ਪਾਲਘਰ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਜਵਹਰ ਕਸਬੇ ਦੇ ਕਲਮਾਂਡਵੀ ਜਲਪ੍ਰਪਾਤ 'ਤੇ ਸੈਲਫੀ ਲੈਣ ਦੀ ਕੋਸ਼ਿਸ਼ 'ਚ 5 ਲੋਕਾਂ ਦੀ ਡੁੱਬਣ ਨਾਲ ਮੌਤ ਹੋ ਗਈ। ਜ਼ਿਲ੍ਹਾ ਆਫ਼ਤ ਕੰਟਰੋਲ ਰੂਮ ਦੇ ਮੁਖੀ ਵਿਵੇਕਾਨੰਦ ਕਦਮ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਦੁਪਹਿਰ ਨੂੰ ਹੋਈ। 13 ਲੋਕਾਂ ਦਾ ਇਕ ਸਮੂਹ ਜਵਹਰ ਦੇ ਬਾਹਰੀ ਖੇਤਰ 'ਚ ਸਥਿਤ ਜਲਪ੍ਰਪਾਤ ਦੇਖਣ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ 2 ਲੋਕ ਸੈਲਫੀ ਲੈ ਰਹੇ ਸਨ, ਉਦੋਂ ਉਹ ਫਿਸਲ ਕੇ ਝਰਨੇ 'ਚ ਡਿੱਗ ਗਏ।
ਇਸ ਤੋਂ ਬਾਅਦ ਤਿੰਨ ਹੋਰ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ 'ਚ ਡੁੱਬ ਗਏ। ਕੁੱਲ 5 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰੀ ਆਫ਼ਤ ਬਚਾਅ ਫੋਰਸ ਦੇ ਇਕ ਦਲ ਨੇ ਸ਼ਾਮ ਨੂੰ ਲਾਸ਼ਾਂ ਨੂੰ ਬਾਹਰ ਕੱਢਿਆ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸੰਬੰਧ 'ਚ ਅਚਾਨਕ ਹਾਦਸੇ 'ਚ ਹੋਈ ਮੌਤ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਕੋਵਿਡ-19: ਸਿਹਤ ਮਹਿਕਮੇ ਨੇ ਘਰ 'ਚ ਇਕਾਂਤਵਾਸ ਸਬੰਧੀ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
NEXT STORY