ਮੁੰਬਈ- ਮਹਾਰਾਸ਼ਟਰ ਪੁਲਸ ਦੇ ਸਾਈਬਰ ਵਿਭਾਗ ਨੇ ਲੋਕਾਂ ਤੋਂ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਲਾਸ਼ ਦੀਆਂ ਤਸਵੀਰਾਂ ਆਨਲਾਈਨ ਸਾਂਝਾ ਨਾ ਕਰਨ ਦੀ ਅਪੀਲ ਕੀਤੀ ਹੈ। ਅਭਿਨੇਤਾ ਨੇ ਮੁੰਬਈ ਦੇ ਬਾਂਦਰਾ ਸਥਿਤ ਆਪਣੇ ਘਰ 'ਚ ਫਾਂਸੀ ਲਗਾ ਕੇ ਖੁਦਕੁਸ਼ੀ ਕਰ ਲਈ ਸੀ। ਸਾਈਬਰ ਵਿਭਾਗ ਨੇ ਇਸ ਨੂੰ ਨਿਰਾਸ਼ਾਜਨਕ ਕਾਰਵਾਈ ਕਰਾਰ ਦਿੰਦੇ ਹੋਏ ਕਿਹਾ ਕਿ ਅਜਿਹੀਆਂ ਤਸਵੀਰਾਂ ਸਾਂਝੀਆਂ ਕੀਤੇ ਜਾਣ 'ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਅਭਿਨੇਤਾ (34) ਦੇ ਦਿਹਾਂਤ ਦੀ ਖਬਰ ਆਉਂਦੇ ਹੀ ਉਸ ਦੀ ਲਾਸ਼ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਸੀ, ਜਿਸ ਨੂੰ ਸਾਈਬਰ ਵਿਭਾਗ ਨੇ ਗਲਤ ਠਹਿਰਾਇਆ।
ਵਿਭਾਗ ਨੇ ਐਤਵਾਰ ਰਾਤ ਟਵੀਟ ਕੀਤਾ,''ਮਹਾਰਾਸ਼ਟਰ ਸਾਈਬਰ ਵਿਭਾਗ ਨੇ ਸੋਸ਼ਲ ਮੀਡੀਆ 'ਤੇ ਇਕ ਨਿਰਾਸ਼ਾਜਨਕ ਕਾਰਵਾਈ ਦੇਖੀ, ਜਿਸ 'ਚ ਮ੍ਰਿਤਕ ਸੁਸ਼ਾਂਤ ਸਿੰਘ ਰਾਜਪੂਤ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਸਨ, ਜੋ ਕਿ ਬੇਹੱਦ ਗਲਤ ਹੈ।'' ਉਸ ਨੇ ਕਿਹਾ,''ਅਜਿਹੀਆਂ ਤਸਵੀਰਾਂ ਸਾਂਝੀਆਂ ਕਰਨਾ ਕਾਨੂੰਨੀ ਦਿਸ਼ਾ-ਨਿਰਦੇਸ਼ਾਂ ਅਤੇ ਕੋਰਟ ਦੇ ਆਦੇਸ਼ ਵਿਰੁੱਧ ਹੈ ਅਤੇ ਅਜਿਹਾ ਕਰਨ 'ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।'' ਸਾਈਬਰ ਵਿਭਾਗ ਨੇ ਲੋਕਾਂ ਤੋਂ ਅਜਿਹੀਆਂ ਤਸਵੀਰਾਂ ਸਾਂਝੀਆਂ ਨਾ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੋ ਤਸਵੀਰਾਂ ਸਾਂਝੀਆਂ ਕੀਤੀਆਂ ਜਾ ਚੁਕੀਆਂ ਹਨ, ਉਨ੍ਹਾਂ ਨੂੰ ਹਟਾਇਆ ਜਾਵੇ। ਉਸ ਨੇ ਕਿਹਾ,''ਅਸੀਂ ਡਿਜ਼ੀਟਲ ਯੁੱਗ 'ਚ ਜੋ ਵੀ ਪੜ੍ਹਦੇ ਹਾਂ ਜਾਂ ਦੇਖਦੇ ਹਾਂ ਉਸ ਦੀ ਪੁਸ਼ਟੀ ਕੀਤੇ ਜਾਣ ਦੀ ਜ਼ਰੂਰਤ ਹੈ ਅਤੇ ਅਸੀਂ ਸਾਰਿਆਂ ਨੂੰ ਉਸ ਨੂੰ ਅੱਗੇ ਸਾਂਝਾ ਕਰਨ ਤੋਂ ਪਹਿਲਾਂ ਸਾਵਧਾਨ ਰਹਿਣਾ ਚਾਹੀਦਾ।'' ਪੁਲਸ ਦਾ ਕਹਿਣਾ ਹੈ ਕਿ ਅਭਿਨੇਤਾ ਦੇ ਘਰ ਤੋਂ ਕੋਈ ਪੱਤਰ ਨਹੀਂ ਮਿਲਿਆ ਹੈ। ਉੱਥੇ ਹੀ ਪੁਲਸ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਕੁਝ ਸ਼ੱਕੀ ਨਿਕਲ ਕੇ ਨਹੀਂ ਆਇਆ ਹੈ।
ਦੇਸ਼ 'ਚ ਕੋਰੋਨਾ ਨੇ ਫੜੀ ਰਫ਼ਤਾਰ, ਮਰੀਜ਼ਾਂ ਦੀ ਗਿਣਤੀ 3.32 ਲੱਖ ਤੋਂ ਪਾਰ
NEXT STORY