ਮਹੋਬਾ (ਏਜੰਸੀ)- ਉੱਤਰ ਪ੍ਰਦੇਸ਼ ਦੇ ਮਹੋਬਾ ਜ਼ਿਲੇ ਦੇ ਮਹੋਬਕੰਠ ਖੇਤਰ ਵਿਚ ਅਣਪਛਾਤੇ ਬਦਮਾਸ਼ਾਂ ਨੇ ਇਕ ਕਿਸਾਨ ਦਾ ਡੰਡਿਆਂ ਨਾਲ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਡਿਪਟੀ ਸੁਪਰਡੈਂਟ ਆਫ਼ ਪੁਲਸ (ਡੀ. ਐੱਸ. ਪੀ.) ਰਵੀਕਾਂਤ ਗੌੜ ਨੇ ਦੱਸਿਆ ਕਿ ਪਿਪਰੀ ਪਿੰਡ ਦੇ ਰਹਿਣ ਵਾਲੇ ਹਰਚਰਨ ਰਾਜਪੂਤ (54) ਦੀ ਲਾਸ਼ ਬੁੱਧਵਾਰ ਸਵੇਰੇ ਖੇਤ ਵਿਚ ਪਈ ਮਿਲੀ। ਮ੍ਰਿਤਕ ਦੇ ਹੱਥ, ਪੈਰ ਅਤੇ ਸਿਰ ’ਤੇ ਗੰਭੀਰ ਸੱਟਾਂ ਦੇ ਨਿਸ਼ਾਨ ਮਿਲੇ ਹਨ।
ਇਹ ਵੀ ਪੜੋ : LPG ਗਾਹਕਾਂ ਲਈ ਵੱਡੀ ਖਬਰ, ਨਹੀਂ ਕੀਤਾ ਇਹ ਕੰਮ ਤਾਂ ਬੰਦ ਹੋਵੇਗੀ ਗੈਸ ਸਬਸਿਡੀ
ਉਨ੍ਹਾਂ ਦੱਸਿਆ ਕਿ ਮ੍ਰਿਤਕ ਪਿਪਰੀ ਪਿੰਡ ਦੇ ਸਰਪੰਚ ਸੁਤੰਤਰ ਰਾਜਪੂਤ ਦੇ ਚਾਚਾ ਸਨ ਅਤੇ ਖੇਤ ਵਿਚ ਬਣੇ ਮਕਾਨ ਵਿਚ ਇਕੱਲੇ ਰਹਿੰਦੇ ਸਨ। ਪਿੰਡ ਵਾਸੀਆਂ ਅਨੁਸਾਰ ਹਰਚਰਨ ਖਾਣ-ਪੀਣ ਦੇ ਸ਼ੌਕੀਨ ਸਨ ਅਤੇ ਉਨ੍ਹਾਂ ਦੇ ਘਰ ਅਕਸਰ ਲੋਕਾਂ ਦੀ ਮਹਿਫ਼ਲ ਲੱਗਦੀ ਸੀ। ਘਟਨਾ ਦੀ ਜਾਣਕਾਰੀ ਉਦੋਂ ਮਿਲੀ ਜਦੋਂ ਪਰਿਵਾਰਕ ਮੈਂਬਰ ਸਵੇਰੇ ਉਨ੍ਹਾਂ ਨੂੰ ਖਾਣਾ ਪਹੁੰਚਾਉਣ ਖੇਤ ਪਹੁੰਚੇ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਕਤਲ ਦੇ ਕਾਰਨਾਂ ਤੇ ਮੁਲਜ਼ਮਾਂ ਦੀ ਪਛਾਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
CM ਨੇ ਕਰ'ਤਾ ਅਸਤੀਫ਼ੇ ਦਾ ਐਲਾਨ ! ਨਵੇਂ ਮੁੱਖ ਮੰਤਰੀ ਦੇ ਨਾਂ 'ਤੇ ਵੀ ਲੱਗੀ ਮੋਹਰ, Karnataka 'ਚ ਸਿਆਸੀ ਭੂਚਾਲ
NEXT STORY