ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਦਾ 'ਆਪ੍ਰੇਸ਼ਨ ਅਖਾਲ' ਜਾਰੀ ਹੈ। ਸ਼ੁੱਕਰਵਾਰ ਤੋਂ ਸ਼ੁਰੂ ਹੋਏ ਇਸ ਵੱਡੇ ਅੱਤਵਾਦ ਵਿਰੋਧੀ ਅਭਿਆਨ 'ਚ ਹੁਣ ਤੱਕ ਤਿੰਨ ਅੱਤਵਾਦੀ ਮਾਰੇ ਗਏ ਹਨ। ਇਸ ਦੇ ਨਾਲ ਹੀ ਇਸ ਮੁਕਾਬਲੇ 'ਚ 9 ਫੌਜ ਦੇ ਜਵਾਨ ਵੀ ਜ਼ਖਮੀ ਹੋਏ ਹਨ, ਜਿਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ...ਘਰ 'ਚ ਦਾਖਲ ਹੋ ਕੇ ਸੇਵਾਮੁਕਤ CRPF ਜਵਾਨ ਦੀ ਹੱਤਿਆ, ਪਿੰਡ 'ਚ ਦਹਿਸ਼ਤ ਦਾ ਮਾਹੌਲ
ਆਪ੍ਰੇਸ਼ਨ ਦਾ ਚੌਥਾ ਦਿਨ
ਇਹ ਅਭਿਆਨ ਹੁਣ ਚੌਥੇ ਦਿਨ 'ਚ ਦਾਖਲ ਹੋ ਗਿਆ ਹੈ। ਸੁਰੱਖਿਆ ਬਲਾਂ ਨੇ ਕੁਲਗਾਮ ਦੇ ਸੰਘਣੇ ਜੰਗਲ ਅਖਾਲ ਖੇਤਰ 'ਚ ਅੱਤਵਾਦੀਆਂ ਨੂੰ ਘੇਰ ਲਿਆ ਹੈ। ਸ਼ਨੀਵਾਰ ਨੂੰ ਤਿੰਨ ਅੱਤਵਾਦੀ ਮਾਰੇ ਗਏ ਜੋ ਲਸ਼ਕਰ-ਏ-ਤੋਇਬਾ ਦੀ ਇੱਕ ਸ਼ਾਖਾ ਨਾਲ ਜੁੜੇ ਹੋਏ ਸਨ। ਤੀਜੇ ਦਿਨ ਯਾਨੀ ਐਤਵਾਰ ਨੂੰ ਤਲਾਸ਼ੀ ਮੁਹਿੰਮ ਦੌਰਾਨ ਹੋਰ ਅੱਤਵਾਦੀ ਮਾਰੇ ਗਏ।
ਇਹ ਵੀ ਪੜ੍ਹੋ...ਹੁਣ ਆਵੇਗਾ ਹੜ੍ਹ ! ਪੌਂਗ ਡੈਮ ਤੋਂ ਛੱਡਿਆ ਗਿਆ 40,000 ਕਿਊਸਿਕ ਪਾਣੀ
ਖੇਤਰ ਵਿੱਚ ਤਲਾਸ਼ੀ ਮੁਹਿੰਮ ਜਾਰੀ
ਜੰਮੂ-ਕਸ਼ਮੀਰ ਪੁਲਿਸ, ਭਾਰਤੀ ਫੌਜ ਅਤੇ ਸੀਆਰਪੀਐਫ ਦੀਆਂ ਸਾਂਝੀਆਂ ਟੀਮਾਂ ਇਸ ਅਭਿਆਨ ਨੂੰ ਅੰਜਾਮ ਦੇ ਰਹੀਆਂ ਹਨ। ਇਲਾਕੇ ਵਿੱਚ ਅਜੇ ਵੀ ਕੁਝ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਤਲਾਸ਼ੀ ਮੁਹਿੰਮ ਜਾਰੀ ਹੈ। ਸੁਰੱਖਿਆ ਬਲ ਅੱਤਵਾਦੀਆਂ ਦੇ ਟਿਕਾਣਿਆਂ ਦਾ ਪਤਾ ਲਗਾਉਣ ਲਈ ਡਰੋਨ ਅਤੇ ਹੋਰ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰ ਰਹੇ ਹਨ। ਇਸ ਕਾਰਵਾਈ ਨੂੰ ਇਸ ਸਾਲ ਦੇ ਸਭ ਤੋਂ ਵੱਡੇ ਅੱਤਵਾਦ ਵਿਰੋਧੀ ਕਾਰਵਾਈਆਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
50 ਸਾਲਾਂ ਤੋਂ ਭਗਵਾਨ ਜਗਨਨਾਥ ਲਈ ਰੱਖੜੀਆਂ ਬਣਾ ਰਿਹਾ ਇਹ ਪਰਿਵਾਰ, 15 ਦਿਨ ਰੱਖਦੈ ਕਠੋਰ ਵਰਤ
NEXT STORY