਹਾਰਾਸ਼ਟਰ ਦੇ ਨਵੀਂ ਮੁੰਬਈ 'ਚ ਅੱਜ ਭਾਵ ਵੀਰਵਾਰ ਨੂੰ ਕੋਰੋਨਾ ਵਾਇਰਸ ਨਾਲ ਇਕ ਹੋਰ ਪੁਲਸ ਕਰਮਚਾਰੀ ਦੀ ਮੌਤ ਹੋ ਗਈ ਹੈ। ਇਕ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਸ਼ਿਵਾਜੀਨਗਰ ਪੁਲਸ ਥਾਣੇ 'ਚ ਤਾਇਨਾਤ ਪੁਲਸ ਕਰਮਚਾਰੀ ਦਾ ਕੋਰੋਨਾਵਾਇਰਸ ਇਨਫੈਕਸ਼ਨ ਦੀ ਚਪੇਟ 'ਚ ਆਉਣ ਤੋਂ ਬਾਅਦ ਪ੍ਰਾਈਵੇਟ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ।
ਦੱਸਣਯੋਗ ਹੈ ਕਿ ਹੁਣ ਤੱਕ ਮੁੰਬਈ ਪੁਲਸ ਦੇ 6 ਕਰਮਚਾਰੀਆਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਪੁਣੇ, ਸ਼ੋਲਾਪੁਰ ਸ਼ਹਿਰ ਅਤੇ ਨਾਸਿਕ ਦੇਹਾਤ ਖੇਤਰ 'ਚ ਵੀ ਇਕ ਇਕ ਪੁਲਸ ਕਰਮਚਾਰੀ ਦੀ ਮੌਤ ਹੋ ਗਈ ਹੈ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਮਹਾਰਾਸ਼ਟਰ ਪੁਲਸ ਦੇ ਲਈ ਕੋਰੋਨਾ ਵਾਇਰਸ ਬਹੁਤ ਹੀ ਖਤਰਨਾਕ ਸਾਬਿਤ ਹੋ ਰਿਹਾ ਹੈ। ਅੱਜ ਭਾਵ ਵੀਰਵਾਰ ਤੱਕ 1001 ਪੁਲਸ ਕਰਮਚਾਰੀ ਅਤੇ ਅਧਿਕਾਰੀ ਇਸ ਵਾਇਰਸ ਨਾਲ ਪੀੜਤ ਹੋ ਚੁੱਕੇ ਹਨ ਜਦਕਿ 8 ਦੀ ਮੌਤ ਹੋ ਚੁੱਕੀ ਹੈ। ਮਹਾਰਾਸ਼ਟਰ ਪੁਲਸ ਵੱਲੋ ਦਿੱਤੀ ਗਈ ਜਾਣਕਾਰੀ ਮੁਤਾਬਕ ਪੁਲਸ ਦੇ ਕੁੱਲ 1001 ਕਰਮਚਾਰੀ ਕੋਰੋਨਾ ਦੀ ਚਪੇਟ 'ਚ ਹਨ, ਜਿਨ੍ਹਾਂ 'ਚ 107 ਅਧਿਕਾਰੀ ਅਤੇ 894 ਪੁਲਸ ਕਰਮਚਾਰੀ ਹਨ।
ਊਧਵ ਠਾਕਰੇ ਬਿਨਾਂ ਚੋਣ ਮੁਕਾਬਲੇ ਚੁਣੇ ਗਏ ਮਹਾਰਾਸ਼ਟਰ ਵਿਧਾਨ ਪਰਿਸ਼ਦ ਦੇ ਮੈਂਬਰ
NEXT STORY