ਨੈਸ਼ਨਲ ਡੈਸਕ : ਉਤਰਾਖੰਡ 'ਚ ਰੁਦਰਪ੍ਰਯਾਗ ਨੇੜੇ ਰੰਤੋਲੀ 'ਚ ਬਦਰੀਨਾਥ ਹਾਈਵੇਅ 'ਤੇ ਯਾਤਰੀਆਂ ਨੂੰ ਲੈ ਕੇ ਜਾ ਰਹੇ ਇਕ ਟੈਂਪੂ ਟਰੈਵਲਰ ਵਾਹਨ ਦੀ ਅਲਕਨੰਦਾ ਨਦੀ 'ਚ ਡਿੱਗਣ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਇਸ ਘਟਨਾ 'ਚ 12 ਯਾਤਰੀਆਂ ਦੇ ਮੌਕੇ 'ਤੇ ਮੌਤ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ, ਜਦਕਿ 13 ਯਾਤਰੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ।
ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!
ਦੱਸ ਦੇਈਏ ਕਿ ਇਹ ਹਾਦਸਾ ਬਦਰੀਨਾਥ ਹਾਈਵੇ 'ਤੇ ਰੈਂਟੋਲੀ ਨੇੜੇ ਵਾਪਰਿਆ ਹੈ। ਸਵਾਰੀਆਂ ਨਾਲ ਭਰਿਆ ਟੈਂਪੂ ਟਰੈਵਲਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਅਤੇ ਉਹ ਬੇਕਾਬੂ ਹੋ ਕੇ ਅਲਕਨੰਦਾ ਨਦੀ 'ਚ ਜਾ ਡਿੱਗਿਆ। ਘਟਨਾ ਤੋਂ ਬਾਅਦ ਉਕਤ ਸਥਾਨ 'ਤੇ ਹਫ਼ੜਾ-ਦਫ਼ੜੀ ਮਚ ਗਈ। ਹਾਦਸਾ ਵਾਪਰਨ ਤੋਂ ਬਾਅਦ ਵੱਡੀ ਗਿਣਤੀ 'ਚ ਲੋਕ ਉਥੇ ਇਕੱਠੇ ਹੋ ਗਏ। ਮੌਕੇ 'ਤੇ ਬਚਾਅ ਕਾਰਜ ਜਾਰੀ ਹੈ। ਲਾਪਤਾ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਮਿਸਾਲ: ਅਮਰੀਕਾ ਦੀ ਸਭ ਤੋਂ ਅਮੀਰ ਔਰਤ ਬਣੀ 92 ਸਾਲਾਂ ਜੋਆਨ, ਨੌਕਰੀ ਗਈ ਫਿਰ ਵੀ ਨਹੀਂ ਛੱਡੀ ਹਿੰਮਤ
ਹਾਦਸੇ ਦਾ ਸ਼ਿਕਾਰ ਹੋਇਆ ਟੈਂਪੂ ਟਰੈਵਲਰ ਦਿੱਲੀ ਤੋਂ ਸਵਾਰੀਆਂ ਨੂੰ ਲੈ ਕੇ ਚੋਪਟਾ ਤੁੰਗਨਾਥ ਜਾ ਰਿਹਾ ਸੀ। ਇਸ ਗੱਡੀ ਵਿੱਚ ਡਰਾਈਵਰ ਸਮੇਤ 23 ਲੋਕ ਸਵਾਰ ਸਨ। ਇਸ ਘਟਨਾ 'ਚ ਕਈ ਮੌਤਾਂ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ਪਰ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ - ਜੇ ਤੁਹਾਡੇ ਘਰ ਵੀ ਲੱਗਾ ਹੈ AC ਤਾਂ ਸਾਵਧਾਨ, ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
G7 ਸੰਮੇਲਨ 'ਚ PM ਮੋਦੀ ਨੇ ਕਿਹਾ- ਲੋਕ ਸਭਾ ਚੋਣਾਂ 'ਚ ਜਿੱਤ 'ਲੋਕਾਂ ਦਾ ਆਸ਼ੀਰਵਾਦ' ਹੈ, ਇਹ 'ਲੋਕਤੰਤਰ ਦੀ ਜਿੱਤ'
NEXT STORY