ਨਵੀਂ ਦਿੱਲੀ- ਤ੍ਰਿਣਮੂਲ ਕਾਂਗਰਸ (TMC) ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਲੋਕ ਸਭਾ ਮੈਂਬਰਸ਼ਿਪ ਖੋਹੇ ਜਾਣ ਖ਼ਿਲਾਫ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਅਤੇ ਸੰਸਦ ਦੀ ਮੈਂਬਰਸ਼ਿਪ ਰੱਦ ਕਰਨ ਨੂੰ ਚੁਣੌਤੀ ਦਿੱਤੀ। ਜ਼ਿਕਰਯੋਗ ਹੈ ਕਿ ਮਹੂਆ ਮੋਇਤਰਾ 'ਤੇ ਪੈਸੇ ਲੈ ਕੇ ਸੰਸਦ ਵਿਚ ਸਵਾਲ ਪੁੱਛਣ ਦੇ ਦੋਸ਼ ਲੱਗੇ ਹਨ। ਇਨ੍ਹਾਂ ਦੀ ਜਾਂਚ ਕਰ ਰਹੀ ਸੰਸਦ ਦੀ ਨੈਤਿਕਤਾ ਕਮੇਟੀ ਨੇ ਲੋਕ ਸਭਾ ਵਿਚ ਮਹੂਆ ਦੀ ਸੰਸਦੀ ਖ਼ਤਮ ਕਰਨ ਦੀ ਸਿਫਾਰਿਸ਼ ਕੀਤੀ ਸੀ। ਬਾਅਦ ਵਿਚ ਰਿਪੋਰਟ ਦੇ ਆਧਾਰ 'ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮਹੂਆ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ। ਜਿਸ ਵਿਚ ਮੋਇਤਰਾ ਨੂੰ ‘ਪੈਸੇ ਲੈ ਕੇ ਸਵਾਲ ਪੁੱਛਣ’ ਦੇ ਮਾਮਲੇ ’ਚ ‘ਅਨੈਤਿਕ ਅਤੇ ਅਸ਼ੋਭਨੀਕ ਵਿਹਾਰ’ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ।
ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ 8 ਦਸੰਬਰ ਨੂੰ ਹੰਗਾਮੇਦਾਰ ਚਰਚਾ ਤੋਂ ਬਾਅਦ ਲੋਕ ਸਭਾ ’ਚ ਮੋਇਤਰਾ ਦੀ ਬਰਖਾਸਤਗੀ ਲਈ ਮਤਾ ਪੇਸ਼ ਕੀਤਾ, ਜਿਸ ਨੂੰ ਸਦਨ ਨੇ ਜ਼ੁਬਾਨੀ ਵੋਟ ਨਾਲ ਮਨਜ਼ੂਰੀ ਦੇ ਦਿੱਤੀ ਸੀ। ਮੋਇਤਰਾ ਨੂੰ ਚਰਚਾ ’ਚ ਆਪਣਾ ਪੱਖ ਰੱਖਣ ਦਾ ਮੌਕਾ ਨਹੀਂ ਮਿਲਿਆ ਸੀ।
ਇਸ ਤੋਂ ਪਹਿਲਾਂ ਨੈਤਿਕਤਾ ਕਮੇਟੀ ਦੇ ਪ੍ਰਧਾਨ ਵਿਨੋਦ ਕੁਮਾਰ ਸੋਨਕਰ ਨੇ ਮੋਇਤਰਾ ਖਿਲਾਫ਼ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਵੱਲੋਂ ਦਾਖ਼ਲ ਕਰਵਾਈ ਗਈ ਇਕ ਸ਼ਿਕਾਇਤ ’ਤੇ ਕਮੇਟੀ ਦੀ ਪਹਿਲੀ ਰਿਪੋਰਟ ਸਦਨ ’ਚ ਪੇਸ਼ ਕੀਤੀ ਸੀ। ਦੂਬੇ ਨੇ ਅਕਤੂਬਰ ’ਚ ਸੁਪਰੀਮ ਕੋਰਟ ਦੇ ਵਕੀਲ ਜੈ ਅਨੰਤ ਦੇਹਦਰਾਈ ਦੀ ਇਕ ਸ਼ਿਕਾਇਤ ਦੇ ਆਧਾਰ ’ਤੇ ਦੋਸ਼ ਲਾਇਆ ਸੀ ਕਿ ਮੋਇਤਰਾ ਨੇ ਉਦਯੋਗਪਤੀ ਗੌਤਮ ਅਡਾਨੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਹਮਲਾ ਕਰਨ ਲਈ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਤੋਂ ਨਕਦੀ ਅਤੇ ਤੋਹਫ਼ਿਆਂ ਦੇ ਬਦਲੇ ਲੋਕ ਸਭਾ ’ਚ ਸਵਾਲ ਪੁੱਛੇ ਸਨ।
‘ਜੈਵਿਕ ਬਾਲਣ ਪੜਾਅਵਾਰ ਢੰਗ ਨਾਲ ਖਤਮ’ ਕਰਨ ਦਾ ਮਤਾ ਜਲਵਾਯੂ ਦਸਤਾਵੇਜ਼ ’ਚੋਂ ਹਟਾਇਆ
NEXT STORY