ਮਿਰਜ਼ਾਪੁਰ - ਮਿਰਜ਼ਾਪੁਰ ਜ਼ਿਲੇ 'ਚ ਇਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਜ਼ਖਮੀ ਹੋ ਗਿਆ, ਜਿਸ ਦੀ ਜਾਣਕਾਰੀ ਪੁਲਸ ਨੇ ਐਤਵਾਰ ਨੂੰ ਦਿੱਥੀ। ਪੁਲਸ ਅਨੁਸਾਰ ਇਹ ਹਾਦਸਾ ਸ਼ਨੀਵਾਰ ਦੇਰ ਰਾਤ ਸੰਤ ਨਗਰ ਥਾਣਾ ਖੇਤਰ ਦੇ ਲਾਲਗੰਜ-ਕਲਵਾੜੀ ਸੜਕ 'ਤੇ ਕਡੌਦਾ ਪਿੰਡ ਨੇੜੇ ਵਾਪਰਿਆ। ਸਟੇਸ਼ਨ ਇੰਚਾਰਜ ਰਮੇਸ਼ ਪ੍ਰਸਾਦ ਨੇ ਦੱਸਿਆ ਕਿ ਰਾਜਗੜ੍ਹ ਥਾਣਾ ਖੇਤਰ ਦੇ ਬਗੋਡਾ ਪਿੰਡ ਦਾ ਰਹਿਣ ਵਾਲਾ ਦਿਨੇਸ਼ (30) ਆਪਣੇ ਦੋਸਤਾਂ ਸ਼ਤਰੂਘਨ (28) ਅਤੇ ਸੂਰਜ (39) ਨਾਲ ਮਾਲਵਾ ਪਿੰਡ ਜਾ ਰਿਹਾ ਸੀ, ਜਦੋਂ ਉਲਟ ਦਿਸ਼ਾ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਗੱਡੀ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਵਿੱਚ ਤਿੰਨੋਂ ਗੰਭੀਰ ਜ਼ਖਮੀ ਹੋ ਗਏ।
ਮਿਲੀ ਜਾਣਕਾਰੀ ਅਨੁਸਾਰ, ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਪਥੇਰਾ ਪ੍ਰਾਇਮਰੀ ਸਿਹਤ ਕੇਂਦਰ ਭੇਜ ਦਿੱਤਾ। ਪੁਲਿਸ ਨੇ ਕਿਹਾ ਕਿ ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਦਿਨੇਸ਼ ਅਤੇ ਸ਼ਤਰੂਘਨ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਸੂਰਜ ਨੂੰ ਅਗਲੇ ਇਲਾਜ ਲਈ ਦੂਜੇ ਹਸਪਤਾਲ ਭੇਜਿਆ ਗਿਆ। ਸਟੇਸ਼ਨ ਇੰਚਾਰਜ ਨੇ ਦੱਸਿਆ ਕਿ ਕਾਨੂੰਨੀ ਰਸਮਾਂ ਪੂਰੀਆਂ ਕਰਨ ਤੋਂ ਬਾਅਦ, ਲਾਸ਼ਾਂ ਨੂੰ ਪੋਸਟਮਾਰਟਮ ਲਈ ਲਿਜਾਇਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਹਾਦਸੇ ਵਿੱਚ ਸ਼ਾਮਲ ਵਾਹਨ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਦਿੱਲੀ: SUV ਸਵਾਰ ਔਰਤ ਨੇ ਬਜ਼ੁਰਗ ਜੋੜੇ ਨੂੰ ਮਾਰੀ ਟੱਕਰ, ਦੇਖ ਹੋਈ ਫ਼ਰਾਰ, ਪੁਲਸ ਨੇ ਕੀਤਾ ਗ੍ਰਿਫ਼ਤਾਰ
NEXT STORY