ਨੋਇਡਾ - ਰਾਜਧਾਨੀ ਦਿੱਲੀ ਨਾਲ ਲੱਗਦੇ ਯੂ.ਪੀ. ਦੇ ਨੋਇਡਾ ਦੇ ਸੈਕਟਰ-59 ਸਥਿਤ ਦਵਾਈ ਬਣਾਉਣ ਵਾਲੀ ਜੁਬਲਿਐਂਟ ਕੰਪਨੀ 'ਚ ਬੁੱਧਵਾਰ ਸ਼ਾਮ ਨੂੰ ਭਿਆਨਕ ਅੱਗ ਲੱਗ ਗਈ। ਅੱਗ ਕੰਪਨੀ ਦੀ ਦੂਜੀ ਮੰਜਿਲ 'ਤੇ ਲੱਗੀ ਹੈ। ਕੰਪਨੀ 'ਚ ਅੱਗ ਲੱਗਣ ਦੀ ਜਾਣਕਾਰੀ ਮਿਲਦੇ ਹੀ ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਜਾਣਕਾਰੀ ਦੇ ਅਨੁਸਾਰ, ਫਿਲਹਾਲ ਇਸ ਅੱਗ 'ਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
LG ਮਨੋਜ ਸਿਨਹਾ ਨੇ 550 ਤੋਂ ਜ਼ਿਆਦਾ ਪੁਲਸ ਮੁਲਾਜ਼ਮਾਂ ਦੇ ਪ੍ਰਮੋਸ਼ਨ ਨੂੰ ਦਿੱਤੀ ਮਨਜ਼ੂਰੀ
NEXT STORY