ਨੈਸ਼ਨਲ ਡੈਸਕ : ਗੁਜਰਾਤ ਦੇ ਮੇਹਸਾਣਾ ਜ਼ਿਲ੍ਹੇ 'ਚ ਇਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ ਇਕ ਟ੍ਰੇਨੀ ਜਹਾਜ਼ ਕ੍ਰੈਸ਼ ਹੋ ਗਿਆ। ਇਸ ਹਾਦਸੇ 'ਚ ਮਹਿਲਾ ਟ੍ਰੇਨੀ ਪਾਇਲਟ ਜ਼ਖਮੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਫਲਾਈਟ ਦੌਰਾਨ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਸਥਾਨਕ ਪ੍ਰਸ਼ਾਸਨ ਅਤੇ ਹਵਾਈ ਫੌਜ ਦੀ ਟੀਮ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਇਹ ਹਾਦਸਾ ਮੇਹਸਾਣਾ ਜ਼ਿਲ੍ਹੇ ਦੇ ਉਚਰਪੀ ਪਿੰਡ ਨੇੜੇ ਇਕ ਖੁੱਲ੍ਹੇ ਮੈਦਾਨ ਵਿਚ ਹੋਇਆ। ਮੇਹਸਾਣਾ ਏਅਰੋਡਰੋਮ ਵਿਖੇ ਪਾਇਲਟਾਂ ਲਈ ਸਿਖਲਾਈ ਕੇਂਦਰ ਹੈ, ਜਿੱਥੋਂ ਸਿਖਿਆਰਥੀ ਮਹਿਲਾ ਪਾਇਲਟ ਨੇ ਉਡਾਣ ਭਰੀ ਸੀ। ਉਡਾਣ ਦੌਰਾਨ ਅਚਾਨਕ ਉਸ ਦੀ ਤਬੀਅਤ ਵਿਗੜ ਗਈ, ਜਿਸ ਕਾਰਨ ਉਹ ਜਹਾਜ਼ ਤੋਂ ਕੰਟਰੋਲ ਗੁਆ ਬੈਠੀ ਅਤੇ ਹਾਦਸਾ ਵਾਪਰ ਗਿਆ। ਚਸ਼ਮਦੀਦਾਂ ਮੁਤਾਬਕ ਜਹਾਜ਼ ਬਹੁਤ ਨੀਵੀਂ ਉਡਾਣ ਭਰ ਰਿਹਾ ਸੀ ਅਤੇ ਅਚਾਨਕ ਅਸੰਤੁਲਿਤ ਹੋ ਕੇ ਜ਼ਮੀਨ 'ਤੇ ਡਿੱਗ ਗਿਆ।
ਇਹ ਵੀ ਪੜ੍ਹੋ : ਗੈਸ ਸਿਲੰਡਰ ਫਟਣ ਕਾਰਨ ਵਾਪਰਿਆ ਵੱਡਾ ਹਾਦਸਾ, 4 ਮਾਸੂਮਾਂ ਸਣੇ 7 ਦੀ ਮੌਤ
ਮਹਿਲਾ ਪਾਇਲਟ ਹੋਈ ਜ਼ਖਮੀ
ਇਸ ਹਾਦਸੇ ਵਿੱਚ ਮਹਿਲਾ ਪਾਇਲਟ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਸ ਨੂੰ ਤੁਰੰਤ ਸਥਾਨਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਇਸ ਹਾਦਸੇ ਵਿੱਚ ਕੋਈ ਹੋਰ ਕੋਈ ਜਾਨੀ ਨੁਕਸਾਨ ਜਾਂ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।
ਤਕਨੀਕੀ ਖਰਾਬੀ ਜਾਂ ਸਿਹਤ ਸਮੱਸਿਆ?
ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਜਾਂ ਤਾਂ ਜਹਾਜ਼ 'ਚ ਤਕਨੀਕੀ ਖਰਾਬੀ ਸੀ ਜਾਂ ਫਿਰ ਮਹਿਲਾ ਪਾਇਲਟ ਦੀ ਸਿਹਤ ਅਚਾਨਕ ਵਿਗੜਨ ਕਾਰਨ ਹਾਦਸਾ ਵਾਪਰਿਆ। ਪੁਲਸ ਅਤੇ ਹਵਾਈ ਫੌਜ ਦੀਆਂ ਟੀਮਾਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਗਰਮੀ ਦਾ ਕਹਿਰ ਝੱਲਣ ਲਈ ਹੋ ਜਾਓ ਤਿਆਰ, ਅਪ੍ਰੈਲ ਤੋਂ ਜੂਨ ਤੱਕ ਦਿਖਾਏਗੀ ਆਪਣਾ ਰੰਗ
ਏਅਰਫੋਰਸ ਅਤੇ ਪ੍ਰਸ਼ਾਸਨ ਦੀ ਜਾਂਚ ਜਾਰੀ
ਭਾਰਤੀ ਹਵਾਈ ਫੌਜ ਅਤੇ ਪ੍ਰਸ਼ਾਸਨ ਨੇ ਹਾਦਸੇ ਦੀ ਵਿਸਥਾਰਤ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਪੂਰੀ ਜਾਂਚ ਨਹੀਂ ਹੋ ਜਾਂਦੀ, ਉਦੋਂ ਤੱਕ ਕਿਸੇ ਸਿੱਟੇ 'ਤੇ ਪਹੁੰਚਣਾ ਮੁਸ਼ਕਲ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਰਮੀ ਦਾ ਕਹਿਰ ਝੱਲਣ ਲਈ ਹੋ ਜਾਓ ਤਿਆਰ, ਅਪ੍ਰੈਲ ਤੋਂ ਜੂਨ ਤੱਕ ਦਿਖਾਏਗੀ ਆਪਣਾ ਰੰਗ
NEXT STORY