ਨਵੀਂ ਦਿੱਲੀ- ਦਿੱਲੀ ਦੇ ਸਮਾਜਿਕ ਵਰਕਰ ਮਹਾਵੀਰ ਬੈਸੋਇਆ ਮੰਗਲਵਾਰ ਨੂੰ ਆਪਣੀ ਟੀਮ ਦੇ 16 ਮੈਂਬਰਾਂ ਸਮੇਤ ਆਮ ਆਦਮੀ ਪਾਰਟੀ (ਆਪ) 'ਚ ਸ਼ਾਮਲ ਹੋ ਗਏ। ਬੈਸੋਇਆ ਨੇ ਦਿੱਲੀ ਨਗਰ ਨਿਗਮ (ਐੱਮਸੀਡੀ) ਦੀਆਂ ਚੋਣਾਂ ਇਕ ਆਜ਼ਾਦ ਉਮੀਦਵਾਰ ਵਜੋਂ ਲੜੀਆਂ ਸੀ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਇਕ ਪ੍ਰੈਸ ਕਾਨਫਰੰਸ 'ਚ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਟੋਪੀ ਅਤੇ ਸ਼ਾਲ ਭੇਟ ਕਰਕੇ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕੀਤਾ ਗਿਆ।
ਆਤਿਸ਼ੀ ਨੇ ਪੱਤਰਕਾਰਾਂ ਨੂੰ ਦੱਸਿਆ,"ਮਹਾਵੀਰ ਬੈਸੋਇਆ ਜੀ ਆਪਣੇ ਵਿਸ਼ੇਸ਼ ਕੰਮ ਲਈ ਜਾਣੇ ਜਾਂਦੇ ਹਨ... ਕੋਰੋਨਾ ਮਹਾਮਾਰੀ ਦੌਰਾਨ, ਉਨ੍ਹਾਂ ਨੇ ਚੁਣੌਤੀਪੂਰਨ ਸਮੇਂ 'ਚ ਆਪਣੇ ਪਰਿਵਾਰਾਂ ਨੂੰ ਗੁਆਉਣ ਵਾਲੇ ਲੋਕਾਂ ਦੇ ਅੰਤਿਮ ਸੰਸਕਾਰ ਦੀ ਵਿਵਸਥਾ ਕਰ ਕੇ ਪਰਿਵਾਰ ਵਾਲਿਆਂ ਨੂੰ ਕਾਫ਼ੀ ਮਦਦ ਪ੍ਰਦਾਨ ਕੀਤੀ।" ਆਤਿਸ਼ੀ ਨੇ ਭਰੋਸਾ ਜ਼ਾਹਰ ਕੀਤਾ ਕਿ ਬੈਸੋਇਆ ਦੇ ਪਾਰਟੀ 'ਚ ਸ਼ਾਮਲ ਹੋਣ ਨਾਲ ਆਉਣ ਵਾਲੀਆਂ ਚੋਣਆਂ 'ਚ 'ਆਪ' ਨੂੰ ਮਜ਼ਬੂਤੀ ਮਿਲੇਗੀ। ਬੈਸੋਇਆ ਐੱਮਸੀਡੀ 'ਚ ਸ਼੍ਰੀਨਿਵਾਸ ਪੁਰੀ ਹਲਕੇ ਤੋਂ ਇਕ ਆਜ਼ਾਦ ਉਮੀਦਵਾਰ ਸੀ। ਉਹ ਅਜਿਹੇ ਸਮੇਂ 'ਆਪ' 'ਚ ਸ਼ਾਮਲ ਹੋਏ ਹਨ ਜਦੋਂ ਪਾਰਟੀ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਚੋਣ ਮੁਹਿੰਮ ਤੇਜ਼ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਂਕੁੰਭ ਉੱਤਰ ਪ੍ਰਦੇਸ਼ ਨੂੰ ਇੱਕ ਗਲੋਬਲ ਬ੍ਰਾਂਡ ਬਣਾਏਗਾ, ODOP ਨਾਲ ਵਧੇਗੀ ਰਾਜ ਦੀ ਸਾਖ
NEXT STORY