ਨਵੀਂ ਦਿੱਲੀ- ਮਹਾਤਮਾ ਗਾਂਧੀ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਗਾਂਧੀ ਸਮਰਿਤੀ ਪਹੁੰਚੀ। ਪੀ.ਐੱਮ. ਮੋਦੀ ਨੇ ਇੱਥੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਅਤੇ ਪ੍ਰਾਰਥਨਾ ਸਭਾ 'ਚ ਹਿੱਸਾ ਲਿਆ। ਇਸ ਤੋਂ ਪਹਿਲਾਂ ਸਵੇਰੇ ਪੀ.ਐੱਮ. ਨੇ ਰਾਜਘਾਟ ਪਹੁੰਚ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ। ਮਹਾਤਮਾ ਗਾਂਧੀ ਦੀ ਅੱਜ 73ਵੀਂ ਬਰਸੀ ਹੈ। 1948 'ਚ 30 ਜਨਵਰੀ ਦੀ ਸ਼ਾਮ ਨੂੰ ਹੀ ਦਿੱਲੀ 'ਚ ਨਾਥੂਰਾਮ ਗੋਡਸੇ ਨੇ ਮਹਾਤਮਾ ਗਾਂਧੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਗਾਂਧੀ ਜੀ ਦੀ ਬਰਸੀ 'ਤੇ ਅੱਜ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਸਥਿਤ ਰਾਜਘਾਟ ਪਹੁੰਚੇ ਅਤੇ ਉਨ੍ਹਾਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਪੀ.ਐੱਮ. ਨੇ ਟਵੀਟ ਕਰ ਕੇ ਲਿਖਿਆ,''ਬਾਪੂ ਦੀ ਬਰਸੀ 'ਤੇ ਉਨ੍ਹਾਂ ਨੂੰ ਨਮਨ, ਬਾਪੂ ਦੇ ਵਿਚਾਰ ਕਰੋੜਾਂ ਲੋਕਾਂ ਨੂੰ ਪ੍ਰੇਰਿਤ ਕਰਦੇ ਰਹਿਣਗੇ। ਮੈਂ ਇਸ ਮੌਕੇ ਭਾਰਤ ਦੀ ਆਜ਼ਾਦੀ ਲਈ ਆਪਣੇ ਪ੍ਰਾਣ ਦੇਣ ਵਾਲੇ ਕਈ ਸੁਤੰਤਰਤਾ ਸੈਨਾਨੀਆਂ ਨੂੰ ਨਮਨ ਕਰਦਾ ਹਾਂ।
ਦੇਸ਼ ’ਚ ਹੁਣ ਤਕ 35 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਲਗਾਇਆ ਗਿਆ ਕੋਵਿਡ-19 ਦਾ ਟੀਕਾ: ਸਿਹਤ ਮੰਤਰਾਲਾ
NEXT STORY