ਪ੍ਰਤਾਪਗੜ੍ਹ : ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਮਹੂਲੀ ਪਿੰਡ ਵਿੱਚ ਵੀਰਵਾਰ ਤੜਕੇ ਇੱਕ ਬੇਹੱਦ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਕਰੀਬ 100 ਸਾਲ ਪੁਰਾਣਾ ਇੱਕ ਖਸਤਾ ਹਾਲ ਮਕਾਨ ਅਚਾਨਕ ਡਿੱਗ ਗਿਆ, ਜਿਸ ਦੇ ਮਲਬੇ ਹੇਠ ਦੱਬਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਪਰਿਵਾਰ ਦਾ ਸਿਰਫ਼ ਇੱਕ ਮੈਂਬਰ, 28 ਸਾਲਾ ਅਮਨ ਸ਼੍ਰੀਵਾਸਤਵ ਹੀ ਸੁਰੱਖਿਅਤ ਬਚ ਸਕਿਆ ਹੈ।

ਤੜਕੇ 2 ਵਜੇ ਵਾਪਰਿਆ ਕਹਿਰ
ਜਾਣਕਾਰੀ ਅਨੁਸਾਰ ਇਹ ਹਾਦਸਾ ਨਗਰ ਕੋਤਵਾਲੀ ਖੇਤਰ ਦੇ ਪਿੰਡ ਮਹੂਲੀ ਵਿੱਚ ਰਾਤ ਕਰੀਬ 2:00 ਵਜੇ ਵਾਪਰਿਆ। ਉਸ ਸਮੇਂ ਪਰਿਵਾਰ ਦੇ ਸਾਰੇ ਜੀਅ ਘਰ ਅੰਦਰ ਸੌਂ ਰਹੇ ਸਨ। ਮਕਾਨ ਡਿੱਗਣ ਦੀ ਜ਼ੋਰਦਾਰ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਤੁਰੰਤ ਪੁਲਸ ਤੇ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ। ਪੁਲਸ, ਫਾਇਰ ਬ੍ਰਿਗੇਡ ਅਤੇ ਰਾਹਤ ਟੀਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਕਈ ਘੰਟਿਆਂ ਤੱਕ ਰੈਸਕਿਊ ਆਪ੍ਰੇਸ਼ਨ ਚਲਾਇਆ ਅਤੇ ਮਲਬੇ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢਿਆ।
ਪਰਿਵਾਰ ਦੇ ਇਨ੍ਹਾਂ ਜੀਆਂ ਦੀ ਹੋਈ ਮੌਤ
ਮਲਬੇ ਵਿੱਚੋਂ ਕੱਢੇ ਗਏ ਲੋਕਾਂ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ 6 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਪ੍ਰਮੋਦ ਸ਼੍ਰੀਵਾਸਤਵ, ਰੀਤਾ ਸ਼੍ਰੀਵਾਸਤਵ, ਨਿਤਿਨ ਸ਼੍ਰੀਵਾਸਤਵ, ਮਾਧੁਰੀ ਸ਼੍ਰੀਵਾਸਤਵ, ਮਾਧਵ ਅਤੇ ਮਾਸੂਮ ਅਦਵਿਕ ਵਜੋਂ ਹੋਈ ਹੈ। ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋਣ ਕਾਰਨ ਪੂਰੇ ਪਿੰਡ ਵਿੱਚ ਮਾਤਮ ਪਸਰਿਆ ਹੋਇਆ ਹੈ।

ਖਸਤਾ ਹਾਲ ਇਮਾਰਤਾਂ 'ਤੇ ਉੱਠੇ ਸਵਾਲ
ਹਾਦਸੇ ਤੋਂ ਬਾਅਦ ਇਲਾਕਾ ਨਿਵਾਸੀਆਂ ਨੇ ਖਸਤਾ ਹਾਲ ਵਿੱਚ ਪਈਆਂ ਪੁਰਾਣੀਆਂ ਇਮਾਰਤਾਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ 'ਤੇ ਸਵਾਲ ਚੁੱਕੇ ਹਨ। ਲੋਕਾਂ ਦਾ ਕਹਿਣਾ ਹੈ ਕਿ ਸਮੇਂ ਸਿਰ ਅਜਿਹੀਆਂ ਇਮਾਰਤਾਂ ਨੂੰ ਖਾਲੀ ਨਾ ਕਰਵਾਉਣ ਕਾਰਨ ਅਜਿਹੇ ਵੱਡੇ ਹਾਦਸੇ ਵਾਪਰਦੇ ਹਨ। ਫਿਲਹਾਲ ਪੁਲਸ ਨੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
‘ਡੇਟਿੰਗ ਐਪਸ’ ਤੋਂ ਨੌਜਵਾਨਾਂ ਦਾ ਮੋਹ ਭੰਗ, ਹੁਣ ਆਹਮੋ-ਸਾਹਮਣੇ ਮੁਲਾਕਾਤਾਂ ਨੂੰ ਦੇ ਰਹੇ ਤਰਜੀਹ
NEXT STORY