ਪੁਣੇ-ਦੇਸ਼ 'ਚ ਕੋਰੋਨਾ ਨਾਲ ਨਜਿੱਠਣ ਲਈ ਲਾਕਡਾਊਨ ਵਧਾ ਦਿੱਤਾ ਗਿਆ ਹੈ। ਕੇਂਦਰ ਸਰਕਾਰ ਦੇ ਫੈਸਲੇ ਤੋਂ ਪਹਿਲਾਂ ਕਈ ਸੂਬਿਆਂ ਨੇ ਲਾਕਡਾਊਨ ਵਧਾਉਣ ਦਾ ਐਲਾਨ ਕਰ ਦਿੱਤਾ ਸੀ ਪਰ ਲਾਕਡਾਊਨ ਕਾਰਨ ਕਈ ਲੋਕ ਉਲੰਘਣ ਕਰ ਕੇ ਜਾਨ ਜ਼ੋਖਿਮ 'ਚ ਪਾਉਣ ਦੀ ਕੋਸ਼ਿਸ਼ ਕਰਦੇ ਹਨ। ਅਜਿਹਾ ਹੀ ਮਾਮਲਾ ਮਹਾਰਾਸ਼ਟਰ ਤੋਂ ਸਾਹਮਣੇ ਆਇਆ ਹੈ, ਜਿੱਥੇ ਸਵੇਰ ਦੀ ਸੈਰ ਲਈ ਨਿਕਲੇ ਲੋਕਾਂ ਨੂੰ ਪੁਲਸ ਨੇ ਸੜਕ 'ਤੇ ਯੋਗ-ਕਸਰਤ ਕਰਵਾ ਦਿੱਤਾ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।
ਵੀਡੀਓ 'ਚ ਦੇਖਿਆ ਗਿਆ ਹੈ ਕਿ ਪੁਣੇ ਦੇ ਇਕ ਇਲਾਕੇ 'ਚ ਲਾਕਡਾਊਨ ਦੀ ਉਲੰਘਣਾ ਕਰਦੇ ਹੋਏ ਸਵੇਰ ਦੀ ਸੈਰ 'ਤੇ ਨਿਕਲੇ। ਇਸ ਤੋਂ ਬਾਅਦ ਪੁਲਸ ਨੇ ਸਜ਼ਾ ਦੇ ਤੌਰ 'ਤੇ ਉਨ੍ਹਾਂ ਨੂੰ ਸੜਕ 'ਤੇ ਹੀ ਯੋਗ ਕਰਵਾਇਆ। ਇਸ ਦੌਰਾਨ ਪੁਲਸ ਨੇ ਸੋਸ਼ਲ ਡਿਸਟੈਂਸਿੰਗ ਨੂੰ ਧਿਆਨ 'ਚ ਰੱਖਿਆ।
ਦੱਸਣਯੋਗ ਹੈ ਕਿ ਮਹਾਰਾਸ਼ਟਰ 'ਚ ਸਭ ਤੋਂ ਜ਼ਿਆਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਮਹਾਰਾਸ਼ਟਰ 'ਚ ਕੁੱਲ 3398 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਜਿਨ੍ਹਾਂ 'ਚੋਂ 295 ਲੋਕ ਠੀਕ ਵੀ ਹੋ ਚੁੱਕੇ ਹਨ ਜਦਕਿ 187 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਪੂਰੇ ਦੇਸ਼ 'ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਦੇਸ਼ 'ਚ ਮਰੀਜ਼ਾਂ ਦਾ ਅੰਕੜਾ 12,000 ਤੋਂ ਪਾਰ ਪਹੁੰਚ ਚੁੱਕਿਆ ਹੈ ਅਤੇ 400 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਦੇਸ਼ 'ਚ ਕੁੱਲ ਮਰੀਜ਼ਾਂ ਦੀ ਗਿਣਤੀ 12,380 ਹੋ ਚੁੱਕੀ ਹੈ ਅਤੇ 414 ਮੌਤਾਂ ਹੋ ਚੁੱਕੀਆਂ ਹਨ ਜਦਕਿ 1489 ਲੋਕ ਠੀਕ ਵੀ ਹੋ ਚੁੱਕੇ ਹਨ ਪਰ ਹੁਣ ਪੂਰੇ ਦੇਸ਼ 'ਚ 10,447 ਐਕਟਿਵ ਕੇਸ ਹਨ।
ਤਬਲੀਗੀ ਜਮਾਤੀਆਂ ਦੇ ਸੰਪਰਕ 'ਚ ਆਉਣ ਨਾਲ 40 ਬੱਚੇ ਹੋਏ ਕੋਰੋਨਾ ਪਾਜ਼ੀਟਿਵ
NEXT STORY