ਨੈਸ਼ਨਲ ਡੈਸਕ : ਰੇਲਵੇ ਸੁਰੱਖਿਆ ਬਲ (ਆਰ. ਪੀ. ਐੱਫ.) ਦੇ ਇਕ ਜਵਾਨ ਨੇ ਸੋਮਵਾਰ ਨੂੰ ਮਹਾਰਾਸ਼ਟਰ 'ਚ ਪਾਲਘਰ ਰੇਲਵੇ ਸਟੇਸ਼ਨ ਦੇ ਨੇੜੇ ਇਕ ਟਰੇਨ 'ਚ ਸਵਾਰ 4 ਲੋਕਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਕ ਅਧਿਕਾਰੀ ਨੇ ਦੱਸਿਆ ਕਿ ਜਵਾਨ ਨੇ ਆਪਣੇ ਸੈਵ ਚਾਲਿਤ ਹਥਿਆਰ ਨਾਲ ਗੋਲੀਆਂ ਚਲਾ ਕੇ ਟਰੇਨ 'ਚ ਸਵਾਰ ਇਕ ਹੋਰ ਆਰ. ਪੀ. ਐੱਫ. ਜਵਾਨ ਅਤੇ 3 ਯਾਤਰੀਆਂ ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : 'ਆਪ' ਵਿਧਾਇਕਾਂ ਖ਼ਿਲਾਫ਼ ਸ਼ਿਕਾਇਤਾਂ ਮਿਲਣ ਮਗਰੋਂ ਮੀਟਿੰਗਾਂ ਸ਼ੁਰੂ, ਹਾਈਕਮਾਨ ਕੋਲ ਪੁੱਜੇਗੀ 'ਰਿਐਲਿਟੀ'
ਜਾਣਕਾਰੀ ਮੁਤਾਬਕ ਅੱਜ ਸਵੇਰੇ 5.23 ਵਜੇ ਇਹ ਘਟਨਾ ਵਾਪਰੀ। ਆਰ. ਪੀ. ਐੱਫ. ਦਾ ਜਵਾਨ ਅਤੇ ਏ. ਐੱਸ. ਆਈ. ਦੋਵੇਂ ਟਰੇਨ 'ਚ ਸਫ਼ਰ ਕਰ ਰਹੇ ਸਨ। ਇਸ ਦੌਰਾਨ ਕਾਂਸਟੇਬਲ ਚੇਤਨ ਨੇ ਏ. ਐੱਸ. ਆਈ. 'ਤੇ ਅਚਾਨਕ ਗੋਲੀ ਚਲਾ ਦਿੱਤੀ। ਇਸ ਨਾਲ ਸਫ਼ਰ ਕਰ ਰਹੇ ਯਾਤਰੀਆਂ 'ਚ ਹਾਹਾਕਾਰ ਮਚ ਗਈ।
ਇਹ ਵੀ ਪੜ੍ਹੋ : ਸਰਕਾਰ ਨੇ ਕੀਤੇ ਸਨ ਹੜ੍ਹ ਨਾਲ ਨਜਿੱਠਣ ਦੇ ਪੂਰੇ ਇੰਤਜ਼ਾਮ, ਜ਼ਿਆਦਾ ਮੀਂਹ ਕਾਰਨ ਵਿਗੜੇ ਹਾਲਾਤ: ਜੌੜਾਮਾਜਰਾ
ਇਹ ਟਰੇਨ ਜੈਪੂਰ ਤੋਂ ਮੁੰਬਈ ਆ ਰਹੀ ਸੀ। ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਤੋਂ ਪਾਲਘਰ ਦੀ ਦੂਰੀ ਕਰੀਬ 100 ਕਿਲੋਮੀਟਰ ਹੈ। ਪੁਲਸ ਨੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਹੈ। ਹਾਲਾਂਕਿ ਅਜੇ ਤੱਕ ਇਹ ਜਾਣਕਾਰੀ ਨਹੀਂ ਹੈ ਕਿ ਉਸ ਨੇ ਅਜਿਹਾ ਕਦਮ ਕਿਉਂ ਚੁੱਕਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
Chabad House : ਅੱਤਵਾਦੀਆਂ ਕੋਲੋਂ ਮਿਲੇ ਮੁੰਬਈ ਦੀ ਇਸ ਇਮਾਰਤ ਦੇ Google Image, ਖ਼ਤਰਨਾਕ ਸੀ ਮਨਸੂਬਾ
NEXT STORY