ਨੈਸ਼ਨਲ ਡੈਸਕ : ਇੱਕ ਅਧਿਕਾਰਤ ਬਿਆਨ ਅਨੁਸਾਰ ਦਵਾਈਆਂ ਦੀਆਂ ਕੀਮਤਾਂ ਨਿਰਧਾਰਤ ਕਰਨ ਵਾਲੀ ਸੰਸਥਾ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਸ਼ਨੀਵਾਰ ਨੂੰ ਕੈਂਸਰ-ਰੋਕੂ 137 ਅਜਿਹੀਆਂ ਦਵਾਈਆਂ (ਜੋ ਨਿਯੰਤਰਿਤ ਸੂਚੀ ਵਿੱਚ ਸ਼ਾਮਲ ਨਹੀਂ ਹਨ), ਲਈ 'ਟਰੇਡ ਮਾਰਜਿਨ' (ਵਪਾਰਕ ਮੁਨਾਫੇ ਦੀ ਹੱਦ) ਨੂੰ 30 ਫੀਸਦੀ ਤੱਕ ਸੀਮਤ ਕਰ ਦਿੱਤਾ ਹੈ।
ਰਸਾਇਣ ਅਤੇ ਖਾਦ ਮੰਤਰਾਲੇ ਨੇ ਦੱਸਿਆ ਕਿ ਇਹ ਫੈਸਲਾ 9 ਨਵੰਬਰ ਤੋਂ ਲਾਗੂ ਹੋਵੇਗਾ। ਉਮੀਦ ਹੈ ਕਿ ਮੌਜੂਦਾ ਕੀਮਤ ਢਾਂਚੇ ਦੇ ਆਧਾਰ 'ਤੇ ਜੀਵਨ ਰੱਖਿਅਕ ਇਨ੍ਹਾਂ ਦਵਾਈਆਂ ਦੀਆਂ ਪ੍ਰਚੂਨ ਕੀਮਤਾਂ ਵਿੱਚ 70 ਫੀਸਦੀ ਤੱਕ ਦੀ ਕਮੀ ਆਵੇਗੀ। ਸ਼ਨੀਵਾਰ ਨੂੰ ਗਜ਼ਟ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ NPPA ਨੇ 'ਡਰੱਗਜ਼ (ਪ੍ਰਾਈਸ ਕੰਟਰੋਲ) ਆਰਡਰ, 2013' ਦੇ ਪੈਰਾ 19 ਦੇ ਤਹਿਤ 'ਟਰੇਡ ਮਾਰਜਿਨ ਰੈਸ਼ਨਲਾਈਜ਼ੇਸ਼ਨ' (TMR) ਢਾਂਚੇ ਨੂੰ ਲਾਗੂ ਕੀਤਾ ਹੈ। NPPA, 'ਡਿਪਾਰਟਮੈਂਟ ਆਫ ਫਾਰਮਾਸਿਊਟੀਕਲਜ਼' (ਦਵਾਈ ਵਿਭਾਗ) ਦੇ ਅਧੀਨ ਕੰਮ ਕਰਦੀ ਹੈ।
ਇਹ ਵੀ ਪੜ੍ਹੋ : ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ ਡਿੱਗਾ ਪੰਡਾਲ, 17 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ
ਮੰਤਰਾਲੇ ਅਨੁਸਾਰ, ਇਹ ਕਦਮ 'ਡਾਇਰੈਕਟੋਰੇਟ ਜਨਰਲ ਆਫ ਹੈਲਥ ਸਰਵਿਸਿਜ਼' (DGHS) ਦੇ ਅਧੀਨ ਗਠਿਤ ਇੱਕ ਮਾਹਰ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਆਧਾਰਿਤ ਹੈ। ਇਸ ਕਮੇਟੀ ਵਿੱਚ ਦੇਸ਼ ਭਰ ਦੇ ਪ੍ਰਮੁੱਖ ਕੈਂਸਰ ਮਾਹਰ (oncologists), ਡਾਕਟਰੀ ਮਾਹਰ, ਹਸਪਤਾਲਾਂ ਦੇ ਨੁਮਾਇੰਦੇ ਅਤੇ ਸਰਕਾਰੀ ਅਧਿਕਾਰੀ ਸ਼ਾਮਲ ਸਨ। ਕਮੇਟੀ ਨੇ 137 ਦਵਾਈਆਂ ਲਈ ਟਰੇਡ ਮਾਰਜਿਨ ਨੂੰ ਤਰਕਸੰਗਤ ਬਣਾਉਣ ਦੀ ਸਿਫ਼ਾਰਸ਼ ਕੀਤੀ ਸੀ, ਇਹ ਸੂਚੀ ਸਮੇਂ-ਸਮੇਂ 'ਤੇ ਅਪਡੇਟ ਕੀਤੀ ਜਾਂਦੀ ਰਹੇਗੀ। ਇਹ ਪਹਿਲਕਦਮੀ NPPA ਦੁਆਰਾ 2019 ਵਿੱਚ ਸ਼ੁਰੂ ਕੀਤੇ ਗਏ ਇੱਕ ਪਾਇਲਟ ਪ੍ਰੋਜੈਕਟ 'ਤੇ ਆਧਾਰਿਤ ਹੈ, ਜਿਸ ਵਿੱਚ ਕੈਂਸਰ-ਰੋਕੂ 42 ਦਵਾਈਆਂ ਲਈ ਟਰੇਡ ਮਾਰਜਿਨ ਨੂੰ 30 ਫੀਸਦੀ ਤੱਕ ਸੀਮਤ ਕੀਤਾ ਗਿਆ ਸੀ। ਇਸ ਦੇ ਨਤੀਜੇ ਵਜੋਂ ਇਨ੍ਹਾਂ ਦਵਾਈਆਂ ਦੇ 526 ਬ੍ਰਾਂਡਾਂ ਦੀ 'ਵੱਧ ਤੋਂ ਵੱਧ ਪ੍ਰਚੂਨ ਕੀਮਤ' (MRP) ਵਿੱਚ 90 ਫੀਸਦੀ ਤੱਕ ਦੀ ਕਮੀ ਆਈ ਸੀ।
ਮੰਤਰਾਲੇ ਨੇ ਦੱਸਿਆ ਹੈ ਕਿ ਨਵੀਂ ਵਿਵਸਥਾ ਤਹਿਤ ਹੁਣ ਕੈਂਸਰ ਦੀਆਂ ਦਵਾਈਆਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਕੀਤਾ ਗਿਆ ਹੈ। ਫਾਰਮਾਸਿਊਟੀਕਲ ਕੰਪਨੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀਆਂ ਅਧਿਕਾਰਤ ਵੈੱਬਸਾਈਟਾਂ 'ਤੇ ਸੋਧੀਆਂ ਹੋਈਆਂ ਕੀਮਤਾਂ ਦੀ ਸੂਚੀ ਪ੍ਰਕਾਸ਼ਿਤ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਇਹ ਜਾਣਕਾਰੀ ਪ੍ਰਚੂਨ ਵਿਕਰੇਤਾਵਾਂ ਅਤੇ ਹਸਪਤਾਲਾਂ ਤੱਕ ਵਿਆਪਕ ਪੱਧਰ 'ਤੇ ਪਹੁੰਚਾਈ ਜਾਵੇ। ਇਸ ਤੋਂ ਇਲਾਵਾ ਪ੍ਰਚੂਨ ਵਿਕਰੇਤਾਵਾਂ ਅਤੇ ਹਸਪਤਾਲਾਂ ਲਈ ਇਹ ਲਾਜ਼ਮੀ ਹੈ ਕਿ ਉਹ 9 ਨਵੰਬਰ ਤੋਂ ਇਨ੍ਹਾਂ ਦਵਾਈਆਂ ਨੂੰ ਸੋਧੀਆਂ ਹੋਈਆਂ ਦਰਾਂ 'ਤੇ ਵੇਚਣ ਅਤੇ ਆਪਣੀਆਂ ਫਾਰਮੇਸੀਆਂ ਵਿੱਚ ਨਵੀਆਂ ਕੀਮਤਾਂ ਨੂੰ ਪ੍ਰਦਰਸ਼ਿਤ ਕਰਨ।
ਇਹ ਵੀ ਪੜ੍ਹੋ : ਸਾਊਦੀ ਅਰਬ ਦਾ ਵੱਡਾ ਐਕਸ਼ਨ ! 5 ਨਾਗਰਿਕਾਂ ਨੂੰ ਮੌਤ ਦੀ ਸਜ਼ਾ ਸੁਣਾਈ, ਜਾਣੋ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਾਸ਼ਟਰਪਤੀ ਮੁਰਮੂ ਨੇ ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ ਵਾਪਰੇ ਹਾਦਸੇ 'ਤੇ ਪ੍ਰਗਟਾਇਆ ਦੁੱਖ
NEXT STORY