ਨੈਨੀਤਾਲ : ਉੱਤਰਾਖੰਡ ਦੇ ਨੈਨੀਤਾਲ 'ਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਦਰਅਸਲ, ਹਰਿਆਣਾ ਦੇ ਹਿਸਾਰ ਤੋਂ ਸਕੂਲ ਸਟਾਫ਼ ਨੂੰ ਲੈ ਕੇ ਨੈਨੀਤਾਲ ਆ ਰਹੀ ਇਕ ਬੱਸ ਖੱਡ ਵਿੱਚ ਡਿੱਗ ਗਈ। ਬੱਸ 'ਚ 34 ਯਾਤਰੀ ਸਵਾਰ ਸਨ। 27 ਲੋਕਾਂ ਨੂੰ ਜ਼ਖ਼ਮੀ ਹਾਲਤ 'ਚ ਬਚਾਇਆ ਗਿਆ ਹੈ ਅਤੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬੱਸ ਹਾਦਸੇ ਵਿੱਚ ਹੁਣ ਤੱਕ 7 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਮਰਨ ਵਾਲਿਆਂ 'ਚ 5 ਔਰਤਾਂ, ਇਕ ਪੁਰਸ਼ ਅਤੇ ਇਕ ਬੱਚਾ ਸ਼ਾਮਲ ਹੈ।
ਇਹ ਵੀ ਪੜ੍ਹੋ : Hamas Attack : ਇਜ਼ਰਾਈਲੀ ਸਰਹੱਦ 'ਤੇ ਅਮਰੀਕਾ ਤਾਇਨਾਤ ਕਰੇਗਾ ਜੰਗੀ ਜਹਾਜ਼
ਦੱਸ ਦੇਈਏ ਕਿ ਨੈਨੀਤਾਲ ਤੋਂ ਹਰਿਆਣਾ ਪਰਤਦੇ ਸਮੇਂ ਕਾਲਾਢੁੰਗੀ ਨੈਨੀਤਾਲ ਰੋਡ 'ਤੇ ਇਹ ਹਾਦਸਾ ਵਾਪਰਿਆ। ਜ਼ਖ਼ਮੀਆਂ ਨੂੰ ਬਚਾ ਕੇ ਕਮਿਊਨਿਟੀ ਹੈਲਥ ਸੈਂਟਰ ਕਾਲਾਢੁੰਗੀ ਲਿਆਂਦਾ ਗਿਆ। ਕਈ ਲੋਕ ਗੰਭੀਰ ਜ਼ਖ਼ਮੀ ਹਨ, ਜਿਨ੍ਹਾਂ ਨੂੰ STH ਹਲਦਵਾਨੀ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਦੁਖਦਾਈ ਖ਼ਬਰ : ਸਿਲੰਡਰ ਫਟਣ ਕਾਰਨ 2 ਬੱਚਿਆਂ ਸਣੇ 4 ਲੋਕਾਂ ਦੀ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
ਬਚਾਅ ਕਾਰਜ ਜਾਰੀ
ਐੱਸਐੱਸਪੀ ਪ੍ਰਹਿਲਾਦ ਮੀਨਾ ਅਤੇ ਐੱਸਪੀ ਸਿਟੀ ਹਰਬੰਸ ਸਿੰਘ ਵੀ ਮੌਕੇ ’ਤੇ ਮੌਜੂਦ ਸਨ। ਐੱਸਐੱਸਪੀ ਨੇ ਦੱਸਿਆ ਕਿ ਹਾਦਸੇ ਵਿੱਚ 27 ਲੋਕਾਂ ਨੂੰ ਬਚਾ ਲਿਆ ਗਿਆ ਹੈ। 7 ਲੋਕਾਂ ਦੀ ਮੌਤ ਹੋ ਗਈ ਹੈ। ਐੱਸਡੀਆਰਐੱਫ ਸਮੇਤ ਪੁਲਸ ਟੀਮ ਬਚਾਅ ਕਾਰਜ ਚਲਾ ਰਹੀ ਹੈ। ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 8700058505 ਵੀ ਜਾਰੀ ਕੀਤਾ ਗਿਆ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਨੇ ਪਿਛਲੇ 60 ਸਾਲਾਂ 'ਚ ਏਸ਼ੀਆਈ ਖੇਡਾਂ 'ਚ ਭਾਰਤ ਦੇ ਹੁਣ ਤਕ ਦੇ ਸਰਵੋਤਮ ਪ੍ਰਦਰਸ਼ਨ ਦੀ ਕੀਤੀ ਪ੍ਰਸ਼ੰਸਾ
NEXT STORY